23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜ਼ਿਲ੍ਹਾ ਤਰਨ ਤਾਰਨ ਵਿਖੇ ਸਵੈ-ਗਣਨਾ ਮੁਹਿੰਮ ਤਹਿਤ ਅਧਿਕਾਰੀਆਂ, ਸਕੂਲ ਸਟਾਫ਼ ਤੇ ਨਾਗਰਿਕਾਂ ਵਲੋਂ ਕਰਵਾਈ ਸਵੈ-ਗਣਨਾ

ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)–ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੈ-ਗਣਨਾ ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿਚ ਸਵੈ-ਗਣਨਾ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

Ad Position 21
No active advertisement
ਸਕੂਲ ਆਫ਼ ਐਮੀਨੈਂਸ ਤਰਨ ਤਾਰਨ ਅਤੇ ਨਗਰ ਕੌਂਸਲ ਤਰਨ ਤਾਰਨ ਦੇ ਸਟਾਫ਼ ਅਤੇ ਉਥੇ ਮੌਜੂਦ ਨਾਗਰਿਕਾਂ ਦੀ ਸਵੈ-ਗਣਨਾ ਕਰਵਾਏ ਜਾਣ ਦਾ ਦ੍ਰਿਸ਼। ਤਸਵੀਰ–ਲਵਲੀ 24-11-2026
ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)–ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੈ-ਗਣਨਾ ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿਚ ਸਵੈ-ਗਣਨਾ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਕੂਲ ਆਫ਼ ਐਮੀਨੈਂਸ ਤਰਨ ਤਾਰਨ ਅਤੇ ਨਗਰ ਕੌਂਸਲ ਤਰਨ ਤਾਰਨ ਦੇ ਸਟਾਫ਼ ਸਮੇਤ ਉਥੇ ਮੌਜੂਦ ਨਾਗਰਿਕਾਂ ਵੱਲੋਂ ਸਵੈ-ਗਣਨਾ ਕਰਵਾਈ ਗਈ। ਇਸ ਮੌਕੇ ਸਹਾਇਕ ਜ਼ਿਲ੍ਹਾ ਨੋਡਲ ਇੰਚਾਰਜ ਬੀਰਿੰਦਰ ਸਿੰਘ ਲਹਿਰੀ ਅਤੇ ਪ੍ਰੇਮ ਸਿੰਘ ਵਲੋਂ ਮੌਜੂਦ ਸਟਾਫ਼ ਅਤੇ ਨਾਗਰਿਕਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ । ਇਸ ਮੌਕੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੈ-ਗਣਨਾ ਮੁਹਿੰਮ 16 ਨਵੰਬਰ ਤੋਂ 30 ਨਵੰਬਰ ਤੱਕ ਚੱਲੇਗੀ। ਇਸ ਸਮੇਂ ਦੌਰਾਨ ਹਰੇਕ ਨਾਗਰਿਕ ਆਪਣੇ ਸਮਾਰਟ ਫੋਨ ਦੀ ਮਦਦ ਨਾਲ ਘਰ ਬੈਠੇ ਹੀ ਆਸਾਨੀ ਨਾਲ ਆਨਲਾਈਨ ਸਵੈ-ਗਣਨਾ ਕਰ ਸਕਦਾ ਹੈ। ਇਸ ਲਈ ਨਾਗਰਿਕਾਂ ਨੂੰ ਸਰਕਾਰੀ ਵੈੱਬਸਾਈਟ ’ਤੇ ਜਾ ਕੇ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਨੀ ਹੋਵੇਗੀ। ਅਧਿਕਾਰੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 16 ਨਵੰਬਰ ਤੋਂ 30 ਨਵੰਬਰ ਤੱਕ ਚੱਲਣ ਵਾਲੀ ਇਸ ਸਵੈ-ਗਣਨਾ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਨਿਰਧਾਰਤ ਸਮੇਂ ਅੰਦਰ ਆਪਣੀ ਸਵੈ-ਗਣਨਾ ਜ਼ਰੂਰ ਪੂਰੀ ਕਰਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੇ ਪੰਜਾਬ ਜੇਤੂ ਐਥਲੀਟ ਦਾ ਸਕੂਲ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਅਨੁਸੂਚਿਤ ਜਾਤੀ ਵਰਗ ਦੇ ਲਾਭਪਾਤਰੀ ਮੁਫ਼ਤ ਡੇਅਰੀ ਸਿਖਲਾਈ ਲਈ 30 ਤੱਕ ਕਰਨ ਅਪਲਾਈ - ਸੰਧੂ
Ad Position 24