21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਰਹੱਦੀ ਪਿੰਡ ਜਾਫਰਕੋਟ ਵਿਚ ਕਾਂਗਰਸ ਨੂੰ ਮਿਲਿਆ ਵੱਡਾ ਸਿਆਸੀ ਹੁਲਾਰਾ, ਦਰਜਨਾਂ ਪਰਿਵਾਰ ਕਾਂਗਰਸ ’ਚ ਹੋਏ ਸ਼ਾਮਿਲ

ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਜਾਫਰਕੋਟ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਪਾਰਟੀ ਦੇ ਸੀਨੀਅਰ ਅਤੇ ਇਸਾਈ ਭਾਈਚਾਰੇ ਦੇ ਪ੍ਰਮੁੱਖ ਆਗੂ ਸੋਨੂੰ ਜਾਫ਼ਰ ਦੇ ਵਿਸ਼ੇਸ਼ ਯਤਨਾਂ ਸਦਕਾ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਪਰਿਵਾਰਾਂ ਨੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਕਬੂਲਦਿਆਂ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਪਰਿਵਾਰਾਂ ’ਚ ਸ਼ਾਮਿਲ ਪਰਵੇਜ਼ ਮਸੀਹ, ਸਤਪਾਲ ਮਸੀਹ, ਨਿੰਦਰ ਮਸੀਹ, ਸਾਬਕਾ ਮੈਂਬਰ ਬਿੱਟੂ ਮਸੀਹ, ਬਲਕਾਰ ਮਸੀਹ, ਮੰਗਤਾ ਮਸੀਹ, ਤਰਸੇਮ ਮਸੀਹ, ਲਖਵਿੰਦਰ ਮਸੀਹ, ਰੌਸ਼ਨ ਮਸੀਹ, ਵਿਜੇ ਮਸੀਹ, ਡੇਵਿਡ ਮਸੀਹ, ਹੈਪੀ ਮਸੀਹ, ਮੈਂਬਰ ਪੰਚਾਇਤ ਗੁਲਸ਼ਨ ਮਸੀਹ, ਜੀਤਾ ਮਸੀਹ, ਸੰਦੀਪ ਸਿੰਘ, ਨਿੱਕਾ ਸਿੰਘ ਅਤੇ ਹਰਦੇਵ ਸਿੰਘ ਸਮੇਤ ਹੋਰਨਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਭਾਈਵਾਲ ਹੋਣਗੇ ਤੇ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

Ad Position 21
No active advertisement
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪੁਲ ਦਾ ਨਾਮ ਬਦਲਣ ’ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ 22-11-2026
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਜਾਫਰਕੋਟ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਪਾਰਟੀ ਦੇ ਸੀਨੀਅਰ ਅਤੇ ਇਸਾਈ ਭਾਈਚਾਰੇ ਦੇ ਪ੍ਰਮੁੱਖ ਆਗੂ ਸੋਨੂੰ ਜਾਫ਼ਰ ਦੇ ਵਿਸ਼ੇਸ਼ ਯਤਨਾਂ ਸਦਕਾ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਪਰਿਵਾਰਾਂ ਨੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਕਬੂਲਦਿਆਂ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਪਰਿਵਾਰਾਂ ’ਚ ਸ਼ਾਮਿਲ ਪਰਵੇਜ਼ ਮਸੀਹ, ਸਤਪਾਲ ਮਸੀਹ, ਨਿੰਦਰ ਮਸੀਹ, ਸਾਬਕਾ ਮੈਂਬਰ ਬਿੱਟੂ ਮਸੀਹ, ਬਲਕਾਰ ਮਸੀਹ, ਮੰਗਤਾ ਮਸੀਹ, ਤਰਸੇਮ ਮਸੀਹ, ਲਖਵਿੰਦਰ ਮਸੀਹ, ਰੌਸ਼ਨ ਮਸੀਹ, ਵਿਜੇ ਮਸੀਹ, ਡੇਵਿਡ ਮਸੀਹ, ਹੈਪੀ ਮਸੀਹ, ਮੈਂਬਰ ਪੰਚਾਇਤ ਗੁਲਸ਼ਨ ਮਸੀਹ, ਜੀਤਾ ਮਸੀਹ, ਸੰਦੀਪ ਸਿੰਘ, ਨਿੱਕਾ ਸਿੰਘ ਅਤੇ ਹਰਦੇਵ ਸਿੰਘ ਸਮੇਤ ਹੋਰਨਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਭਾਈਵਾਲ ਹੋਣਗੇ ਤੇ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਸ. ਅਜਨਾਲਾ ਨੇ ਅੱਗੇ ਕਿਹਾ ਕਿ ਕਿਸੇ ਵੀ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹੁੰਦੇ ਹਨ ਅਤੇ ਵਰਕਰਾਂ ਦੀ ਮਿਹਨਤ ਨਾਲ ਹੀ ਪਾਰਟੀ ਨੂੰ ਮਜ਼ਬੂਤੀ ਮਿਲਦੀ ਹੈ।ਇਸ ਮੌਕੇ ਸੋਨੂੰ ਜਾਫ਼ਰ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਅਤੇ ਇਲਾਕੇ ਦੇ ਵਿਕਾਸ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਸਾਬਕਾ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲੇ, ਮਾਸਟਰ ਬਲਵਿੰਦਰ ਸਿੰਘ ਜਗਦੇਵ ਖ਼ੁਰਦ, ਬਲਾਕ ਪ੍ਰਧਾਨ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਐਡਵੋਕੇਟ ਸੁਨੀਲਪਾਲ ਸਿੰਘ, ਸਾਬਕਾ ਬਲਾਕ ਪ੍ਰਧਾਨ ਰਾਜਬੀਰ ਸਿੰਘ ਮੱਧੂਛਾਂਗਾ, ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਸਰਬਜੋਤ ਸਿੰਘ ਮਾਹਲ, ਬਲਾਕ ਯੂਥ ਕਾਂਗਰਸ ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਸੰਨੀ ਨਿੱਝਰ ਅਜਨਾਲਾ, ਬਾਬਾ ਪ੍ਰਣਾਮ ਸਿੰਘ, ਬਲਜੀਤ ਸਿੰਘ ਸਲੇਮਪੁਰਾ, ਬੰਟੀ ਕੱਲੋਮਾਹਲ, ਸਾਬਕਾ ਸਰਪੰਚ ਕੁਲਦੀਪ ਸਿੰਘ ਜਾਫਰਕੋਟ, ਗੁਰਮੁਖ ਸਿੰਘ ਜਾਫਰਕੋਟ, ਲੱਭਾ ਮਸੀਹ, ਹਰਪਾਲ ਸਿੰਘ ਸੱਫੇਵਾਲੀਆਂ, ਜਗੀਰ ਸਿੰਘ ਜਾਫਰਕੋਟ, ਮੰਗਾ ਜਾਫਰਕੋਟ, ਸਾਗਰ ਜਾਫਰਕੋਟ, ਅਕਾਸ਼ ਜਾਫਰਕੋਟ, ਸ਼ਮੀ ਜਾਫਰਕੋਟ, ਜੀਤਾ ਜਾਫਰਕੋਟ, ਲਖਬੀਰ ਜਾਫਰਕੋਟ, ਲੱਕੀ ਨਿੱਝਰ, ਸੁਖਦੇਵ ਸਰੀਨ, ਸਿਤਾਰਾ ਗ੍ਰੰਥਗੜ੍ਹ, ਮੋਹਿਤ ਵਾਸਲ, ਸੋਨੂੰ ਅਜਨਾਲਾ, ਬਲਵਿੰਦਰ ਸਿੰਘ ਥਾਣੇਦਾਰ, ਮਸਤਾਨ ਸਿੰਘ ਸਾਰੰਗਦੇਵ, ਸੋਨੀ ਭੱਟੀ, ਡਾ. ਕੰਵਲਜੀਤ ਸਿੰਘ ਅਤੇ ਜੋਗਿੰਦਰ ਸਿੰਘ ਜਗਦੇਵ ਖ਼ੁਰਦ ਸਮੇਤ ਹੋਰ ਪਤਵੰਤੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਵਿਖੇ ਡਰੈੱਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਬਾਬਾ ਗੁੱਜਰ ਸਿੰਘ ਜੀ ਵਿਖੇ ਲੰਗਰਾਂ ਲਈ ਜਥੇਦਾਰ ਭਾਟੀਆ ਨੇ ਭੇਟ ਕੀਤੇ ਬਰਤਨ
Ad Position 24