21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ

ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਖੇਤ ਵਿਚ ਕੰਮ ਕਰ ਰਹੀ ਔਰਤ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਕੁਲਵਿੰਦਰ ਕੌਰ ਪਤਨੀ ਲੇਟ ਅੰਗਰੇਜ ਸਿੰਘ ਵਾਸੀ ਵਾਂ ਤਾਰਾ ਸਿੰਘ ਨੇ ਪੁਲਿਸ ਪਾਸ ਬਿਆਨ ਦਰਜ ਕਰਵਾਏ ਕਿ ਉਹ ਆਪਣੀ ਜਮੀਨ ਵਿਚ ਕੰਮ ਕਰ ਰਹੀ ਸੀ ਅਤੇ ਆਪਣੀ ਜ਼ਮੀਨ ਪ੍ਰਗਟ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਵਾਂ ਤਾਰਾ ਸਿੰਘ ਨੂੰ ਠੇਕੇ ’ਤੇ ਦਿੱਤੀ ਹੋਈ ਸੀ।

Ad Position 21
No active advertisement
ਅਜੀਤ ਡੈਸਕ 22-11-2026
ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਖੇਤ ਵਿਚ ਕੰਮ ਕਰ ਰਹੀ ਔਰਤ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਕੁਲਵਿੰਦਰ ਕੌਰ ਪਤਨੀ ਲੇਟ ਅੰਗਰੇਜ ਸਿੰਘ ਵਾਸੀ ਵਾਂ ਤਾਰਾ ਸਿੰਘ ਨੇ ਪੁਲਿਸ ਪਾਸ ਬਿਆਨ ਦਰਜ ਕਰਵਾਏ ਕਿ ਉਹ ਆਪਣੀ ਜਮੀਨ ਵਿਚ ਕੰਮ ਕਰ ਰਹੀ ਸੀ ਅਤੇ ਆਪਣੀ ਜ਼ਮੀਨ ਪ੍ਰਗਟ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਵਾਂ ਤਾਰਾ ਸਿੰਘ ਨੂੰ ਠੇਕੇ ’ਤੇ ਦਿੱਤੀ ਹੋਈ ਸੀ। ਸਤਨਾਮ ਸਿੰਘ ਪੁੱਤਰ ਪ੍ਰਤਾਪ ਸਿੰਘ ਜ਼ਮੀਨ ਆਪਣੇ ਟਰੈਕਟਰ ਨਾਲ ਵਾਹ ਰਿਹਾ ਸੀ ਤਾਂ ਉਸ ਸਮੇਂ ਲਖਵਿੰਦਰ ਸਿੰਘ ਉਰਫ ਪੁੱਤਰ ਗੇਜਾ ਸਿੰਘ, ਹਰਜਿੰਦਰ ਸਿੰਘ ਪੁੱਤਰ ਗੇਜਾ ਸਿੰਘ, ਮੇਜਰ ਸਿੰਘ ਪੁੱਤਰ ਨਿਰੰਜਨ ਸਿੰਘ, ਨਿਸ਼ਾਨ ਸਿੰਘ ਪੁੱਤਰ ਮੇਜਰ ਸਿੰਘ, ਖਜਾਨ ਸਿੰਘ ਪੁੱਤਰ ਮੇਜਰ ਸਿੰਘ, ਬਲਵਿੰਦਰ ਕੌਰ ਉਰਫ ਬਿੰਦਰ ਪਤਨੀ ਮੇਜਰ ਸਿੰਘ, ਲਵਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀਅਨ ਵਾਂ ਤਾਰਾ ਸਿੰਘ ਵਲੋਂ ਇਨ੍ਹਾਂ ਜ਼ਮੀਨ ਵਾਹੁਣ ਤੋਂ ਰੋਕਿਆ ਅਤੇ ਕਿਹਾ ਕਿ ਤੁਸੀਂ ਜ਼ਮੀਨ ਕਿਓ ਵਾਹ ਰਹੇ ਹੋ। ਇਸ ਜ਼ਮੀਨ ਦਾ ਅਦਾਲਤੀ ਕੇਸ ਚੱਲ ਰਿਹਾ ਹੈ। ਉਕਤ ਵਿਅਕਤੀਆਂ ਵਲੋਂ ਉਸਦੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਕੇ ਜ਼ਖਮੀ ਕੀਤਾ ਗਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੈਂਟਰ ਸਕੂਲ ਘਣੂੰਪੁਰ ਵਿਖੇ ਬਲਾਕ ਵੇਰਕਾ ਦੇ ਵਿੱਦਿਅਕ ਮੁਕਾਬਲੇ ਸੰਪੰਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਢੋਟੀਆਂ ਵਿਖੇ ਸ਼ਰਧਾ ਨਾਲ ਮਨਾਇਆ
Ad Position 24