23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਗਰ ਕੀਰਤਨ ਸਜਾਇਆ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਇਹ ਅਲੌਕਿਕ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11.

Ad Position 21
No active advertisement
ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੋਂ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼। ਤਸਵੀਰ–ਲਵਲੀ 24-11-2026
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਇਹ ਅਲੌਕਿਕ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11.30 ਵਜੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਅਸਥਾਨ ਵਿਖੇ ਸਮਾਪਤ ਹੋਇਆ। ਇਸ ਵਿਚ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦੀ ਸ਼ੁਰੂਆਤ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਅਰਦਾਸ ਕਰਕੇ ਕੀਤੀ ਗਈ। ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ। ਸਕੂਲ ਦੇ ਪ੍ਰਿੰਸੀਪਲ ਕੰਵਲਜੀਤ ਕੌਰ ਨੇ ਕਿਹਾ ਕਿ ਨਗਰ ਕੀਰਤਨ ਰਾਹੀਂ ਸਮਾਜ ਨੂੰ ਆਪਸੀ ਪਿਆਰ, ਭਾਈਚਾਰਕ ਸਾਂਝ, ਸਮਾਨਤਾ, ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਜਾਂਦਾ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਸ਼ੁੱਭ ਦਿਹਾੜੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹਰਜਿੰਦਰ ਸਿੰਘ ਭੱਟੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰ... ਅਗਲੀ ਖ਼ਬਰ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ
Ad Position 24