19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਲਈ ਹਰ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰੇਗਾ - ਗੁਰਬਾਜ ਸਿੰਘ ਗਿੱਲ ਕਾਜੀਕੋਟ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)-ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਡਾਇਰੈਕਟਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਹਲਕਾ ਤਰਨ ਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਕਿਹਾ ਹੈ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਭਰੋਸਾ ਅਤੇ ਉਤਸ਼ਾਹ ਲਗਾਤਾਰ ਵੱਧ ਰਿਹਾ ਹੈ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮਿਹਨਤ ਆਉਣ ਵਾਲੀਆਂ ਚੋਣਾਂ ਵਿਚ ਜਿੱਤ ਦਾ ਮੁੱਖ ਆਧਾਰ ਬਣੇਗੀ।

Ad Position 21
No active advertisement
ਅਜੀਤ ਡੈਸਕ 20-11-2026
ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)-ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਡਾਇਰੈਕਟਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਹਲਕਾ ਤਰਨ ਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਕਿਹਾ ਹੈ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਭਰੋਸਾ ਅਤੇ ਉਤਸ਼ਾਹ ਲਗਾਤਾਰ ਵੱਧ ਰਿਹਾ ਹੈ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮਿਹਨਤ ਆਉਣ ਵਾਲੀਆਂ ਚੋਣਾਂ ਵਿਚ ਜਿੱਤ ਦਾ ਮੁੱਖ ਆਧਾਰ ਬਣੇਗੀ। ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਕਾਂਗਰਸ ਪਾਰਟੀ ਦੀ ਕੌਮੀ ਅਤੇ ਸੂਬਾਈ ਹਾਈਕਮਾਂਡ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਵਲੋਂ ਪੰਜਾਬ ਦੇ ਰਾਜਨੀਤਿਕ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦੀ ਦੂਰਅੰਦੇਸ਼ੀ ਸੋਚ, ਤਜ਼ਰਬੇਕਾਰ ਆਗੂਆਂ ਦੀ ਅਗਵਾਈ ਅਤੇ ਵਰਕਰਾਂ ਦੀ ਇਕਜੁੱਟਤਾ ਨਾਲ ਕਾਂਗਰਸ ਪਾਰਟੀ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੋਵੇਗੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਹਲਕਾ ਤਰਨ ਤਾਰਨ ਸਮੇਤ ਪੰਜਾਬ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਵਿਚ ਪਾਰਟੀ ਹਾਈਕਮਾਨ ਵਲੋਂ ਜਿਸ ਵੀ ਆਗੂ ਨੂੰ ਉਮੀਦਵਾਰ ਐਲਾਨ ਕੇ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ, ਉਹ ਉਸ ਦਾ ਪੂਰੀ ਤਨਦੇਹੀ ਅਤੇ ਡੱਟ ਕੇ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫ਼ੈਸਲਾ ਉਨ੍ਹਾਂ ਲਈ ਸਰਵਉੱਚ ਹੈ ਅਤੇ ਹਰ ਸੱਚੇ ਕਾਂਗਰਸੀ ਵਰਕਰ ਦਾ ਫ਼ਰਜ਼ ਬਣਦਾ ਹੈ ਕਿ ਉਹ ਨਿੱਜੀ ਵਿਚਾਰਾਂ ਤੋਂ ਉੱਪਰ ਉੱਠ ਕੇ ਪਾਰਟੀ ਦੇ ਅਧਿਕਾਰਤ ਉਮੀਦਵਾਰ ਦੀ ਜਿੱਤ ਲਈ ਕੰਮ ਕਰੇ। ਉਨ੍ਹਾਂ ਕਿਹਾ ਕਿ ਟਿਕਟ ਕਿਸੇ ਨੂੰ ਵੀ ਮਿਲੇ, ਪਰ ਸਾਡਾ ਸਾਂਝਾ ਨਿਸ਼ਾਨਾ ਕਾਂਗਰਸ ਪਾਰਟੀ ਦੀ ਜਿੱਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਦੀ ਮਜ਼ਬੂਤ ਲੀਡਰਸ਼ਿਪ, ਵਰਕਰਾਂ ਦੀ ਅਣਥੱਕ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ। ਇਸ ਮੌਕੇ ’ਤੇ ਮਾ. ਚਮੇਲ ਸਿੰਘ ਅਤੇ ਗੁਰਸਾਹਿਬ ਸਿੰਘ ਕਾਜੀਕੋਟ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਤੀ-ਪਤਨੀ ਨਾਲ ਕੁੱਟਮਾਰ ਕਰਨ ’ਤੇ ਮਾਮਲਾ ਦਰਜ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚ ਪਾਬੰਦੀਸ਼ੁਦਾ ਸਾਮਾਨ ਸੁੱਟਣ ਵਾਲੇ ਤਿੰਨ ਕਾਬੂ
Ad Position 24