23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਹਰੀਕੇ ਪੱਤਣ, 23 ਨਵੰਬਰ (ਸੰਜੀਵ ਕੁੰਦਰਾ)– ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਬੈਠ ਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਗੁਰਬਾਣੀ ਦਾ ਸ਼ਬਦ ਕੀਰਤਨ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 24-11-2026
ਹਰੀਕੇ ਪੱਤਣ, 23 ਨਵੰਬਰ (ਸੰਜੀਵ ਕੁੰਦਰਾ)– ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਬੈਠ ਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਗੁਰਬਾਣੀ ਦਾ ਸ਼ਬਦ ਕੀਰਤਨ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ । ਸਕੂਲ ਦੇ ਧਾਰਮਿਕ ਅਧਿਆਪਕ ਸੁਖਚੈਨ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਸਕੂਲ ਦੇ ਤੀਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਤੇ ਸਿੱਖਿਆਵਾਂ ਨਾਲ ਸੰਬੰਧਿਤ ਕੁਇਜ਼ ਮੁਕਾਬਲੇ ਕਰਵਾਏ ਗਏ । ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੰਪਲਜੀਤ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਬਖਸ਼ਿਸ਼ ਕੀਤੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਲਾਗੂ ਕਰਕੇ ਸੁਚੱਜਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਚੀਫ਼ ਖ਼ਾਲਸਾ ਦੀਵਾਨ ਦੀ ਲੋਕਲ ਕਮੇਟੀ ਤਰਨ ਤਾਰਨ ਦੇ ਆਨਰੇਰੀ ਸਕੱਤਰ ਅਤੇ ਸਕੂਲ ਦੇ ਮੈਂਬਰ ਇੰਚਾਰਜ਼ ਰਵਿੰਦਰ ਸਿੰਘ, ਸਕੂਲ ਦੇ ਮੈਂਬਰ ਇੰਚਾਰਜ਼ ਕਵਰਦੀਪ ਸਿੰਘ ਅਤੇ ਬਲਦੇਵ ਸਿੰਘ ਨੇ ਆਪਣੇ ਸੰਦੇਸ਼ ਰਾਹੀਂ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਵਿੱਦਿਅਕ ਸੰਸਥਾਵਾਂ ਸਰਹਾਲੀ ਵਲੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਨਿਰੰਕਾਰੀ ਮਿਸ਼ਨ ਬ੍ਰਾਂਚ ਤਰਨ ਤਾਰਨ ਵਲੋਂ ਸਾਲਾਨਾ ਖੂਨਦਾਨ ਕੈਂਪ 29 ਨੂੰ
Ad Position 24