21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਿਸ਼ਵ ਪਖਾਨਾ ਦਿਵਸ ਮੌਕੇ ਸਾਫ਼ ਪਖਾਨਾ-ਸਨਮਾਨ ਭਰਿਆ ਭਵਿੱਖ ਮੁਹਿੰਮ ਦੀ ਸ਼ੁਰੂਆਤ

ਤਰਨ ਤਾਰਨ, 21 ਨਵੰਬਰ (ਇਕਬਾਲ ਸਿੰਘ ਸੋਢੀ)-ਵਿਸ਼ਵ ਪਖਾਨਾ ਦਿਵਸ-2026 ਦੇ ਮੌਕੇ ’ਤੇ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵਲੋਂ ਚਲਾਈ ਜਾ ਰਹੀ ‘ਸਾਫ਼ ਪਖਾਨਾ-ਸਨਮਾਨ ਭਰਿਆ ਭਵਿੱਖ’ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸੰਜੀਵ ਕੁਮਾਰ ਵਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਤਹਿਤ ਵੱਖ-ਵੱਖ ਪਿੰਡਾਂ ਤੋਂ ਆਏ ਯੋਗ ਲਾਭਪਾਤਰੀਆਂ ਨੂੰ ਘਰੇਲੂ ਪਖਾਨਿਆਂ ਦੀ ਉਸਾਰੀ ਲਈ ਮੰਨਜ਼ੂਰੀ ਪੱਤਰ ਜਾਰੀ ਕੀਤੇ ਗਏ ਅਤੇ ‘ਸਾਫ਼ ਪਖਾਨਾ-ਸਨਮਾਨ ਭਰਿਆ ਭਵਿੱਖ’ ਪਲੇਅ ਕਾਰਡ ਲਾਂਚ ਕੀਤਾ ਗਿਆ।

Ad Position 21
No active advertisement
ਯੋਗ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਜਾਰੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ। ਤਸਵੀਰ: ਲਵਲੀ 22-11-2026
ਤਰਨ ਤਾਰਨ, 21 ਨਵੰਬਰ (ਇਕਬਾਲ ਸਿੰਘ ਸੋਢੀ)-ਵਿਸ਼ਵ ਪਖਾਨਾ ਦਿਵਸ-2026 ਦੇ ਮੌਕੇ ’ਤੇ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵਲੋਂ ਚਲਾਈ ਜਾ ਰਹੀ ‘ਸਾਫ਼ ਪਖਾਨਾ-ਸਨਮਾਨ ਭਰਿਆ ਭਵਿੱਖ’ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸੰਜੀਵ ਕੁਮਾਰ ਵਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਤਹਿਤ ਵੱਖ-ਵੱਖ ਪਿੰਡਾਂ ਤੋਂ ਆਏ ਯੋਗ ਲਾਭਪਾਤਰੀਆਂ ਨੂੰ ਘਰੇਲੂ ਪਖਾਨਿਆਂ ਦੀ ਉਸਾਰੀ ਲਈ ਮੰਨਜ਼ੂਰੀ ਪੱਤਰ ਜਾਰੀ ਕੀਤੇ ਗਏ ਅਤੇ ‘ਸਾਫ਼ ਪਖਾਨਾ-ਸਨਮਾਨ ਭਰਿਆ ਭਵਿੱਖ’ ਪਲੇਅ ਕਾਰਡ ਲਾਂਚ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਲੋਂ ਦੱਸਿਆ ਗਿਆ ਕਿ ਵਿਸ਼ਵ ਪਖਾਨਾ ਦਿਵਸ 2026 ਦੇ ਇਸ ਉਪਰਾਲੇ ਦਾ ਮੁੱਖ ਉਦੇਸ਼ ਪਿੰਡਾਂ ਵਿਚ ਹਰ ਪਰਿਵਾਰ ਲਈ ਸੁਰੱਖਿਅਤ, ਸਾਫ਼-ਸੁਥਰੇ ਅਤੇ ਵਰਤੋਂਯੋਗ ਪਖ਼ਾਨਿਆਂ ਦੀ ਉਪਲਬੱਧਤਾ ਯਕੀਨੀ ਬਣਾਉਣਾ ਅਤੇ ਸਵੱਛਤਾ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਕਮਿਊਨਿਟੀ ਸੈਨੀਟੇਸ਼ਨ ਕੰਪਲੈਕਸਾਂ ਅਤੇ ਸੰਸਥਾਗਤ ਪਖ਼ਾਨਿਆਂ ਦੀ ਕਾਰਗੁਜ਼ਾਰੀ, ਸੁਰੱਖਿਆ ਅਤੇ ਪਹੁੰਚਯੋਗਤਾ ਵਿਚ ਸੁਧਾਰ, ਲੋੜ ਅਨੁਸਾਰ ਮੁਰੰਮਤ ਅਤੇ ਰੈਟਰੋਫਿਟਿੰਗ, ਪਖ਼ਾਨਿਆਂ ਦੀ ਨਿਯਮਤ ਵਰਤੋਂ, ਸੁਰੱਖਿਅਤ ਸੈਨੀਟੇਸ਼ਨ ਅਤੇ ਫੀਕਲ ਸਲੱਜ ਮੈਨੇਜਮੈਂਟ ਸੰਬੰਧੀ ਜਾਗਰੂਕਤਾ ਪੈਦਾ ਕਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੁਹਿੰਮ ਦੌਰਾਨ ਹੱਥਾਂ ਨੂੰ ਸਾਬਣ ਨਾਲ ਧੋਣ, ਸੁਰੱਖਿਅਤ ਸੈਨੀਟੇਸ਼ਨ, ਫੀਕਲ ਸਲੱਜ ਮੈਨੇਜਮੈਂਟ ਅਤੇ ਠੋਸ ਕੂੜਾ ਪ੍ਰਬੰਧਨ ਨਿਯਮ 2026 ਦੀ ਪਾਲਣਾ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਕਮਿਊਨਿਟੀ ਪਖ਼ਾਨਿਆਂ ਅਤੇ ਘਰੇਲੂ ਪਖ਼ਾਨਿਆਂ ਦੀ ਸਫ਼ਾਈ, ਸੁੰਦਰਤਾ ਅਤੇ ਨਿਯਮਤ ਰੱਖ-ਰਖਾਅ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁਹਿੰਮ ਦੀਆਂ ਹਦਾਇਤਾਂ ਅਨੁਸਾਰ ਗ੍ਰਾਮ ਪੰਚਾਇਤ ਪੱਧਰ ’ਤੇ ਵਧੀਆ ਘਰੇਲੂ ਪਖ਼ਾਨਿਆਂ, ਕਮਿਊਨਿਟੀ ਸੈਨੀਟੇਸ਼ਨ ਕੰਪਲੈਕਸਾਂ ਅਤੇ ਸੰਸਥਾਗਤ ਪਖ਼ਾਨਿਆਂ ਦੀ ਪਛਾਣ ਅਤੇ ਮੁਕਾਬਲੇ ਕਰਵਾਏ ਜਾਣਗੇ। ਬਲਾਕ ਪੱਧਰ ਤੋਂ ਵਧੀਆ ਪਖ਼ਾਨਿਆਂ ਦੀ ਚੋਣ ਕਰਕੇ ਜ਼ਿਲ੍ਹਾ ਪੱਧਰ ’ਤੇ ਭੇਜਿਆ ਜਾਵੇਗਾ ਅਤੇ ਮੁਹਿੰਮ ਦੇ ਸਮਾਪਤੀ ਸਮਾਗਮ ਮੌਕੇ ਬਿਹਤਰ ਕਾਰਗੁਜ਼ਾਰੀ ਵਾਲੇ ਪਿੰਡਾਂ, ਕਮਿਊਨਿਟੀ ਸੈਨੀਟੇਸ਼ਨ ਕੰਪਲੈਕਸਾਂ ਅਤੇ ਲਾਭਪਾਤਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਸਮਾਪਤੀ ਸਮਾਗਮ 10 ਦਸੰਬਰ 2026 ਨੂੰ ਮਨੁੱਖੀ ਅਧਿਕਾਰ ਦਿਵਸ ਮੌਕੇ ਕੀਤਾ ਜਾਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਸਮੂਹ ਸੰਬੰਧਿਤ ਵਿਭਾਗਾਂ, ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ, ਉਪ ਮੰਡਲ ਇੰਜੀਨੀਅਰਾਂ, ਜੂਨੀਅਰ ਇੰਜੀਨੀਅਰਾਂ, ਸਰਪੰਚਾ, ਗ੍ਰਾਮ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸਵੱਛਤਾ ਨੂੰ ਲੋਕ ਲਹਿਰ ਬਣਾਉਣ ਅਤੇ ਪਿੰਡਾਂ ਵਿਚ ਪਖ਼ਾਨਿਆਂ ਦੀ ਨਿਯਮਤ ਵਰਤੋਂ, ਸਫ਼ਾਈ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਫ਼ ਅਤੇ ਸੁਰੱਖਿਅਤ ਪਖਾਨਾ ਹਰ ਵਿਅਕਤੀ ਦੀ ਇੱਜ਼ਤ, ਸਿਹਤ ਅਤੇ ਸਨਮਾਨ ਨਾਲ ਜੁੜਿਆ ਹੋਇਆ ਹੈ ਅਤੇ ਸਾਂਝੇ ਯਤਨਾਂ ਨਾਲ ਹੀ ਸਵੱਛ ਤੇ ਸਿਹਤਮੰਦ ਪਿੰਡਾਂ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਇਸ ਮੌਕੇ ਸੁਖਮਿੰਦਰ ਸਿੰਘ ਸੋਹਲ, ਜ਼ਿਲ੍ਹਾ ਸੈਨੀਟੇਸ਼ਨ ਅਫਸਰ -ਕਮ- ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ.1 ਤਰਨ ਤਾਰਨ, ਦਲਜੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਵਿਕਸਿਤ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਤੇ ਆਜੀਵਿਕਾ ਮਿਸ਼ਨ-ਗ੍ਰਾਮੀਣ, ਤਰਨ ਤਾਰਨ, ਤਰਲੋਚਨ ਸਿੰਘ, ਅਮਰਜੀਤ ਸਿੰਘ ਜੂਨੀਅਰ ਇੰਜੀਨੀਅਰ, ਸਤਨਾਮ ਸਿੰਘ ਅਤੇ ਭੌਲਾ ਸਿੰਘ ਮੌਟੀਵੇਟਰ, ਯੋਗ ਆਈ.ਐੱਚ. ਐੱਚ.ਐੱਲ. ਲਾਭਪਾਤਰੀ ਅਤੇ ਜ਼ਿਲ੍ਹਾ ਪੱਧਰੀ ਸਮਾਜਿਕ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਦੀਆਂ ਵਿਦਿਆਰਥਣਾਂ ਮਿਲਕ ਫੂਡ ਪ੍ਰਾਈਵੇਟ ਲਿਮਟਿਡ ਵਲੋਂ ਕਰਵਾਏ ਲੇਖ ਲਿਖਣ ਮੁ... ਅਗਲੀ ਖ਼ਬਰ ਪੰਜਾਬ ’ਚ ਖ਼ੁਸ਼ਹਾਲੀ ਅਤੇ ਤਰੱਕੀ ਸ਼੍ਰੋਮਣੀ ਅਕਾਲੀ ਦਲ ਹੀ ਲਿਆ ਸਕਦਾ - ਜਹਾਂਗੀਰ
Ad Position 24