23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤੋਂ ਆਰੰਭ ਹੋਇਆ, ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸ਼ਨ ਦੀਦਾਰੇ ਕਰਵਾਉਂਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ।

Ad Position 21
No active advertisement
ਨਗਰ ਕੀਰਤਨ ਅਰੰਭਤਾ ਮੌਕੇ ਮੈਂਬਰ ਬਲਵਿੰਦਰ ਸਿੰਘ ਵੇਂਈਪੂਈ, ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਬੀਬਾ ਰਮਨਦੀਪ ਕੌਰ ਸ਼ੇਰੋ, ਕੁਲਦੀਪ ਸਿੰਘ ਔਲਖ, ਜਥੇਦਾਰ ਪ੍ਰੇਮ ਸਿੰਘ ਪੰਨੂੰ, ਕੁਲਦੀਪ ਸਿੰਘ ਲਾਹੌਰੀਆ ਅਤੇ ਸੰਗਤਾਂ। ਤਸਵੀਰ–ਅਟਵਾਲ 24-11-2026
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤੋਂ ਆਰੰਭ ਹੋਇਆ, ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸ਼ਨ ਦੀਦਾਰੇ ਕਰਵਾਉਂਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਪੰਥ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ ਵਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ਼, ਸਕੂਲ ਦੇ ਪ੍ਰਿੰਸੀਪਲ ਮੈਡਮ ਅਤੇ ਸਮੂਹ ਸਟਾਫ਼, ਇਲਾਕਾ ਨਿਵਾਸੀ ਅਤੇ ਵੱਖ-ਵੱਖ ਸੁਸਾਇਟੀਆਂ ਦੇ ਨੁੰਮਾਇੰਦੇ ਵੀ ਹਾਜ਼ਰ ਸਨ। ਗੋਇੰਦਵਾਲ ਸਾਹਿਬ, (ਸਕੱਤਰ ਸਿੰਘ ਅਟਵਾਲ)– ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਸੁਖਮਨੀ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਦੀ ਅਰੰਭਤਾ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ। ਪ੍ਰਬੰਧਕਾਂ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੱਲਾ ਨਾਲ ਸ਼ਿੰਗਾਰੀ ਪਾਲਕੀ ਸਾਹਿਬ ’ਚ ਸੁਸ਼ੋਭਿਤ ਕੀਤਾ ਗਿਆ । ਪੰਜ ਪਿਆਰਿਆ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਨਗਰ ਦੀ ਪ੍ਰਕਰਮਾ ਲਈ ਰਵਾਨਾ ਹੋਇਆ। ਇਸ ਮੌਕੇ ਮੈਂਬਰ ਬਲਵਿੰਦਰ ਸਿੰਘ ਵੈਂਈਪੂਈ, ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਿਰਮਲ ਸਿੰਘ ਕਾਹਲਵਾਂ ਨੇ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਮੈਂਬਰ ਜਨਰਲ ਕੌਂਸਲ ਤੇਜਿੰਦਰ ਸਿੰਘ ਪ੍ਰਿੰਸ, ਸਾਬਕਾ ਮੈਬਰ ਜ਼ਿਲ੍ਹਾ ਪ੍ਰੀਸ਼ਦ ਜਥੇਦਾਰ ਪ੍ਰੇਮ ਸਿੰਘ ਪੰਨੂੰ, ਮੈਂਬਰ ਜਨਰਲ ਕੌਂਸਲ, ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ, ਨਿੰਦਰ ਸਿੰਘ ਭੈਲ, ਚੇਅਰਮੈਨ ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ, ਦਲਜੀਤ ਸਿੰਘ ਵਿਰਕ, ਮੈਂਬਰ ਮੋਹਨ ਸਿੰਘ ਰਠੌਰ, ਸਾਬਕਾ ਥਾਣੇਦਾਰ ਤਰਸੇਮ ਸਿੰਘ ਬਾਜਵਾ, ਵਰਿੰਦਰ ਸਿੰਘ ਜੋਤੀ, ਸਰਵਨ ਸਿੰਘ ਲਾਹੌਰੀਆ, ਅਵਤਾਰ ਸਿੰਘ ਮਾਨ, ਰੁਪਿੰਦਰ ਸਿੰਘ ਲਾਹੌਰੀਆ, ਸੁਖਬੀਰ ਸਿੰਘ ਲੋਧੀ, ਭੁਪਿੰਦਰ ਸਿੰਘ ਮਾਲਕੋ, ਨੰਬਰਦਾਰ ਅਮਰਜੀਤ ਸਿੰਘ, ਬਲਕਾਰ ਸਿੰਘ ਬਾਰਾ, ਰਣਜੀਤ ਸਿੰਘ ਲੱਕੀ, ਡਾ. ਸੰਤੋਖ ਸਿੰਘ ਖਹਿਰਾ, ਹਰਜੀਤ ਸਿੰਘ ਠੇਕੇਦਾਰ ਆਦਿ ਨੂੰ ਸਨਮਾਨਿਤ ਕੀਤਾ। ਵੱਖ-ਵੱਖ ਪੜਾਵਾਂ ’ਤੇ ਨਗਰ ਕੀਰਤਨ ਦਾ ਸਤਿਕਾਰ ਸਾਹਿਤ ਦੀ ਫੁੱਲਾਂ ਦੀ ਵਰਖਾ ਕਰਕੇ ਹਾਰਦਿੱਕ ਸਵਾਗਤ ਕੀਤਾ ਅਤੇ ਸੰਗਤਾਂ ਨੂੰ ਚਾਹ-ਪਕੌੜਿਆਂ ਤੋ ਇਲਾਵਾ ਅਨੇਕਾਂ ਪ੍ਕਾਰ ਦੇ ਲੰਗਰ ਛਕਾਏ ਗਏ। ਬਰਾਸ ਬੈਂਡ ਦੀਆ ਧੁੰਨਾ ਅਤੇ ਗਤਕੇ ਦੇ ਜੌਹਰ ਬਹੁਤ ਹੀ ਮਨਮੋਹਕ ਵੇਖਣ ਨੂੰ ਮਿਲੇ। ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸੰਗਤਾਂ ਵਲੋਂ ਗੁਰੂ ਨਾਨਕ ਦੇਵ ਸਾਹਿਬ ਜੀ ਦੀ ਮਹਿਮਾ ਸੁਣਾ ਹਾਜ਼ਰੀ ਭਰ ਰਹੀਆ ਸੰਗਤਾਂ ਨੂੰ ਬਾਣੀ ਨਾਲ ਜੋੜੀ ਰੱਖਿਆ । ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸੰਪੰਨ ਹੋਇਆ। ਇਸ ਮੌਕੇ ਕਥਾਵਾਚਕ ਭਾਈ ਨਿਹਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਚੁਬਾਰਾ ਸਾਹਿਬ, ਸਾਬਕਾ ਹੈੱਡ ਗ੍ਰੰਥੀ ਗਿਆਨੀ ਕੁਲਵੰਤ ਸਿੰਘ, ਰਛਪਾਲ ਸਿੰਘ ਰਿਕਾਰਡ ਕੀਪਰ, ਹਰਪ੍ਰੀਤ ਸਿੰਘ ਰਿਕਾਰਡ ਕੀਪਰ, ਜਸਬੀਰ ਸਿੰਘ ਖਜਾਨਚੀ, ਹੀਰਾ ਸਿੰਘ ਕਰਮੂੰਵਾਲਾ, ਸਤਨਾਮ ਸਿੰਘ ਜਾਮਾਰਾਏ, ਮਨਜੀਤ ਸਿੰਘ ਮੰਡ, ਇੰਸਪੈਕਟਰ ਜਗਤਾਰ ਸਿੰਘ, ਗੁਰਦੇਵ ਸਿੰਘ ਘੜਕਾ, ਗੁਰਜੀਤ ਸਿੰਘ ਆਦਿ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ । ਇਸ ਮੌਕੇ ਸੁਰਜਨ ਸਿੰਘ ਲਾਹੌਰੀਆ, ਗੁਰਚਰਨ ਸਿੰਘ ਲਾਹੌਰੀਆ, ਜਗਤਾਰ ਸਿੰਘ ਠੇਕੇਦਾਰ, ਰਣਜੀਤ ਸਿੰਘ ਭੱਲਾ , ਬਲਵਿੰਦਰ ਸਿੰਘ, ਰਣਜੀਤ ਸਿੰਘ ਪੰਪ ਵਾਲੇ, ਦੇਸ਼ਵੀਰ ਸਿੰਘ ਸੋਨੂੰ ਆਦਿ ਨੇ ਹਾਜ਼ਰੀਆਂ ਭਰੀਆਂ । ( ਖੇਮਕਰਨ ਕਸਬੇ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਖੇਮਕਰਨ, (ਰਾਕੇਸ਼ ਕੁਮਾਰ ਬਿੱਲਾ)– ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ਚ ਅੱਜ ਖੇਮਕਰਨ ਕਸਬੇ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਥਾਨਕ ਇਤਿਹਾਸਿਕ ਗੁਰਦੁਆਰਾ ਬਾਬਾ ਥੰਮ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋ ਕੇ ਸਾਰੇ ਸ਼ਹਿਰ ਦੀ ਪ੍ਰਕਰਮਾ ਕਰਦੇ ਹੋਏ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੇ ਸਾਰੇ ਰਸਤੇ ਕਵੀਸ਼ਰੀ ਜਥਿਆਂ ਨੇ ਗੁਰੂ ਸਾਹਿਬ ਜੀ ਦਾ ਇਤਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਕਸਬੇ ਦੇ ਮੇਨ ਬਾਜ਼ਾਰਾਂ ਤੇ ਮੁਹੱਲਿਆਂ ’ਚ ਦੁਕਾਨਦਾਰਾਂ ਤੇ ਕਸਬਾ ਵਾਸੀ ਸੰਗਤਾਂ ਨੇ ਸਵਾਗਤੀ ਗੇਟ ’ਤੇ ਅਨੇਕਾਂ ਪਰਿਵਾਰ ਦੇ ਖਾਣਿਆਂ ਦੇ ਲੰਗਰ ਲਗਾ ਕੇ ਸਵਾਗਤ ਕੀਤਾ। ਕੱਲ੍ਹ ਨੂੰ ਗੁਰਦੁਆਰਾ ਬਾਬਾ ਥੰਮ ਸਾਹਿਬ ਵਿਖੇ ਗੁਰਪੁਰਬ ਦਿਹਾੜਾ ਮਨਾਇਆ ਜਾਵੇਗਾ। ਇਸ ਨਗਰ ਕੀਰਤਨ ’ਚ ਗ੍ਰੰਥੀ ਬਾਬਾ ਗੁਰਸੇਵਕ ਸਿੰਘ, ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਬਲਜੀਤ ਸਿੰਘ ਖਹਿਰਾ, ਸਾਬਕਾ ਪ੍ਰਧਾਨ ਨਗਰ ਪੰਚਾਇਤ ਖੇਮਕਰਨ ਆਲਮ ਵਿਜੇ ਸਿੰਘ ਪੱਤੂ, ਕਿਸਾਨ ਆਗੂ ਸੁਰਜੀਤ ਸਿੰਘ ਭੂਰਾ, ਰਵੇਲ ਸਿੰਘ ਭੂਰਾ, ਗੁਰਪ੍ਰੀਤ ਸਿੰਘ ਪੱਤੂ, ਆੜ੍ਹਤੀ ਸਰਵਨ ਸਿੰਘ ਭੰਬਾ, ਮਨਜੀਤ ਸਿੰਘ ਐਮ. ਸੀ, ਗੁਰਭੇਜ ਸਿੰਘ ਭੋਲੂ, ਗਿਆਨੀ ਕਰਤਾਰ ਸਿੰਘ, ਡਾ.ਸੁਖਵਿੰਦਰ ਸਿੰਘ ਭੋਲਾ, ਭਪਿੰਦਰ ਸਿੰਘ ਭਿੰਦਾ, ਮਿਸਤਰੀ ਮਨਜਿੰਦਰ ਸਿੰਘ, ਭਾਈ ਗੋਪਾਲਸਿੰਘ ਭੰਬਾ, ਵੀਰ ਸਿੰਘ, ਲੱਕੀ ਨੰਬਰਦਾਰ, ਹਰਜਿੰਦਰ ਸਿੰਘ ਭੰਬਾ, ਬਲਦੇਵ ਸ਼ਰਮਾ, ਰਣਜੀਤ ਸਿੰਘ ਪੱਤੂ, ਡਾ. ਭੋਲਾ ਕਾਦੀਵਿੰਡੀਆ, ਤਰਲੋਕ ਸਿੰਘ ਭੰਬਾ, ਵਹਿਗੁਰੂ ਸਿੰਘ, ਹਰਦਿਆਲ ਸਿੰਘ ਪੱਤੂ, ਅੰਗਰੇਜ਼ ਸਿੰਘ ਪੱਤੂ ਤੋ ਇਲਾਵਾ ਬਹੁਤ ਭਾਰੀ ਗਿਣਤੀ ਵਿਚ ਸੰਗਤਾਂ ਜਿਨ੍ਹਾਂ ’ਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਸ਼ਨ । ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ ਤਰਨ ਤਾਰਨ, (ਇਕਬਾਲ ਸਿੰਘ ਸੋਢੀ)-ਤਰਨ ਤਾਰਨ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਮਾਝਾ ਪਬਲਿਕ ਸਕੂਲ ਵਿਖੇ ਸ੍ਰੀ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਕੂਲ ਦੇ ਅਧਿਆਪਕਾਂਵਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਉਪਰੰਤ ਵਿਦਿਆਰਥੀਆਂ ਵਲੋਂ ਹਰ ਜੱਸ ਕੀਰਤਨ ਸਰਵਣ ਕਰਵਾਇਆ ਗਿਆ। ਅਧਿਆਪਕਾਵਾਂ ਨੇ ਬੱਚਿਆਂ ਨੂੰ ਬਾਣੀ ਪੜ੍ਹਨ ਤੇ ਸੁਣਨ ਲਈ ਪ੍ਰੇਰਿਤ ਕੀਤਾ । ਸਕੂਲ ਦੇ ਪ੍ਰਿੰਸੀਪਲ ਡਾ. ਰਮਨ ਦੂਆ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸੰਦੇਸ਼ਾਂ ’ਤੇ ਅਮਲ ਕਰਨ ਲਈ ਕਿਹਾ ਅਤੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਨਿਤਨੇਮ ਨੂੰ ਆਪਣੇ ਜੀਵਨ ਦਾ ਨਿਯਮ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸੱਚ ਦੇ ਮਾਰਗ ’ਤੇ ਚੱਲਦਿਆਂ ਕਿਰਤ ਕਰਨੀ ਅਤੇ ਨਾਮ ਜਪਣਾ ਚਾਹੀਦਾ ਹੈ। ਇਸ ਸਮੇਂ ਮਾਝਾ ਐਜੂਕੇਸ਼ਨਲ ਸੁਸਾਇਟੀ ਦੇ ਮੈਂਬਰ ਰਾਜਬੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵਿਦਿਆ ਹੀ ਵਿਦਿਆਰਥੀਆਂ ਦੇ ਜੀਵਨ ਦਾ ਮਾਰਗ ਦਰਸ਼ਨ ਬਣਦੀ ਹੈ। ਇਸ ਸਮੇਂ ਸਕੂਲ ਪ੍ਰਬੰਧਕੀ ਕਮੇਟੀ ਦੇ ਸੈਕਟਰੀ ਸੁਖਬੀਰ ਸਿੰਘ ਸੰਧਾਵਾਲੀਆ ਹਾਜ਼ਰ ਸਨ। ਟਰਿਲੀਅਮ ਵਰਲਡ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਪੱਟੀ, (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਟਰਿਲੀਅਮ ਵਰਲਡ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਵਿਦਿਆਰਥੀਆਂ ਨੇ ਸ਼ਬਦ ਗਾਇਣ ਕਰਕੇ ਮਾਹੌਲ ਨੂੰ ਗੁਰਮਤਿ ਮਈ ਬਣਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਵਿਚ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਡਾਇਰੈਕਟਰ ਕੁਲਬੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਪ੍ਰਸ਼ਾਦ ਵੰਡਿਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਪਵਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਇਲਾਕਾ ਨਿਵਾਸੀਆਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ । ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਸੇਲ ਵਿਖੇ ਨਗਰ ਕੀਰਤਨ ਸਜਾਇਆ ਝਬਾਲ, (ਸਰਬਜੀਤ ਸਿੰਘ– ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਪਵਿੱਤਰ ਦਿਹਾੜੇ ’ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਸੇਲ ਵਿਖੇ ਸਜਾਇਆ ਗਿਆ । ਇਸ ਨਗਰ ਕੀਰਤਨ ਦੀ ਆਰੰਭਤਾ ਸਕੂਲ ਕੈਂਪਸ ਵਿਚ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਹੋਈ। ਅੱਗੇ- ਅੱਗੇ ਸਕੂਲ ਬੈਂਡ ਅਤੇ ਪਿਛੇ ਪੰਜ ਪਿਆਰਿਆਂ ਦੀ ਹਾਜਰੀ ਵਿੱਚ ਸਕੂਲ ਵਿਦਿਆਰਥੀ ਹੱਥਾਂ ਵਿਚ ਬੈਨਰ ਫੜੀ ਕਤਾਰਾਂ ਵਿਚ ਮਧੁਰ ਗੁਰਬਾਣੀ ਗਾਇਨ ਕਰਦੇ ਹੋਏ ਗੁਰਦੁਆਰਾ ਸਾਹਿਬ ਵਲ ਜਾ ਰਹੇ ਇਕ ਆਲੌਕਿਕ ਦ੍ਰਿਸ਼ ਪੇਸ਼ ਕਰ ਰਹੇ ਸਨ । ਰਸਤੇ ਵਿਚ ਪਿੰਡ ਵਾਸੀਆਂ ਵਲੋਂ ਥਾਂ-ਥਾਂ ਲੰਗਰ ਲਗਾਏ । ਵਿਦਿਆਰਥੀਆਂ ਨੇ ਗੁਰੂ ਜੀ ਦੀ ਜੀਵਨ ਨਾਲ ਸੰਬਧਿਤ ਭਾਸ਼ਣ, ਕਵਿਤਾਵਾਂ, ਕਵੀਸ਼ਰੀ ਅਤੇ ਧਾਰਮਿਕ ਗੀਤ ਬੋਲ ਕੇ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਿੰਸੀਪਲ ਹਰਮੀਤ ਕੌਰ ਨੂੰ ਗੁਰਦੁਆਰਾ ਸਾਹਿਬ ਜਗਰਾਵਾਂ ਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਫਾਊਡਰ ਦਿਲਬਾਗ ਸਿੰਘ, ਗੁਰਦੁਆਰਾ ਸਾਹਿਬ ਜਗਰਾਵਾਂ ਵਾਲਾ ਦੇ ਪ੍ਰਧਾਨ ਉੱਤਮ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਸੱਟਾਂ ਮਾਰੀਆਂ, ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਨੂੰ ਬਚਾਉਣ ਵਾਸਤੇ ਆਪਣੀ ਖੇਤਰੀ ਪਾਰਟੀ ਦੀ ਚੋਣ ਕਰੋ - ਸੁਖਬੀਰ ਸਿੰਘ ਬਾਦਲ
Ad Position 24