ਪੁਲਿਸ ਵਲੋਂ ਥਾਣੇ ਦੀ ਚਾਰਦੀਵਾਰੀ ਨਾਲੋਂ ਹਟਵਾਏ ਨਾਜਾਇਜ਼ ਕਬਜ਼ਿਆਂ ਦੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਲਾਘਾ
ਝਬਾਲ, 23 ਨਵੰਬਰ (ਸੁਖਦੇਵ ਸਿੰਘ)–ਥਾਣਾ ਝਬਾਲ ਦੀ ਚਾਰਦੀਵਾਰੀ ਨਾਲ ਲੰਮੇ ਸਮੇਂ ਤੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਗਈ ਕਾਰਵਾਈ ਦੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਭਰਪੂਰ ਸ਼ਲਾਘਾ ਕੀਤੀ ਹੈ। ਆਗੂਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਸਿਆਸੀ ਦਬਾਅ ਤੋਂ ਉੱਪਰ ਉੱਠ ਕੇ ਜਨਤਕ ਹਿੱਤ ਅਤੇ ਥਾਣੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ।
ਬ
ਬਾਬਾ ਬਲਜਿੰਦਰ ਸਿੰਘ ਕਾਲਾ ਅਤੇ ਬਲਵਿੰਦਰ ਸਿੰਘ ਝਬਾਲ
24-11-2026
ਝਬਾਲ, 23 ਨਵੰਬਰ (ਸੁਖਦੇਵ ਸਿੰਘ)–ਥਾਣਾ ਝਬਾਲ ਦੀ ਚਾਰਦੀਵਾਰੀ ਨਾਲ ਲੰਮੇ ਸਮੇਂ ਤੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਗਈ ਕਾਰਵਾਈ ਦੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਭਰਪੂਰ ਸ਼ਲਾਘਾ ਕੀਤੀ ਹੈ। ਆਗੂਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਸਿਆਸੀ ਦਬਾਅ ਤੋਂ ਉੱਪਰ ਉੱਠ ਕੇ ਜਨਤਕ ਹਿੱਤ ਅਤੇ ਥਾਣੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ। ਇਸ ਸੰਬੰਧੀ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਾਬਾ ਬਲਜਿੰਦਰ ਸਿੰਘ ਕਾਲਾ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਥਾਣਾ ਝਬਾਲ ਦੀ ਚਾਰਦੀਵਾਰੀ ਦੇ ਨਾਲ ਕੁਝ ਲੋਕਾਂ ਵਲੋਂ ਲੰਮੇ ਸਮੇਂ ਤੋਂ ਨਾਜਾਇਜ਼ ਤੌਰ ’ਤੇ ਸਬਜ਼ੀਆਂ ਅਤੇ ਫਲਾਂ ਦੀਆਂ ਦੁਕਾਨਾਂ ਲਗਾਈਆਂ ਹੋਈਆਂ ਸਨ। ਇਨ੍ਹਾਂ ਕਬਜ਼ਿਆਂ ਕਾਰਨ ਜਿੱਥੇ ਥਾਣੇ ਦੀ ਚਾਰਦੀਵਾਰੀ ਦੇ ਆਲੇ-ਦੁਆਲੇ ਦਾ ਰਸਤਾ ਪ੍ਰਭਾਵਿਤ ਹੋ ਰਿਹਾ ਸੀ, ਉੱਥੇ ਹੀ ਆਵਾਜਾਈ ਦੀ ਸਮੱਸਿਆ ਵੀ ਗੰਭੀਰ ਬਣੀ ਹੋਈ ਸੀ। ਇਸ ਤੋਂ ਇਲਾਵਾ ਥਾਣੇ ਦੀ ਸੁਰੱਖਿਆ ਦੇ ਮੱਦੇਨਜ਼ਰ ਵੀ ਇਹ ਕਬਜ਼ੇ ਚਿੰਤਾ ਦਾ ਵਿਸ਼ਾ ਬਣੇ ਹੋਏ ਸਨ। ਪੁਲੀਸ ਪ੍ਰਸ਼ਾਸਨ ਵਲੋਂ ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਥਾਣੇ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਮਕਸਦ ਨਾਲ ਚਾਰਦੀਵਾਰੀ ਦੇ ਨਾਲ ਕੀਤੇ ਗਏ ਨਾਜਾਇਜ਼ ਕਬਜ਼ੇ ਹਟਵਾਉਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਇਸ ਕਾਰਵਾਈ ਦੌਰਾਨ ਕਬਜ਼ੇ ਹਟਾਏ ਜਾਣ ਨਾਲ ਥਾਣੇ ਦੇ ਆਲੇ-ਦੁਆਲੇ ਦਾ ਰਸਤਾ ਖੁੱਲ੍ਹਾ ਹੋਣ ਅਤੇ ਆਵਾਜਾਈ ਦੀ ਸਮੱਸਿਆ ਤੋਂ ਰਾਹਤ ਮਿਲੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਅਜਿਹੀਆਂ ਕਾਰਵਾਈਆਂ ਨਿਰੰਤਰ ਜਾਰੀ ਰੱਖੀਆਂ ਜਾਣ ਤਾਂ ਆਮ ਲੋਕਾਂ ਨੂੰ ਆਵਾਜਾਈ ਸਮੇਤ ਕਈ ਸਮੱਸਿਆਵਾਂ ਤੋਂ ਨਿਜਾਤ ਮਿਲ ਸਕਦੀ ਹੈ।