2027 ਦੀਆਂ ਚੋਣਾਂ ਸੰਬੰਧੀ ਸੁਖਬੀਰ ਬਾਦਲ ਨਾਲ ਵੀਰ ਸਿੰਘ ਲੋਪੋਕੇ ਦੀ ਅਹਿਮ ਮੀਟਿੰਗ
ਰਾਜਾਸਾਂਸੀ, 21 ਨਵੰਬਰ (ਹਰਦੀਪ ਸਿੰਘ ਖੀਵਾ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ ਵਿਚ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਰਾਜਾਸਾਂਸੀ ਤੋਂ ਇੰਚਾਰਜ ਤੇ ਸਾਬਕਾ ਵਿਧਾਇਕ ਅਤੇ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਸ.
ਰਾਜਾਸਾਂਸੀ, 21 ਨਵੰਬਰ (ਹਰਦੀਪ ਸਿੰਘ ਖੀਵਾ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ ਵਿਚ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਰਾਜਾਸਾਂਸੀ ਤੋਂ ਇੰਚਾਰਜ ਤੇ ਸਾਬਕਾ ਵਿਧਾਇਕ ਅਤੇ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਸ. ਵੀਰ ਸਿੰਘ ਲੋਪੋਕੇ ਅਤੇ ਪਾਰਟੀ ਦੇ ਕੌਮੀ ਸੀਨੀਅਰ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਤਿੰਨਾਂ ਆਗੂਆਂ ਵਿਚਕਾਰ ਲੰਮਾ ਸਮਾਂ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ, ਹਲਕਾ ਰਾਜਾਸਾਂਸੀ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਜਥੇਬੰਦਕ ਗਤੀਵਿਧੀਆਂ ਨੂੰ ਤੇਜ਼ ਕਰਨ ਸਬੰਧੀ ਅਹਿਮ ਵਿਚਾਰ ਸਾਂਝੇ ਕੀਤੇ ਗਏ। ਇਸ ਮੀਟਿੰਗ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਰਾਜਾਸਾਂਸੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਸਰਗਰਮੀ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।