ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਸਹੂਲਤ ਲਈ ਐਤਵਾਰ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ.
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਸਹੂਲਤ ਲਈ ਐਤਵਾਰ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਲਗਾਏ ਗਏ ਇਨ੍ਹਾਂ ਕੈਂਪਾਂ ਵਿਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵਲੋਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ-ਆਪਣੇ ਬੂਥਾਂ ’ਤੇ ਮੌਜੂਦ ਰਹਿ ਕੇ ਵੋਟਰਾਂ ਨੂੰ ਵੋਟਰ ਸੂਚੀ ਵਿਚ ਆਪਣੇ ਨਾਂਅ ਅਤੇ ਵੇਰਵਿਆਂ ਦੀ ਜਾਂਚ ਕਰਨ, ਨਵੀਂ ਵੋਟ ਬਣਵਾਉਣ ਅਤੇ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ। ਉਨ੍ਹਾਂ ਦੱਸਿਆ ਕਿ 6 ਦਸੰਬਰ 2026 ਨੂੰ ਵੀ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਉਦੇਸ਼ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਾਉਣ ਅਤੇ ਸੂਚੀ ਸੰਬੰਧੀ ਦਾਅਵੇ ਤੇ ਇਤਰਾਜ਼ ਪੇਸ਼ ਕਰਨ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਸਮੂਹ ਯੋਗ ਨਾਗਰਿਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵੋਟਰ ਸੂਚੀਆਂ ਵਿਚ ਦਰਜ ਆਪਣਿਆਂ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ।