19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਲਕਾਰ ਸਿੰਘ ਸੱਗੂ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ

ਪੱਟੀ, 19 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-11-2026
ਪੱਟੀ, 19 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਮੀਟਿੰਗ ਦੌਰਾਨ ਜਥੇਦਾਰ ਕਸ਼ਮੀਰ ਸਿੰਘ ਵਲੋਂ ਬਲਕਾਰ ਸਿੰਘ ਸੱਗੂ ਦਾ ਨਾਮ ਪ੍ਰਧਾਨਗੀ ਲਈ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰ ਸਮੂਹ ਮੈਂਬਰਾਂ ਨੇ ਪ੍ਰਵਾਨਗੀ ਦਿੰਦਿਆਂ ਉਨ੍ਹਾਂ ਨੂੰ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ। ਇਸ ਮੌਕੇ ਮੈਂਬਰਾਂ ਵਲੋਂ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਵਧਾਈ ਦਿੱਤੀ ਗਈ। ਨਵ ਨਿਯੁਕਤ ਪ੍ਰਧਾਨ ਬਲਕਾਰ ਸਿੰਘ ਸੱਗੂ ਨੇ ਸਮੂਹ ਮੈਂਬਰਾਂ ਅਤੇ ਸਾਧ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ । ਇਸ ਮੌਕੇ ਗੁਰਦੀਪ ਸਿੰਘ ਸੋਨੂੰ ਚੀਮਾ, ਗੁਰਬਚਨ ਸਿੰਘ ਪਨੇਸਰ, ਜੰਗ ਸਿੰਘ ਫਰਨੀਚਰ ਵਾਲੇ, ਕੁਲਵੰਤ ਸਿੰਘ ਕਲਸੀ, ਰਾਜਨਪ੍ਰੀਤ ਸਿੰਘ ਸੱਗੂ, ਕੌਂਸਲਰ ਟਹਿਲ ਸਿੰਘ ਰਾਜੋਕੇ, ਤਰਸੇਮ ਸਿੰਘ ਸੱਗੂ ਸਾਬਕਾ ਪ੍ਰਧਾਨ, ਸੰਤੋਖ ਸਿੰਘ ਚੀਮਾ, ਜਤਿੰਦਰ ਸਿੰਘ ਚੰਨ, ਗੁਰਦੇਵ ਸਿੰਘ ਜੋਧਾ, ਰਾਜੂ ਫਰਨੀਚਰ ਵਾਲੇ, ਦਲੀਪ ਸਿੰਘ ਭੁੱਲਰ, ਸਿਮਰ ਸੱਗੂ, ਰਾਜਿੰਦਰ ਸਿੰਘ ਠੇਕੇਦਾਰ, ਨਰਿੰਦਰ ਸਿੰਘ ਟੀਟਾ, ਵਿਪਨ ਪਨੇਸਰ, ਪੱਪੂ, ਜਰਨੈਲ ਸਿੰਘ ਸੱਗੂ, ਸਾਹਿਬ ਸਿੰਘ ਸੱਗੂ, ਗੁਰਪ੍ਰੀਤ ਸਿੰਘ ਰਿੰਕਾ, ਮਾ. ਸੁਖਵੰਤ ਸਿੰਘ, ਜਰਨੈਲ ਸਿੰਘ ਪਨੇਸਰ, ਸਰਬਜੀਤ ਸਿੰਘ ਰਾਜੋਕੇ, ਕੁਲਵਿੰਦਰ ਪਾਲ ਸਿੰਘ ਚੀਮਾ, ਮਨਜੀਤ ਸਿੰਘ ਸੱਗੂ, ਅਵਤਾਰ ਸਿੰਘ ਸੱਗੂ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੇਰਕਾ ਬਾਈਪਾਸ ਵਿਖੇ ਪਾਰਸਲ ਕੰਪਨੀ ਤੋਂ ਲੁਟੇਰਿਆਂ ਕੀਤੀ ਪਿਸਤੌਲ ਦਿਖਾ ਕੇ ਲੁੱਟ ਖੋਹ ਅਗਲੀ ਖ਼ਬਰ ਬਲਾਕ ਚੋਹਲਾ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਈ ਸਵੈ-ਗਣਨਾ
Ad Position 24