ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਰਾਜ ਪੱਧਰੀ ਡਿਬੇਟ ਮੁਕਾਬਲੇ ਵਿਚ ਪਹਿਲਾ ਸਥਾਨ
ਗੋਇੰਦਵਾਲ ਸਾਹਿਬ, 21 ਨਵੰਬਰ (ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸੰਸਥਾ ਦੇ ਹੋਣਹਾਰ ਵਿਦਿਆਰਥੀਆਂ ਤਨਰੀਤ ਕੌਰ (ਜਮਾਤ ਗਿਆਰ੍ਹਵੀਂ) ਅਤੇ ਅਮਰਨੂਰ ਸਿੰਘ (ਜਮਾਤ ਬਾਰ੍ਹਵੀਂ) ਨੇ ਅੰਮ੍ਰਿਤਸਰ ਕਾਲਜ ਆਫ਼ ਇੰਜੀਨੀਅਰਿੰਗ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਪ੍ਰੋਗਰਾਮ ‘ਫਿਊਜ਼ਨ-2026’ ਵਿਚ ਡਿਬੇਟ ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ‘ਫਿਊਜ਼ਨ-2026’ ਇਕ ਰਾਜ ਪੱਧਰੀ ਪ੍ਰੋਗਰਾਮ ਸੀ, ਜਿਸ ਵਿਚ ਵਿਦਿਆਰਥੀਆਂ ਨੂੰ ਆਪਣੀ ਬੌਧਿਕ ਯੋਗਤਾ, ਵਿਚਾਰ ਪ੍ਰਗਟਾਉਣ ਦੇ ਹੁਨਰ ਅਤੇ ਤਰਕਸ਼ੀਲ ਸੋਚ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਿਆ।
ਗੋਇੰਦਵਾਲ ਸਾਹਿਬ, 21 ਨਵੰਬਰ (ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸੰਸਥਾ ਦੇ ਹੋਣਹਾਰ ਵਿਦਿਆਰਥੀਆਂ ਤਨਰੀਤ ਕੌਰ (ਜਮਾਤ ਗਿਆਰ੍ਹਵੀਂ) ਅਤੇ ਅਮਰਨੂਰ ਸਿੰਘ (ਜਮਾਤ ਬਾਰ੍ਹਵੀਂ) ਨੇ ਅੰਮ੍ਰਿਤਸਰ ਕਾਲਜ ਆਫ਼ ਇੰਜੀਨੀਅਰਿੰਗ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਪ੍ਰੋਗਰਾਮ ‘ਫਿਊਜ਼ਨ-2026’ ਵਿਚ ਡਿਬੇਟ ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ‘ਫਿਊਜ਼ਨ-2026’ ਇਕ ਰਾਜ ਪੱਧਰੀ ਪ੍ਰੋਗਰਾਮ ਸੀ, ਜਿਸ ਵਿਚ ਵਿਦਿਆਰਥੀਆਂ ਨੂੰ ਆਪਣੀ ਬੌਧਿਕ ਯੋਗਤਾ, ਵਿਚਾਰ ਪ੍ਰਗਟਾਉਣ ਦੇ ਹੁਨਰ ਅਤੇ ਤਰਕਸ਼ੀਲ ਸੋਚ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਿਆ। ਦੋਵਾਂ ਵਿਦਿਆਰਥੀਆਂ ਨੇ ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਉਨ੍ਹਾਂ ਦੀ ਮਿਹਨਤ ਅਤੇ ਅਧਿਆਪਕਾ ਭਾਨੂ ਮਹਿਰਾ ਦੀ ਯੋਗ ਅਗਵਾਈ ਨੇ ਇਸ ਸਫ਼ਲਤਾ ਵਿਚ ਅਹਿਮ ਭੂਮਿਕਾ ਨਿਭਾਈ। ਇਸ ਪ੍ਰੋਗਰਾਮ ਵਿਚ ਬਲਵਿੰਦਰ ਕੌਰ, ਪ੍ਰਿੰਸੀਪਲ, ਬੀ.ਡੀ.ਐੱਸ. ਡੇਅ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਕਾਲਜ ਦੇ ਪ੍ਰਿੰਸੀਪਲ ਡਾ. ਗੌਰਵ ਤੇਜਪਾਲ ਵੀ ਇਸ ਮੌਕੇ ਮੌਜੂਦ ਸਨ। ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਤਰਕਸ਼ੀਲ ਸੋਚ ਅਤੇ ਸੰਚਾਰ ਦੇ ਹੁਨਰ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।