21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾਂ ਵਿਖੇ ਮਾਪਿਆਂ ਨੇ ਵੱਡੇ ਪੱਧਰ ’ਤੇ ਕੀਤੀ ਸਵੈ-ਗਣਨਾ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)–ਪ੍ਰਿੰਸੀਪਲ ਸੈਂਸਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਵੈ-ਗਣਨਾ ਰਜਿੰਦਰ ਕੌਰ ਦੀ ਅਗਵਾਈ ਹੇਠ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਜ਼ਿਲ੍ਹੇ ਭਰ ਵਿਚ ਸਵੈ ਗਣਨਾ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ।

Ad Position 21
No active advertisement
ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾਂ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਦੀ ਸਵੈ-ਗਣਨਾ ਕਰਵਾਉਂਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਵੈ-ਗਣਨਾ ਰਜਿੰਦਰ ਕੌਰ। ਤਸਵੀਰ–ਲਵਲੀ 22-11-2026
ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)–ਪ੍ਰਿੰਸੀਪਲ ਸੈਂਸਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਵੈ-ਗਣਨਾ ਰਜਿੰਦਰ ਕੌਰ ਦੀ ਅਗਵਾਈ ਹੇਠ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਜ਼ਿਲ੍ਹੇ ਭਰ ਵਿਚ ਸਵੈ ਗਣਨਾ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸ ਕਾਰਜ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾਂ ਵਿਖੇ ਮਾਪਿਆਂ ਨੇ ਵੱਡੀ ਪੱਧਰ ਤੇ ਮੋਬਾਇਲ ਦੀ ਵਰਤੋਂ ਕਰਕੇ ਸਵੈ ਗਣਨਾ ਦੇ ਕਾਰਜ ਨੂੰ ਨੇਪਰੇ ਚਾੜ੍ਹਿਆ। ਸਕੂਲ ਵਿਖੇ ਕਰਵਾਏ ਗਏ ਇਸ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਮਾਪਿਆਂ ਨੇ ਹਿੱਸਾ ਲਿਆ। ਇਸ ਮੌਕੇ ਮਾਪਿਆਂ ਨੂੰ ਸਵੈ-ਗਣਨਾ ਦੀ ਮਹੱਤਤਾ, ਇਸ ਦੇ ਫਾਇਦਿਆਂ ਅਤੇ ਆਨਲਾਈਨ ਫਾਰਮ ਭਰਨ ਦੇ ਸੌਖੇ ਤਰੀਕੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜਾਣਕਾਰੀ ਮਿਲਦਿਆਂ ਹੀ ਮਾਪਿਆਂ ਨੇ ਆਪਣੇ-ਆਪਣੇ ਮੋਬਾਇਲਾਂ ਰਾਹੀਂ ਮੌਕੇ ’ਤੇ ਹੀ ਆਪਣੀ ਸਵੈ-ਗਣਨਾ ਭਰੀ ਅਤੇ ਦੂਸਰਿਆਂ ਲਈ ਵੀ ਮਿਸਾਲ ਕਾਇਮ ਕੀਤੀ। ਇਸ ਮੌਕੇ ਮਾਪਿਆਂ ਵਿੱਚ ਸਵੈ-ਗਣਨਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਮਾਪਿਆਂ ਨੇ ਕਿਹਾ ਕਿ ਇਹ ਪ੍ਰਕਿਰਿਆ ਬਹੁਤ ਹੀ ਸੌਖੀ ਹੈ ਅਤੇ ਹਰੇਕ ਨਾਗਰਿਕ ਨੂੰ ਇਸ ਵਿਚ ਆਪਣਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਮੋਬਾਇਲ ’ ਤੇ ਫਾਰਮ ਭਰਨ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਵਿੱਚ ਮਦਦ ਕੀਤੀ। ਇਸ ਮੌਕੇ ਰਜਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਸਵੈ-ਗਣਨਾ ਦਾ ਕੰਮ ਆਪਣੀਆਂ ਬੁਲੰਦੀਆਂ ’ਤੇ ਹੈ ਅਤੇ 30 ਨਵੰਬਰ ਤੱਕ ਇਸ ਨੂੰ ਸ਼ਤ ਪ੍ਰਤੀਸ਼ਤ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਸਹਾਇਕ ਨੋਡਲ ਪ੍ਰੇਮ ਸਿੰਘ ਅਤੇ ਬੀਰਇੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਰਾਜ ਸਿੰਘ ਦੇ ਕਤਲ ਅਤੇ ਤਿੰਨ ਨੌਜਵਾਨਾਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਭਾਜਪਾ ਹਲਕਾ ਇੰਚਾਰਜ ਹਰਜੀਤ ਸਿੰਘ ਦੀ ਅਗਵ... ਅਗਲੀ ਖ਼ਬਰ ‘ਆਪ’ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ - ਰਮਨਦੀਪ ਕੌਰ ਸ਼ੇਰੋਂ
Ad Position 24