ਪੰਜਾਬ ’ਚ ਖ਼ੁਸ਼ਹਾਲੀ ਅਤੇ ਤਰੱਕੀ ਸ਼੍ਰੋਮਣੀ ਅਕਾਲੀ ਦਲ ਹੀ ਲਿਆ ਸਕਦਾ - ਜਹਾਂਗੀਰ
ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)— ਪੰਜਾਬ ’ਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੀ, ਉਦੋਂ ਹੀ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਤੋਂ ਇਲਾਵਾ ਪੰਜਾਬ ਵਿਕਾਸ ਪੱਖੋਂ ਤਰੱਕੀ ਦੀਆਂ ਲੀਹਾਂ ’ਤੇ ਆਇਆ ਸੀ ਪਰ ਸਰਕਾਰ ਦੇ ਜਾਣ ਤੋਂ ਬਾਅਦ ਲੋਕਾਂ ਨੂੰ ਬੁਨਿਆਦੀ ਸੁੱਖ ਸਹੂਲਤਾਂ ਤੋਂ ਵਾਂਝੇ ਰੱਖਿਆ ਗਿਆ, ਉਥੇ ਪੰਜਾਬ ਦੇ ਵਿਕਾਸ ਵਿਚ ਵੀ ਖੜੋਤ ਆ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ.
ਦ
ਦਲਬੀਰ ਸਿੰਘ ਜਹਾਂਗੀਰ
22-11-2026
ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)— ਪੰਜਾਬ ’ਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੀ, ਉਦੋਂ ਹੀ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਤੋਂ ਇਲਾਵਾ ਪੰਜਾਬ ਵਿਕਾਸ ਪੱਖੋਂ ਤਰੱਕੀ ਦੀਆਂ ਲੀਹਾਂ ’ਤੇ ਆਇਆ ਸੀ ਪਰ ਸਰਕਾਰ ਦੇ ਜਾਣ ਤੋਂ ਬਾਅਦ ਲੋਕਾਂ ਨੂੰ ਬੁਨਿਆਦੀ ਸੁੱਖ ਸਹੂਲਤਾਂ ਤੋਂ ਵਾਂਝੇ ਰੱਖਿਆ ਗਿਆ, ਉਥੇ ਪੰਜਾਬ ਦੇ ਵਿਕਾਸ ਵਿਚ ਵੀ ਖੜੋਤ ਆ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ.ਏ.ਸੀ.ਮੈਂਬਰ ਦਲਬੀਰ ਸਿੰਘ ਜਹਾਂਗੀਰ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਦੁਬਾਰਾ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ ਅਤੇ ਪੰਜਾਬ ਫਿਰ ਵਿਕਾਸ ਪੱਖੋਂ ਤਰੱਕੀ ਦੀਆਂ ਲੀਹਾਂ ’ਤੇ ਆਵੇਗਾ ਅਤੇ ਹਰ ਪਾਸੇ ਖੁਸ਼ਹਾਲੀ ਹੋਵੇਗੀ।