23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਰਾਜਾ ਵੜਿੰਗ, ਸੰਦੀਪ ਸੰਧੂ, ਜ਼ੀਰਾ, ਭੁੱਲਰ ਬਾਪੂ ਤਰਸੇਮ ਸਿੰਘ ਨਾਲ ਅਫ਼ਸੋਸ ਪ੍ਰਗਟ ਕਰਨ ਪਿੰਡ ਜੱਲੂਪੁਰ ਪਹੁੰਚੇ ਟੀਮ ਡਿੰਪਾ ਦੇ ਆਗੂ ਸਰਲੀ, ਕੰਗ, ਚੀਮਾ ਵੀ ਰਹੇ ਮੌਜ਼ੂਦ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)– ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਵਲੋਂ ਮਾਝੇ ਦੇ ਪਿੰਡਾਂ ’ਚ ਚੱਲ ਰਹੀ ਪ੍ਰਚਾਰ ਫੇਰੀ ਦੌਰਾਨ ਪਿੰਡ ਰੱਤਾ ਗੁੱਦਾ ਵਿਖੇ ਸੰਗਤ ਦਾ ਵਿਸ਼ਾਲ ਇਕੱਠ ਹੋਇਆ। ਬਾਬਾ ਜੀ ਦੇ ਪਹੁੰਚਣ ’ਤੇ ਸੰਗਤ ਨੇ ਫੁੱਲਾਂ ਦੀ ਵਰਖਾ ਕਰਕੇ ਜੈਕਾਰਿਆਂ ਗੂੰਜ ਨਾਲ ਸਵਾਗਤ ਕੀਤਾ।

Ad Position 21
No active advertisement
ਬਾਪੂ ਤਰਸੇਮ ਸਿੰਘ ਨਾਲ ਅਫ਼ਸੋਸ ਪ੍ਰਗਟ ਕਰਦੇ ਹੋਏ ਰਾਜਾ ਵੜਿੰਗ, ਜ਼ੀਰਾ, ਸੰਦੀਪ ਸੰਧੂ, ਭੁੱਲਰ, ਯੁੱਧਵੀਰ ਸਰਲੀ, ਅਰਜਨਬੀਰ ਕੰਗ, ਤਜਿੰਦਰ ਸਿੰਘ ਸ਼ਾਹ, ਜਸਵਿੰਦਰ ਸਿੰਘ ਸ਼ਾਹ ਆਦਿ। ਤਸਵੀਰ: ਸੰਧੂ 24-11-2026
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)– ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਵਲੋਂ ਮਾਝੇ ਦੇ ਪਿੰਡਾਂ ’ਚ ਚੱਲ ਰਹੀ ਪ੍ਰਚਾਰ ਫੇਰੀ ਦੌਰਾਨ ਪਿੰਡ ਰੱਤਾ ਗੁੱਦਾ ਵਿਖੇ ਸੰਗਤ ਦਾ ਵਿਸ਼ਾਲ ਇਕੱਠ ਹੋਇਆ। ਬਾਬਾ ਜੀ ਦੇ ਪਹੁੰਚਣ ’ਤੇ ਸੰਗਤ ਨੇ ਫੁੱਲਾਂ ਦੀ ਵਰਖਾ ਕਰਕੇ ਜੈਕਾਰਿਆਂ ਗੂੰਜ ਨਾਲ ਸਵਾਗਤ ਕੀਤਾ। ਰੱਤਾਗੁੱਦਾ ਨਿਵਾਸੀ ਸੰਗਤ ਤੇ ਪਤਵੰਤੇ ਸੱਜਣਾਂ ਨੇ ਸੰਤ ਬਾਬਾ ਸੁੱਖਾ ਸਿੰਘ ਨੂੰ ਸਨਮਾਨਿਤ ਕਰਦਿਆਂ ਸਿਰੋਪਾਓ ਅਤੇ ਯਾਦਗਾਰੀ ਤਸਵੀਰ ਭੇਂਟ ਕਰਕੇ ਉਨ੍ਹਾਂ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਥੇਦਾਰ ਬਲਜਿੰਦਰ ਸਿੰਘ ਨੇ ਕਿਹਾ ਕਿ ਸੰਤ ਬਾਬਾ ਸੁੱਖਾ ਸਿੰਘ ਦੀ ਅਗਵਾਈ ਹੇਠ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਧਰਮ ਪ੍ਰਚਾਰ, ਗੁਰਧਾਮਾਂ ਦੀ ਸੇਵਾ-ਸੰਭਾਲ, ਵਾਤਾਵਰਣ ਸੰਭਾਲ ਅਤੇ ਮਾਨਵਤਾ ਦੀ ਭਲਾਈ ਲਈ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਸੰਪਰਦਾਇ ਵਲੋਂ ਬੰਗਲਾ ਦੇਸ਼ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਕਾਰ ਸੇਵਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੰਤ ਬਾਬਾ ਸੁੱਖਾ ਸਿੰਘ ਗੁਰੂ ਸਾਹਿਬਾਨ ਦੇ ਸਰਬੱਤ ਦੇ ਭਲੇ ਦੇ ਫਲਸਫੇ ਨੂੰ ਅਮਲੀ ਰੂਪ ਵਿਚ ਸਾਕਾਰ ਕਰਨ ਲਈ ਨਿਰੰਤਰ ਯਤਨਸ਼ੀਲ ਹਨ। ਸੰਪਰਦਾਇ ਵਲੋਂ 30 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਬੰਗਲਾਦੇਸ਼ ਜਾ ਰਿਹਾ ਹੈ, ਜੋ ਗੁਰਦੁਆਰਾ ਨਾਨਕਸ਼ਾਹੀ ਢਾਕਾ ਵਿਖੇ 4 ਦਸੰਬਰ ਨੂੰ ਮਨਾਏ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮ ਵਿਚ ਸ਼ਾਮਿਲ ਹੋਵੇਗਾ ਅਤੇ ਬਾਕੀ ਹੋਰ ਇਤਿਹਾਸਕ ਅਸਥਾਨਾਂ ਦੀ ਯਾਤਰਾ ਕਰਕੇ 11 ਦਸੰਬਰ ਨੂੰ ਵਾਪਸ ਪਰਤੇਗਾ। ਅੱਜ ਅਸੀਂ ਪਿੰਡ ਰੱਤਾ ਗੁੱਦਾ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਨੂੰ ਸਨਮਾਨਿਤ ਕਰਨ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਾਂ। ਇਸ ਮੌਕੇ ਸੰਤ ਬਾਬਾ ਸੁੱਖਾ ਸਿੰਘ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਸੰਗਤ ਦੇ ਸਹਿਯੋਗ ਅਤੇ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਿਸ਼ ਸਦਕਾ ਹੀ ਸੰਪੰਨ ਹੁੰਦੀਆਂ ਹਨ। ਇਸ ਮੌਕੇ ਜਥੇਦਾਰ ਬਲਜਿੰਦਰ ਸਿੰਘ, ਜਥੇਦਾਰ ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਕਪਤਾਨ ਸਿੰਘ, ਜਸਵੰਤ ਸਿੰਘ ਪਹਿਲਵਾਨ, ਨਿੰਦਰ ਸਿੰਘ ਫੌਜੀ, ਮੇਜਰ ਸਿੰਘ, ਸੁਖਦੇਵ ਸਿੰਘ, ਸੁਖਰਾਜ ਸਿੰਘ, ਹਰਪਾਲ ਸਿੰਘ, ਗੁਰਸਿਮਰਨ ਸਿੰਘ ਸਮੇਤ ਹੋਰ ਬਹੁਤ ਸਾਰੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਐੱਸ.ਐਫ. ਵਲੋਂ ਹੈਰੋਇਨ ਅਫੀਮ ਅਤੇ ਪਿਸਟਲ ਬਰਾਮਦ ਅਗਲੀ ਖ਼ਬਰ ਪੀ.ਐੱਸ.ਪੀ.ਸੀ.ਐੱਲ. ਦੀਆਂ ਤਾਰਾਂ ਅਤੇ ਲੋਹਾ ਚੋਰੀ
Ad Position 24