20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸੁਖਜਿੰਦਰ ਸਿੰਘ ਭੁੱਲਰ 12 ਵੋਟਾਂ ਲੈ ਕੇ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਪੱਟੀ ਦੇ ਪ੍ਰਧਾਨ ਚੁਣੇ

ਪੱਟੀ, 20 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਪੱਟੀ ਦੀ ਹੋਈ ਚੋਣ ਦੌਰਾਨ ਸੁਖਜਿੰਦਰ ਸਿੰਘ ਭੁੱਲਰ ਪਟਵਾਰੀ 12 ਵੋਟਾਂ ਪ੍ਰਾਪਤ ਕਰਕੇ ਤਹਿਸੀਲ ਪ੍ਰਧਾਨ ਚੁਣੇ ਗਏ। ਉਨ੍ਹਾਂ ਦੇ ਮੁਕਾਬਲੇ ਚੋਣ ਲੜ ਰਹੇ ਗੁਰਸੇਵਕ ਸਿੰਘ ਪਟਵਾਰੀ ਨੂੰ 7 ਵੋਟਾਂ ਪ੍ਰਾਪਤ ਹੋਈਆਂ।

Ad Position 21
No active advertisement
ਅਜੀਤ ਡੈਸਕ 21-11-2026
ਪੱਟੀ, 20 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਪੱਟੀ ਦੀ ਹੋਈ ਚੋਣ ਦੌਰਾਨ ਸੁਖਜਿੰਦਰ ਸਿੰਘ ਭੁੱਲਰ ਪਟਵਾਰੀ 12 ਵੋਟਾਂ ਪ੍ਰਾਪਤ ਕਰਕੇ ਤਹਿਸੀਲ ਪ੍ਰਧਾਨ ਚੁਣੇ ਗਏ। ਉਨ੍ਹਾਂ ਦੇ ਮੁਕਾਬਲੇ ਚੋਣ ਲੜ ਰਹੇ ਗੁਰਸੇਵਕ ਸਿੰਘ ਪਟਵਾਰੀ ਨੂੰ 7 ਵੋਟਾਂ ਪ੍ਰਾਪਤ ਹੋਈਆਂ। ਇਸ ਤਰ੍ਹਾਂ ਸੁਖਜਿੰਦਰ ਸਿੰਘ ਭੁੱਲਰ ਨੇ 5 ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕਰਕੇ ਪ੍ਰਧਾਨਗੀ ਦੀ ਜ਼ਿੰਮੇਵਾਰੀ ਹਾਸਲ ਕੀਤੀ। ਚੋਣ ਉਪਰੰਤ ਤਹਿਸੀਲ ਬਾਡੀ ਦਾ ਗਠਨ ਕੀਤਾ ਗਿਆ, ਜਿਸ ਵਿਚ ਜਤਿਨ ਸ਼ਰਮਾ ਨੂੰ ਤਹਿਸੀਲ ਜਨਰਲ ਸਕੱਤਰ, ਜਗਰੂਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਨਿਰਵੈਲ ਸਿੰਘ ਨੂੰ ਤਹਿਸੀਲ ਖ਼ਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਸੰਧੂ, ਸੁਨੀਲ ਕੁਮਾਰ, ਵਰਿੰਦਰਜੀਤ ਸਿੰਘ, ਹਰਪ੍ਰੀਤ ਸਿੰਘ ਗਿੱਲ ਅਤੇ ਸੁਖਵਿੰਦਰ ਸਿੰਘ ਨੂੰ ਜ਼ਿਲ੍ਹਾ ਨੁਮਾਇੰਦੇ ਚੁਣਿਆ ਗਿਆ। ਨਵੀਂ ਚੁਣੀ ਗਈ ਤਹਿਸੀਲ ਬਾਡੀ ਵਿਚ ਸੁਬੇਗ ਸਿੰਘ ਨੂੰ ਪ੍ਰੈੱਸ ਸਕੱਤਰ, ਗੁਰਸੇਵਕ ਸਿੰਘ ਨੂੰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਰੱਤਾ ਗੁੱਦਾ ਨੂੰ ਕਾਨੂੰਨੀ ਸਕੱਤਰ, ਹਰਮਨਦੀਪ ਕੌਰ, ਆਰਤੀ ਰਾਣੀ, ਸੁਖਜੀਤ ਸਿੰਘ, ਵਿਜੈ ਪ੍ਰਤਾਪ ਸਿੰਘ ਅਤੇ ਗਗਨਦੀਪ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਕਰਮਨਦੀਪ ਸਿੰਘ ਅਤੇ ਲਖਵਿੰਦਰ ਸਿੰਘ ਨੂੰ ਵੀ ਤਹਿਸੀਲ ਬਾਡੀ ਵਿਚ ਸ਼ਾਮਿਲ ਕੀਤਾ ਗਿਆ। ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਗਈ ਕਿ ਉਹ ਪਟਵਾਰ ਭਾਈਚਾਰੇ ਦੀਆਂ ਸਮੱਸਿਆਵਾਂ ਅਤੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਰਮਨਦੀਪ ਕੌਰ ਸ਼ੇਰੋਂ ਤੇ ਬਿੱਲਾ ਸ਼ੇਰੋਂ ਦੀ ਬਾਕੀਪੁਰ ਵਿਖੇ ਵਰਕਰ ਮਿਲਣੀ ਅਗਲੀ ਖ਼ਬਰ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ - ਹਰਜੀਤ ਸਿ...
Ad Position 24