21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹਰਜਿੰਦਰ ਸਿੰਘ ਧਾਮੀ ਦੇ 6ਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਗੁਰਸੇਵਕ ਸਿੰਘ ਸ਼ੇਖ ਨੇ ਦਿੱਤੀ ਵਧਾਈ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)—ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ ਵਿਚ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬਿਨਾਂ ਮੁਕਾਬਲਾ ਦੁਬਾਰਾ ਪ੍ਰਧਾਨ ਚੁਣੇ ਜਾਣ ’ਤੇ ਪੰਥਕ ਹਿੱਤਾਂ ਦੀ ਜਿੱਤ ਹੋਈ ਹੈ ਕਿਉਂਕਿ ਹਰਜਿੰਦਰ ਸਿੰਘ ਧਾਮੀ ਬਹੁਤ ਹੀ ਇਮਾਨਦਾਰ ਅਤੇ ਪੜ੍ਹੇ ਲਿਖੇ ਸੂਝਵਾਨ ਵਿਅਕਤੀ ਹਨ, ਜਿਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੁੰਦਿਆਂ ਬਹੁਤ ਹੀ ਵਧੀਆ ਢੰਗ ਨਾਲ ਪ੍ਰਬੰਧਾਂ ਨੂੰ ਸੰਭਾਲਿਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਗੁਰਸੇਵਕ ਸਿੰਘ ਸ਼ੇਖ 22-11-2026
ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)—ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ ਵਿਚ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬਿਨਾਂ ਮੁਕਾਬਲਾ ਦੁਬਾਰਾ ਪ੍ਰਧਾਨ ਚੁਣੇ ਜਾਣ ’ਤੇ ਪੰਥਕ ਹਿੱਤਾਂ ਦੀ ਜਿੱਤ ਹੋਈ ਹੈ ਕਿਉਂਕਿ ਹਰਜਿੰਦਰ ਸਿੰਘ ਧਾਮੀ ਬਹੁਤ ਹੀ ਇਮਾਨਦਾਰ ਅਤੇ ਪੜ੍ਹੇ ਲਿਖੇ ਸੂਝਵਾਨ ਵਿਅਕਤੀ ਹਨ, ਜਿਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੁੰਦਿਆਂ ਬਹੁਤ ਹੀ ਵਧੀਆ ਢੰਗ ਨਾਲ ਪ੍ਰਬੰਧਾਂ ਨੂੰ ਸੰਭਾਲਿਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਨੇ ਗੱਲਬਾਤ ਦੌਰਾਨ ਕੀਤਾ। ਸ਼ੇਖ ਨੇ ਕਿਹਾ ਕਿ ਚੋਣ ਦੌਰਾਨ ਜੋ ਇਕਜੁੱਟਾ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਦਿਖਾ ਕੇ ਹਰਜਿੰਦਰ ਸਿੰਘ ਧਾਮੀ ਨੂੰ ਛੇਵੀ ਵਾਰ ਪ੍ਰਧਾਨ ਬਣਾਇਆ ਗਿਆ ਹੈ, ਉਸ ਲਈ ਉਹ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਬਹੁਤ ਵਧੀਆ ਫੈਸਲਾ ਲਿਆ ਹੈ ਅਤੇ ਇਸ ਜਿੱਤ ਨਾਲ ਪੰਥਕ ਹਿੱਤਾਂ ਦੀ ਜਿੱਤ ਹੋਈ ਹੈ, ਉਥੇ ਸ਼੍ਰੋਮਣੀ ਕਮੇਟੀ ਨੂੰ ਖੋਰਾ ਲਾਉਣ ਵਾਲਿਆਂ ਨੂੰ ਵੀ ਮੂੰਹ ਤੋੜਵਾਂ ਜਵਾਬ ਮਿਲਿਆ ਹੈ। ਉਨ੍ਹਾਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦੇ ਨਾਲ ਨਾਲ ਸਮੂੰਹ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ’ਚ ਭੁੱਖ ਘੱਟ ਲੱਗਣ ’ਤੇ ਤੁਰੰਤ ਚੈੱਕਅੱਪ ਜ਼ਰੂਰੀ - ਡਾ. ਸੁਪਿ੍ਯਾ ਅਗਲੀ ਖ਼ਬਰ ਖਾਲੜਾ ਖੇਤਰ ’ਚੋਂ 277 ਗ੍ਰਾਮ ਹੈਰੋਇਨ, 4 ਪਿਸਟਲ 36 ਕਾਰਤੂਸ ਬਰਾਮਦ
Ad Position 24