ਅਨੁਸੂਚਿਤ ਜਾਤੀ ਵਰਗ ਦੇ ਲਾਭਪਾਤਰੀ ਮੁਫ਼ਤ ਡੇਅਰੀ ਸਿਖਲਾਈ ਲਈ 30 ਤੱਕ ਕਰਨ ਅਪਲਾਈ - ਸੰਧੂ
ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)–ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਸਮੇਂ-ਸਮੇਂ ‘ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਡੇਅਰੀ ਕਿੱਤੇ ਨਾਲ ਸਬੰਧਤ ਸਿਖਲਾਈਆਂ ਦੇ ਕੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਇਆ ਜਾਂਦਾ ਹੈ। ਇਸਦੇ ਨਾਲ ਹੀ ਸਿਖਲਾਈ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਘੱਟ ਵਿਆਜ ਦਰਾਂ ’ਤੇ ਬੈਂਕਾਂ ਤੋਂ ਕਰਜ਼ੇ ਮੁਹੱਈਆ ਕਰਵਾਉਣ ਅਤੇ ਦੁਧਾਰੂ ਪਸ਼ੂਆਂ ਦੀ ਖ਼ਰੀਦ ਲਈ ਸਰਕਾਰੀ ਨਿਯਮਾਂ ਅਨੁਸਾਰ ਸਬਸਿਡੀ ਵੀ ਦਿੱਤੀ ਜਾਂਦੀ ਹੈ।
ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)–ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਸਮੇਂ-ਸਮੇਂ ‘ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਡੇਅਰੀ ਕਿੱਤੇ ਨਾਲ ਸਬੰਧਤ ਸਿਖਲਾਈਆਂ ਦੇ ਕੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਇਆ ਜਾਂਦਾ ਹੈ। ਇਸਦੇ ਨਾਲ ਹੀ ਸਿਖਲਾਈ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਘੱਟ ਵਿਆਜ ਦਰਾਂ ’ਤੇ ਬੈਂਕਾਂ ਤੋਂ ਕਰਜ਼ੇ ਮੁਹੱਈਆ ਕਰਵਾਉਣ ਅਤੇ ਦੁਧਾਰੂ ਪਸ਼ੂਆਂ ਦੀ ਖ਼ਰੀਦ ਲਈ ਸਰਕਾਰੀ ਨਿਯਮਾਂ ਅਨੁਸਾਰ ਸਬਸਿਡੀ ਵੀ ਦਿੱਤੀ ਜਾਂਦੀ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਕਪਲਮੀਤ ਸਿੰਘ ਸੰਧੂ ਨੇ ਦੱਸਿਆ ਕਿ ਐਸ.ਸੀ.ਐਸ.ਪੀ ਸਕੀਮ ਅਧੀਨ ਅਨੁਸੂਚਿਤ ਜਾਤੀ ਵਰਗ ਦੇ ਲਾਭਪਾਤਰੀਆਂ ਲਈ ਵਿਸ਼ੇਸ਼ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ 30 ਨਵੰਬਰ ਤੋਂ ਡੇਅਰੀ ਸਿਖਲਾਈ ਤੇ ਵਿਸਤਾਰ ਕੇਂਦਰ ਅੰਮ੍ਰਿਤਸਰ ਰੋਡ ਨੇੜੇ ਮਾਲ ਮੰਡੀ ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੋ ਹਫ਼ਤਿਆਂ ਦੇ ਸਿਖਲਾਈ ਕੋਰਸ ਵਿਚ ਪੇਂਡੂ ਖੇਤਰਾਂ ਨਾਲ ਸਬੰਧਤ ਅਨੁਸੂਚਿਤ ਜਾਤੀ ਵਰਗ ਦੇ ਲਾਭਪਾਤਰੀ ਭਾਗ ਲੈ ਸਕਦੇ ਹਨ। ਇਸ ਸਿਖਲਾਈ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਡੇਅਰੀ ਕਿੱਤੇ ਸਬੰਧੀ ਲੋੜੀਂਦੀ ਜਾਣਕਾਰੀ, ਪਸ਼ੂ ਪਾਲਣ ਦੇ ਢੰਗ-ਤਰੀਕਿਆਂ, ਪਸ਼ੂਆਂ ਦੀ ਖੁਰਾਕ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਬਾਰੇ ਜ਼ਰੂਰੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਿਖਲਾਈ ਸਫਲਤਾਪੂਰਵਕ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ 3500 ਰੁਪਏ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਸਿਖਲਾਈ ਮੁਕੰਮਲ ਹੋਣ ਉਪਰੰਤ ਯੋਗ ਲਾਭਪਾਤਰੀਆਂ ਦੇ ਕੇਸ ਵੱਖ-ਵੱਖ ਬੈਂਕਾਂ ਨੂੰ ਭੇਜੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਡੇਅਰੀ ਯੂਨਿਟ ਸਥਾਪਤ ਕਰਨ ਲਈ ਘੱਟ ਵਿਆਜ ਦਰਾਂ ’ਤੇ ਕਰਜ਼ੇ ਮੁਹੱਈਆ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਭਪਾਤਰੀਆਂ ਨੂੰ 33 ਫ਼ੀਸਦੀ ਸਬਸਿਡੀ ਵੀ ਮੁਹੱਈਆ ਕਰਵਾਈ ਜਾਵੇਗੀ।