22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਿੰਡ ਭਰੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

ਫਤਿਆਬਾਦ. 22 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸਿੱਖਾ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਭਰੋਵਾਲ ਵਿਖੇ ਕੀਰਤਨ ਸਜਾਇਆ ਗਿਆ ਅਤੇ ਗੁਰੂ ਸਾਹਿਬ ਦਾ ਗੁਣਗਾਨ ਕੀਤਾ ਗਿਆ ਗੁਰਦੁਆਰਾ ਅੰਬ ਸਾਹਿਬ ਤੋਂ ਆਰੰਭ ਹੋਇਆ ਅਤੇ ਸੈਂਕੜੇ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਨਤਮਸਤਕ ਹੋ ਕੇ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਹੋਇਆਂ ਪੂਰੇ ਪਿੰਡ ਭਰੋਵਾਲ ਦੀ ਪ੍ਰਕਰਮਾ ਕੀਤੀ।

Ad Position 21
No active advertisement
ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ। ਤਸਵੀਰ: ਧੂੰਦਾ 23-11-2026
ਫਤਿਆਬਾਦ. 22 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸਿੱਖਾ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਭਰੋਵਾਲ ਵਿਖੇ ਕੀਰਤਨ ਸਜਾਇਆ ਗਿਆ ਅਤੇ ਗੁਰੂ ਸਾਹਿਬ ਦਾ ਗੁਣਗਾਨ ਕੀਤਾ ਗਿਆ ਗੁਰਦੁਆਰਾ ਅੰਬ ਸਾਹਿਬ ਤੋਂ ਆਰੰਭ ਹੋਇਆ ਅਤੇ ਸੈਂਕੜੇ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਨਤਮਸਤਕ ਹੋ ਕੇ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਹੋਇਆਂ ਪੂਰੇ ਪਿੰਡ ਭਰੋਵਾਲ ਦੀ ਪ੍ਰਕਰਮਾ ਕੀਤੀ। ਇਸ ਮੌਕੇ ਪੰਜ ਪਿਆਰਿਆਂ ਦੀ ਸੇਵਾ ਨਿਭਾਈ ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਗੁਰਦੇਵ ਸਿੰਘ, ਸਾਹਿਬ ਸਿੰਘ ਰਾਮਗੜ੍ਹੀਆ, ਗੁਰਭੇਜ ਸਿੰਘ, ਰਮਨਦੀਪ ਸਿੰਘ, ਗੁਰਸ਼ਰਨ ਸਿੰਘ, ਸੁਰਜੀਤ ਸਿੰਘ, ਰਵੇਲ ਸਿੰਘ, ਗੁਰਲਾਲ ਰੂਹਾਨੀ ਚੀਫ ਐਡਵਾਇਜਰ ਪੰਜਾਬ ਵਿਸ਼ਵ ਸੂਫੀ ਸੰਤ ਸਮਾਜ ਨੇ ਦੱਸਿਆ ਕਿ ਇਹ ਨਗਰ ਕੀਰਤਨ ਪਿਛਲੇ ਕਈ ਸਾਲਾ ਤੋਂ ਪਿੰਡ ਭਰੋਵਾਲ ਦੀਆਂ ਸੰਗਤਾਂ ਵਲੋਂ ਸਾਂਝੇ ਤੌਰ ’ਤੇ ਮਨਾਇਆ ਜਾਂਦਾ ਹੈ, ਜੋ ਸਾਨੂੰ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੈ, ਜੋ ਬਹੁਤ ਸ਼ਲਾਘਾਯੋਗ ਹੈ। ਇਸ ਮੌਕੇ ਨੰਬਰਦਾਰ ਪ੍ਰਭਜੀਤ ਸਿੰਘ, ਸਰਵਨ ਸਿੰਘ ਨੰਬਰਦਾਰ, ਸਰਮੈਲ ਸਿੰਘ, ਸਰਪੰਚ ਸੋਨੂੰ, ਜਤਿੰਦਰ ਸਿੰਘ ਢੋਟੀ, ਡਾ. ਨਿਸ਼ਾਨ ਸਿੰਘ, ਗੋਰਾ ਸਿੰਘ, ਸੁਖਦੇਵ ਸਿੰਘ ਬਿੱਟੂ, ਲਖਬੀਰ ਕੌਰ ਭਰੋਵਾਲ ਮਹਿਲਾ ਮੋਰਚਾ ਆਗੂ ਜ਼ਿਲ੍ਹਾ ਤਰਨ ਤਾਰਨ ਆਮ ਆਦਮੀ ਪਾਰਟੀ, ਬਲਕਾਰ ਸਿੰਘ ਠੇਕੇਦਾਰ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਹਲਕਾ ਖਡੂਰ ਸਾਹਿਬ, ਯੂਥ ਵਿੰਗ ਆਗੂ ਕਰਨਬੀਰ ਸਿੰਘ, ਸੱਚੇ ਸਾਥੀ ਸਮਾਜ ਸੇਵੀ ਸੰਸਥਾ ਵਲੋਂ ਸਤਕਿਰਬੀਰ ਕੌਰ ਰੂਹਾਨੀ, ਬਲਜੀਤ ਸਿੰਘ ਬੁੱਟਰ, ਰਾਜਬੀਰ ਕੌਰ ਬੁੱਟਰ, ਸੁਰਿੰਦਰ ਕੌਰ ਬੱਬੀ, ਡਾ. ਮਨਦੀਪ ਸਿੰਘ ਗੁਰਦੇਵ ਮਹਾਜਨ, ਰਣਜੀਤ ਸਿੰਘ, ਡਾ. ਕੁਲਜੀਤ ਸਿੰਘ, ਹਰਜਿੰਦਰ ਸਿੰਘ ਮਾ. ਗੁਰਸ਼ਰਨ ਸਿੰਘ, ਡਾ. ਕੁਲਜੀਤ ਸਿੰਘ, ਤਰਸੇਮ ਸਿੰਘ, ਲਖਬੀਰ ਸਿੰਘ, ਡਾ. ਅਮਰਜੀਤ ਕੌਰ, ਪਰਮਪਾਲ ਸਿੰਘ, ਰਿੰਕੂ, ਘੁੱਲਾ ਆਦਿ ਹਾਜ਼ਰ ਸਨ। ਇਸ ਮੌਕੇ ਸਾਊਂਡ ਦੀ ਸੇਵਾ ਕੰਵਲਜੀਤ ਸੋਨੂੰ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਹੱਕ ਮੰਗਦੇ ਬੇਰੁਜ਼ਗਾਰ ਲਾਈਨਮੈਨਾਂ ਨੂੰ ਗ੍ਰਿਫ਼ਤਾਰ ਕਰਕੇ ਅਵਾਜ਼ ਨਹੀਂ ਦੱਬੀ ਜਾ ਸਕਦੀ - ਨਾਗੋਕੇ ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਤਹਿਤ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
Ad Position 24