19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਫ਼ਿਰੋਜ਼ਪੁਰ ਡਿਜ਼ੀਵਨ ਨੇ ਇਕ ਦਿਨ ’ਚ ਟਿਕਟ ਚੈਕਿੰਗ ਤੋਂ 15 ਲੱਖ ਦੀ ਆਮਦਨ ਕਮਾ ਕੇ ਰਿਕਾਰਡ ਕਾਇਮ ਕੀਤਾ

ਅੰਮ੍ਰਿਤਸਰ, 19 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡਿਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਫਿਰੋਜ਼ਪੁਰ ਡਿਵੀਜ਼ਨ ਰੇਲਵੇ ਸਟੇਸ਼ਨਾਂ ਦੇ ਟਿਕਟ ਕਾਊਂਟਰਾਂ ’ਤੇ ਵਿਕਰੀ ਵਧਾਉਣ ਲਈ ਇਕ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਚਲਾ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਬੀਤੇ ਦਿਨ ਫਿਰੋਜ਼ਪੁਰ ਡਿਵੀਜ਼ਨ ਨੇ ਟਿਕਟ ਚੈਕਿੰਗ ਤੋਂ ਇਕ ਦਿਨ ’ਚ ਹੀ 15 ਲੱਖ ਦੀ ਆਮਦਨ ਕਮਾ ਕੇ ਰਿਕਾਰਡ ਕਾਇਮ ਕੀਤਾ।

Ad Position 21
No active advertisement
ਅਜੀਤ ਡੈਸਕ 20-11-2026
ਅੰਮ੍ਰਿਤਸਰ, 19 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡਿਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਫਿਰੋਜ਼ਪੁਰ ਡਿਵੀਜ਼ਨ ਰੇਲਵੇ ਸਟੇਸ਼ਨਾਂ ਦੇ ਟਿਕਟ ਕਾਊਂਟਰਾਂ ’ਤੇ ਵਿਕਰੀ ਵਧਾਉਣ ਲਈ ਇਕ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਚਲਾ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਬੀਤੇ ਦਿਨ ਫਿਰੋਜ਼ਪੁਰ ਡਿਵੀਜ਼ਨ ਨੇ ਟਿਕਟ ਚੈਕਿੰਗ ਤੋਂ ਇਕ ਦਿਨ ’ਚ ਹੀ 15 ਲੱਖ ਦੀ ਆਮਦਨ ਕਮਾ ਕੇ ਰਿਕਾਰਡ ਕਾਇਮ ਕੀਤਾ। ਪਰਮਦੀਪ ਸਿੰਘ ਸੈਣੀ ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਉੱਤਰੀ ਰੇਲਵੇ ਫਿਰੋਜ਼ਪੁਰ ਨੇ ਦੱਸਿਆ ਕਿ ਇਸ ਸ਼ਾਨਦਾਰ ਪ੍ਰਾਪਤੀ ’ਚ ਟਿਕਟ ਚੈਕਿੰਗ ਸਟਾਫ ਦੀ ਵਿਅਕਤੀਗਤ ਕਾਰਗੁਜ਼ਾਰੀ ਵਿਸ਼ੇਸ਼ ਤੌਰ ’ਤੇ ਸ਼ਲਾਘਾਯੋਗ ਸੀ। ਲੁਧਿਆਣਾ ਹੈੱਡਕੁਆਰਟਰ ਦੇ ਟਿਕਟ ਇੰਸਪੈਕਟਰ ਰਾਮ ਰੂਪ ਮੀਨਾ ਨੇ ਇਕ ਦਿਨ ’ਚ 1 ਲੱਖ ਤੋਂ ਵੱਧ ਦਾ ਜ਼ੁਰਮਾਨਾ ਵਸੂਲਿਆ। ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਲੁਧਿਆਣਾ-ਅੰਮ੍ਰਿਤਸਰ, ਫਿਰੋਜ਼ਪੁਰ-ਬਠਿੰਡਾ ਅਤੇ ਲੁਧਿਆਣਾ-ਜਲੰਧਰ ਕੈਂਟ ਸਮੇਤ ਡਿਵੀਜ਼ਨ ਦੇ ਵੱਖ-ਵੱਖ ਭਾਗਾਂ ’ਤੇ ਚਲਾਈ ਗਈ। ਮੁਹਿੰਮ ਦੌਰਾਨ ਬਿਨਾਂ ਟਿਕਟਾਂ ਦੀ ਯਾਤਰਾ ਕਰਨ ਵਾਲੇ ਅਤੇ ਅਨਿਯਮਿਤ ਟਿਕਟਾਂ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਵਿਰੁੱਧ ਸਖ਼ਤ ਜਾਂਚ ਕੀਤੀ ਗਈ ਅਤੇ ਯਾਤਰੀਆਂ ਨੂੰ ਵੈਧ ਟਿਕਟਾਂ ਨਾਲ ਯਾਤਰਾ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਤੋਂ ਇਲਾਵਾ ਯਾਤਰੀਆਂ ਨੂੰ ਰਾਖਵੀਆਂ ਅਤੇ ਗੈਰ-ਰਾਖਵੀਆਂ ਟਿਕਟਾਂ ਦੀ ਬੁਕਿੰਗ ਲਈ ਰੇਲ ਵਨ ਐਪ ਦੀ ਵਰਤੋਂ ਬਾਰੇ ਜਾਗਰੂਕ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਮਰਸਤਾ ਸੰਕਲਪ ਯਾਤਰਾ ਦਾ ਅੰਮ੍ਰਿਤਸਰ ਪਹੁੰਚਣ ’ਤੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਵੇਰਕਾ ਬਾਈਪਾਸ ਵਿਖੇ ਪਾਰਸਲ ਕੰਪਨੀ ਤੋਂ ਲੁਟੇਰਿਆਂ ਕੀਤੀ ਪਿਸਤੌਲ ਦਿਖਾ ਕੇ ਲੁੱਟ ਖੋਹ
Ad Position 24