20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਰਮਨਦੀਪ ਕੌਰ ਸ਼ੇਰੋਂ ਤੇ ਬਿੱਲਾ ਸ਼ੇਰੋਂ ਦੀ ਬਾਕੀਪੁਰ ਵਿਖੇ ਵਰਕਰ ਮਿਲਣੀ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਬਾਕੀਪੁਰ ਵਿਖੇ ਗੁਰਦੀਪ ਸਿੰਘ ਐਨ. ਆਰ.

Ad Position 21
No active advertisement
ਧਾਰਮਿਕ ਮੁਕਾਬਲੇ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ–ਲਵਲੀ 21-11-2026
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਬਾਕੀਪੁਰ ਵਿਖੇ ਗੁਰਦੀਪ ਸਿੰਘ ਐਨ.ਆਰ.ਆਈ. ਦੇ ਗ੍ਰਹਿ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਵਰਕਰ ਮਿਲਣੀ ਕੀਤੀ, ਜਿਸ ਵਿਚ ਬੀਬਾ ਰਮਨਦੀਪ ਸੇਰੋਂ ਤੇ ਬਿੱਲਾ ਸੇਰੋਂ ਨੇ ਅਕਾਲੀ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਬਿੱਲਾ ਸੇਰੋਂ ਨੇ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡਾਂ ਦੀ ਹਾਲਾਤ ਮੌਜੂਦਾ ਸਰਕਾਰ ਤੇ ਪਿਛਲੀ ਸਰਕਾਰ ਨੇ ਖ਼ਰਾਬ ਕੀਤੀ ਹੈ ਕਿ ਲੋਕ ਹੁਣ ਇਨ੍ਹਾਂ ਸਰਕਾਰਾ ਤੋਂ ਆਪਣੀਆਂ ਉਮੀਦਾਂ ਲਾਉਣੀਾਂ ਬੰਦ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਪੰਜਾਬ ਦੀ ਖੁਸ਼ਹਾਲੀ ਲਈ ਕਈ ਵੱਡੇ ਉਪਰਾਲੇ ਕੀਤੇ, ਜੋ ਅੱਜ ਦੀ ਸਰਕਾਰ ਕਦੀ ਵੀ ਨਹੀਂ ਦੇ ਸਕੀ ਅਤੇ ਨਾ ਹੀ ਉਨ੍ਹਾਂ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾ ਸਕੀ ਹੈ। ਇਸਦੇ ਨਾਲ ਹੀ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਅੱਗੇ ਆਉਣ ਤੇ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਮੋਜੂਦ ਗੁਰਮੀਤ ਸਿੰਘ ਡੀ.ਸੀ., ਗੁਰਪ੍ਰੀਤ ਸਿੰਘ ਯੂਥ ਸਰਕਲ ਪ੍ਰਧਾਨ, ਸੁਖਚੈਨ ਸਿੰਘ, ਜਗਦੀਪ ਸਿੰਘ ਪ੍ਰਧਾਨ, ਗੁਰਜੰਟ ਸਿੰਘ ਸਾਬਕਾ ਮੈਂਬਰ, ਮਖਤੂਲ ਸਿੰਘ ਸਾਬਕਾ ਮੈਂਬਰ, ਜਸਦੇਵ ਸਿੰਘ ਕਾਲਾ ਕੰਬਾਈਨ ਵਾਲੇ, ਗੁਲਜ਼ਾਰ ਸਿੰਘ, ਜੀਵਨ ਸਿੰਘ, ਜਗਤਾਰ ਸਿੰਘ ਨੰਬਰਦਾਰ, ਗੁਰਸੇਵਕ ਸਿੰਘ ਨੰਬਰਦਾਰ, ਗੁਰਭੇਜ ਸਿੰਘ ਮੌਜੀ, ਸਤਨਾਮ ਸਿੰਘ, ਜਸਮੀਤ ਸਿੰਘ, ਬਲਜਿੰਦਰ ਸਿੰਘ ਮੈਂਬਰ, ਮਨਦੀਪ ਸਿੰਘ, ਅਵਤਾਰ ਸਿੰਘ ਪ੍ਰਧਾਨ, ਮਨਜਿੰਦਰ ਕੌਰ ਬਲਾਕ ਸੰਮਤੀ ਮੈਂਬਰ, ਮਲਕੀਤ ਸਿੰਘ ਆੜ੍ਹਤੀਆ, ਸਤਪਾਲ ਸਿੰਘ ਪੱਪੂ, ਬਲਵਿੰਦਰ ਸਿੰਘ ਨੰਬਰਦਾਰ, ਗੁਰਬੀਰ ਸਿੰਘ ਨੰਬਰਦਾਰ, ਪਰਮਿੰਦਰ ਸਿੰਘ, ਗੁਰਸਾਹਿਬ ਸਿੰਘ ਸਾਬਕਾ ਮੈਂਬਰ ਪੰਚਾਇਤ ਸਮੇਤ ਹੋਰ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਗੋਇੰਦਵਾਲ ਦੇ ਜੈਮਰਾਂ ਨੇ ਆਸ-ਪਾਸ ਦੇ ਇਲਾਕੇ ਨੂੰ ਸੰਚਾਰ ਦੇ ਸੰਕਟ ਵਿਚ ਧੱਕਿਆ ਅਗਲੀ ਖ਼ਬਰ ਸੁਖਜਿੰਦਰ ਸਿੰਘ ਭੁੱਲਰ 12 ਵੋਟਾਂ ਲੈ ਕੇ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਪੱਟੀ ਦੇ ਪ੍ਰਧਾਨ ਚੁਣੇ
Ad Position 24