ਪਤੀ-ਪਤਨੀ ਨਾਲ ਕੁੱਟਮਾਰ ਕਰਨ ’ਤੇ ਮਾਮਲਾ ਦਰਜ
ਤਰਨ ਤਾਰਨ, 19 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈੰਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਨਸ਼ੇ ਲਈ ਪੈਸੇ ਦੇਣ ਤੋਂ ਮਨਾਂ ਕਰਨ ’ਤੇ ਪਤੀ-ਪਤਨੀ ਨਾਲ ਕੁੱਟਮਾਰ ਕਰਨ ’ਤੇ 5 ਵਿਅਕਤੀਆਂ ਤੋਂ ਇਲਾਵਾ 1 ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਰਹਾਲੀ ਵਿਖੇ ਮਨਦੀਪ ਕੌਰ ਪਤਨੀ ਪ੍ਰਮਜੀਤ ਸਿੰਘ ਵਾਸੀ ਠੱਠਾ ਨੇ ਸ਼ਿਕਾਇਤ ਕੀਤੀ ਕਿ 7 ਨਵੰਬਰ ਨੂੰ ਉਸਦੇ ਘਰ ਹਰਪਾਲ ਸਿੰਘ ਪੁੱਤਰ ਕੁਲਦੀਪ ਸਿੰਘ, ਸੰਨੀ ਪੁੱਤਰ ਦਲਜੀਤ ਸਿੰਘ, ਬੂਟਾ ਸਿੰਘ ਪੁੱਤਰ ਸੇਵਾ ਸਿੰਘ, ਬਲਵਿੰਦਰ ਕੌਰ ਪਤਨੀ ਹਰਪਾਲ ਸਿੰਘ, ਅੰਮ੍ਰਿਤ ਪੁੱਤਰ ਬਲਕਾਰ ਸਿੰਘ ਵਾਸੀਅਨ ਠੱਠਾ ਤੋਂ ਇਲਾਵਾ ਇਕ ਅਣਪਛਾਤੇ ਨੌਜਵਾਨ ਦਾਖਲ ਹੋਏ ਜਿਨ੍ਹਾਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਦੋਂ ਉਸਦਾ ਪਤੀ ਪਰਮਜੀਤ ਸਿੰਘ ਛੁਡਾਉਣ ਲਈ ਅੱਗੇ ਆਇਆ ਤਾਂ ਉਕਤ ਵਿਅਕਤੀ ਨੇ ਉਸ ਨਾਲ ਵੀ ਕੁੱਟਮਾਰ ਕੀਤੀ।
ਤਰਨ ਤਾਰਨ, 19 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈੰਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਨਸ਼ੇ ਲਈ ਪੈਸੇ ਦੇਣ ਤੋਂ ਮਨਾਂ ਕਰਨ ’ਤੇ ਪਤੀ-ਪਤਨੀ ਨਾਲ ਕੁੱਟਮਾਰ ਕਰਨ ’ਤੇ 5 ਵਿਅਕਤੀਆਂ ਤੋਂ ਇਲਾਵਾ 1 ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਰਹਾਲੀ ਵਿਖੇ ਮਨਦੀਪ ਕੌਰ ਪਤਨੀ ਪ੍ਰਮਜੀਤ ਸਿੰਘ ਵਾਸੀ ਠੱਠਾ ਨੇ ਸ਼ਿਕਾਇਤ ਕੀਤੀ ਕਿ 7 ਨਵੰਬਰ ਨੂੰ ਉਸਦੇ ਘਰ ਹਰਪਾਲ ਸਿੰਘ ਪੁੱਤਰ ਕੁਲਦੀਪ ਸਿੰਘ, ਸੰਨੀ ਪੁੱਤਰ ਦਲਜੀਤ ਸਿੰਘ, ਬੂਟਾ ਸਿੰਘ ਪੁੱਤਰ ਸੇਵਾ ਸਿੰਘ, ਬਲਵਿੰਦਰ ਕੌਰ ਪਤਨੀ ਹਰਪਾਲ ਸਿੰਘ, ਅੰਮ੍ਰਿਤ ਪੁੱਤਰ ਬਲਕਾਰ ਸਿੰਘ ਵਾਸੀਅਨ ਠੱਠਾ ਤੋਂ ਇਲਾਵਾ ਇਕ ਅਣਪਛਾਤੇ ਨੌਜਵਾਨ ਦਾਖਲ ਹੋਏ ਜਿਨ੍ਹਾਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਦੋਂ ਉਸਦਾ ਪਤੀ ਪਰਮਜੀਤ ਸਿੰਘ ਛੁਡਾਉਣ ਲਈ ਅੱਗੇ ਆਇਆ ਤਾਂ ਉਕਤ ਵਿਅਕਤੀ ਨੇ ਉਸ ਨਾਲ ਵੀ ਕੁੱਟਮਾਰ ਕੀਤੀ। ਸਾਡੇ ਵਲੋਂ ਰੌਲਾ ਪਾਉਣ ’ਤੇ ਉਕਤ ਵਿਅਕਤੀ ਭੱਜ ਗਏ। ਵਜ੍ਹਾ ਰੰਜਿਸ਼ ਇਹ ਹੈ ਕਿ ਹਰਪਾਲ ਸਿੰਘ ਉਨ੍ਹਾਂ ਪਾਸੋਂ ਨਸ਼ੇ ਦੀ ਪੂਰਤੀ ਲਈ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਉਨ੍ਹਾਂ ਵਲੋਂ ਪੈਸੇ ਦੇਣ ਤੋਂ ਮਨਾਂ ਕੀਤਾ ਗਿਆ ਸੀ। ਐੱਸ.ਆਈ. ਰੋਹਾਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।