21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੈਂਟਰ ਸਕੂਲ ਘਣੂੰਪੁਰ ਵਿਖੇ ਬਲਾਕ ਵੇਰਕਾ ਦੇ ਵਿੱਦਿਅਕ ਮੁਕਾਬਲੇ ਸੰਪੰਨ

ਪੱਟੀ, 21 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਕੰਵਲਜੀਤ ਸਿੰਘ ਸੰਧੂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਕੁਲਵਿੰਦਰ ਸਿੰਘ ਨੌਸ਼ਹਿਰਾ ਪੰਨੂਆਂ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਕੰਨਿਆ ਕੈਰੋਂ ਵਿਖੇ ਸਫਲਤਾ ਪੂਰਵਕ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਨੌਸ਼ਹਿਰਾ ਪੰਨੂਆਂ ਦੇ ਵੱਖ-ਵੱਖ ਸੈਂਟਰਾਂ ਦੇ ਜੇਤੂ ਤੇ ਉਪ ਜੇਤੂ ਬੱਚਿਆਂ ਨੇ ਬੜੇ ਉਤਸ਼ਾਹ ਪੂਰਵਕ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 22-11-2026
ਪੱਟੀ, 21 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਕੰਵਲਜੀਤ ਸਿੰਘ ਸੰਧੂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਕੁਲਵਿੰਦਰ ਸਿੰਘ ਨੌਸ਼ਹਿਰਾ ਪੰਨੂਆਂ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਕੰਨਿਆ ਕੈਰੋਂ ਵਿਖੇ ਸਫਲਤਾ ਪੂਰਵਕ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਨੌਸ਼ਹਿਰਾ ਪੰਨੂਆਂ ਦੇ ਵੱਖ-ਵੱਖ ਸੈਂਟਰਾਂ ਦੇ ਜੇਤੂ ਤੇ ਉਪ ਜੇਤੂ ਬੱਚਿਆਂ ਨੇ ਬੜੇ ਉਤਸ਼ਾਹ ਪੂਰਵਕ ਭਾਗ ਲਿਆ। ਇਸ ਮੌਕੇ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੇ ਪਹਿਲੇ ਅਤੇ ਦੂਸਰੇ ਵਰਗ ਵਿਚ ਵੱਖ-ਵੱਖ ਵੰਨਗੀਆਂ ਬਾਲ ਗੀਤ, ਲੋਕਗੀਤ, ਕਵਿਤਾ, ਚਿੱਤਰਕਲਾ , ਬੋਲ ਲਿਖਤ (ਪੰਜਾਬੀ ਤੇ ਅੰਗਰੇਜ਼ੀ), ਪੜ੍ਹਨ ਦੇ ਭਾਸ਼ਾ ਪੰਜਾਬੀ ਤੇ ਅੰਗਰੇਜ਼ੀ, ਸੁੰਦਰ ਲਿਖਾਈ ਭਾਸ਼ਣ ,ਕਹਾਣੀ ਸੁਣਾਉਣ, ਆਮ ਗਿਆਨ ਪ੍ਰਸ਼ਨੋਤਰੀ ਮੁਕਾਬਲਾ, ਕਹਾਣੀ ਸੁਣਾਉਣ ਦਾ ਮੁਕਾਬਲਾ, ਵੇਸਟ ਮਟੀਰੀਅਲ ਤੋਂ ਵੱਖ-ਵੱਖ ਚੀਜ਼ਾਂ ਬਣਾਉਣ ਦਾ ਮੁਕਾਬਲੇ ਕਰਵਾਏ ਗਏ । ਜ਼ਿਲ੍ਹਾ ਕੋਆਰਡੀਨੇਟਰ ਅਨੂਪ ਸਿੰਘ ਮੈਣੀ ਇਨ੍ਹਾਂ ਮੁਕਾਬਲਿਆਂ ਵਿਚ ਉਚੇਚੇ ਤੌਰ ’ਤੇ ਪਹੁੰਚ ਕੇ ਜਾਇਜ਼ਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਤੇ ਉਪ ਜੇਤੂ ਬੱਚਿਆਂ ਨੂੰ ਬਲਾਕ ਸਿੱਖਿਆ ਅਫਸਰ ਕੁਲਵਿੰਦਰ ਸਿੰਘ, ਸੀ.ਐਚ.ਟੀ. ਗੁਰਕਿਰਪਾਲ ਸਿੰਘ, ਸੀ.ਐਚ.ਟੀ ਸਰਬਜੀਤ ਸਿੰਘ , ਸੀ.ਐਚ.ਟੀ. ਪ੍ਰਭਜੀਤ ਸਿੰਘ, ਸੀ.ਐਚ..ਟੀ. ਗੁਰਪ੍ਰੀਤ ਕੌਰ ਅਤੇ ਸੀ.ਐਚ.ਟੀ. ਪਰਮਜੀਤ ਕੌਰ ਤੇ ਬਲਾਕ ਰਿਸੋਰਸ ਪਰਸਨ ਜਸਵਿੰਦਰ ਸਿੰਘ ਨੇ ਬੱਚਿਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਨਾਲ ਸਨਮਾਨਿਤ ਕੀਤਾ। ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਕੁਲਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਜੇਤੂ ਬੱਚਿਆਂ ਨੂੰ ਜਿੱਥੇ ਮੁਬਾਰਕਬਾਦ ਦਿੱਤੀ ਉੱਥੇ ਜ਼ਿਲ੍ਹਾ ਪੱਧਰੀ ਹੋਣ ਵਾਲੇ ਮੁਕਾਬਲਿਆਂ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੇ ਸਰਬ ਪੱਖੀ ਵਿਕਾਸ ਲਈ ਵਿੱਦਿਅਕ ਮੁਕਾਬਲੇ ਅਹਿਮ ਰੋਲ ਅਦਾ ਕਰਦੇ ਹਨ ਸੋ ਇਹਨਾਂ ਵਿਚ ਬੱਚਿਆਂ ਨੂੰ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਇਨ੍ਹਾਂ ਵਿੱਦਿਅਕ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਵਿਚ ਅਧਿਆਪਕਾਂ ਨੇ ਅਹਿਮ ਭੂਮਿਕਾ ਨਿਭਾਈ ਹੈ ਅਧਿਆਪਕਾਂ ਦੀ ਸਖਤ ਮਿਹਨਤ ਕਰਕੇ ਹੀ ਬੱਚਿਆਂ ਨੇ ਆਪਣੀ ਕਲਾ ਦਾ ਵਧੀਆ ਪ੍ਰਦਰਸ਼ਨ ਕੀਤਾ । ਜੱਜਾਂ ਵਲੋਂ ਇਨ੍ਹਾਂ ਮੁਕਾਬਲਿਆਂ ਦਾ ਮੁਲਾਂਕਣ ਨਿਰਪੱਖਤਾ ਨਾਲ ਕੀਤਾ ਗਿਆ। ਇਸ ਮੌਕੇ ਸਟੇਜ ਦਾ ਸੰਚਾਲਨ ਦਵਿੰਦਰ ਸਿੰਘ ਖਹਿਰਾ ਵਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਹੈੱਡ ਟੀਚਰ ਵਰਿਆਮ ਸਿੰਘ, ਹੈੱਡ ਟੀਚਰ ਕੁਲਦੀਪਕ ਸਿੰਘ, ਹੈੱਡ ਟੀਚਰ ਸੰਦੀਪ ਸਿੰਘ, ਹੈੱਡ ਟੀਚਰ ਗੁਰਵੇਲ ਸਿੰਘ, ਹੈੱਡ ਟੀਚਰ ਇੰਦਰਜੀਤ ਸਿੰਘ ਕਲੇਰ, ਹੈੱਡ ਟੀਚਰ ਜਗਵੀਰ ਸਿੰਘ, ਹੈੱਡ ਟੀਚਰ ਰੇਸ਼ਮ ਸਿੰਘ , ਹੈੱਡ ਟੀਚਰ ਅੰਮ੍ਰਿਤਪਾਲ ਕੌਰ, ਹੈੱਡ ਟੀਚਰ ਕੁਲਜੀਤ ਕੌਰ, ਹੈੱਡ ਟੀਚਰ ਸੁਖਦੀਪ ਕੌਰ, ਹੈੱਡ ਟੀਚਰ ਇੰਦਰਜੀਤ ਸਿੰਘ, ਹੈੱਡ ਟੀਚਰ ਰੁਪਿੰਦਰਜੀਤ ਕੌਰ, ਹੈੱਡ ਟੀਚਰ ਸੰਦੀਪ ਕੌਰ, ਹੈੱਡ ਟੀਚਰ ਬਲਵਿੰਦਰ ਕੌਰ, ਹੈੱਡ ਟੀਚਰ ਗੁਰਿੰਦਰ ਸਿੰਘ, ਹੈੱਡ ਟੀਚਰ ਦਮਨਜੀਤ ਕੌਰ, ਹਰਿੰਦਰਪਾਲ ਸਿੰਘ, ਜਗਰੂਪ ਸਿੰਘ, ਸ਼ਰਨਜੀਤਪਾਲ ਸਿੰਘ , ਗੁਰਇਕਬਾਲ ਸਿੰਘ, ਰਘਬੀਰ ਸਿੰਘ, ਹਰਿੰਦਰਪਾਲ ਸਿੰਘ, ਰਜਗੁਰਿੰਦਰ ਸਿੰਘ, ਨਿਰਵੈਰ ਸਿੰਘ, ਇੰਦਰਜੀਤ ਕੌਰ, ਯਾਦਵਿੰਦਰ ਸਿੰਘ, ਜਤਿੰਦਰ ਸਿੰਘ, ਸੀਮਾ ਰਾਣੀ, ਸੁਰਜੀਤ ਸਿੰਘ, ਵਰਿੰਦਰ ਸਿੰਘ, ਵਵਿੰਦਰਜੀਤ ਸਿੰਘ, ਸਰਬਜੀਤ ਸਿੰਘ, ਜਗਸੀਰ ਸਿੰਘ, ਰਵਿੰਦਰ ਕੁਮਾਰ, ਨਿਸ਼ਾਨ ਸਿੰਘ, ਪ੍ਰਦੀਪ ਕੁਮਾਰ, ਅਭੀਸ਼ੇਕ ਸੋਨੀ , ਚਰਨਪਾਲ ਸਿੰਘ, ਬਲਜੀਤ ਸਿੰਘ, ਹਰਪਾਲ ਸਿੰਘ, ਕੁਲਵਿੰਦਰ ਕੌਰ, ਰੁਪਿੰਦਰਜੀਤ ਕੌਰ, ਬਲਜੀਤ ਟੌਮ, ਗੀਤੀਕਾ, ਸਪਨਾ ਦੇਵੀ, ਸੰਦੀਪ ਕੌਰ, ਨਵਨੀਤ ਕੌਰ, ਰੁਪਿੰਦਰਜੀਤ ਕੌਰ, ਪ੍ਰਿਯੰਕਾ ਰਾਣੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਤੋਂ ਡੇਰਾ ਬਾਬਾ ਨਾਨਕ ਤੱਕ ਦਾ ਮਾਰਗ ਹੀ ਅਸਲ ਵਿਚ ‘ਗੁਰੂ ਨਾਨਕ ਮਾਰਗ ਹੈ’- ਪ੍ਰੋ: ਗੁਰਭਜਨ ਗਿੱਲ ਅਗਲੀ ਖ਼ਬਰ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ
Ad Position 24