24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕੱਲ੍ਹ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਵਿਚ ਬਾਬਾ ਬਕਾਲਾ ਸਾਹਿਬ ਤੋਂ ਵਿਸ਼ਾਲ ਜਥਾ ਲੈ ਕੇ ਸ਼ਾਮਿਲ ਹੋਵਾਂਗੇ - ਸਤਿੰਦਰਜੀਤ ਸਿੰਘ ਛੱਜਲਵੱਡੀ

ਮੀਆਂਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ 26 ਨਵੰਬਰ ਨੂੰ ਮੋਗਾ ਵਿਖੇ ਰੱਖੀ ਗਈ ਵਿਸ਼ਾਲ ਰੈਲੀ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਵਿਸ਼ਾਲ ਜਥਾ ਲੈ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026
ਮੀਆਂਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ 26 ਨਵੰਬਰ ਨੂੰ ਮੋਗਾ ਵਿਖੇ ਰੱਖੀ ਗਈ ਵਿਸ਼ਾਲ ਰੈਲੀ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਵਿਸ਼ਾਲ ਜਥਾ ਲੈ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਲਗਾਤਾਰ ਲੋਕ ਹਿੱਤਾਂ ਲਈ ਕੰਮ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਆਪਣੇ ਸਿਆਸੀ ਸਫ਼ਰ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਸਿਹਤ, ਸਿੱਖਿਆ, ਬਿਜਲੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ 26 ਨਵੰਬਰ ਦਾ ਦਿਨ ਪਾਰਟੀ ਦੇ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਦਿਨ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿੱਚ ਪਾਰਟੀ ਵਰਕਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਪਾਰਟੀ ਦੇ ਸਮਰਪਿਤ ਵਰਕਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮੋਗਾ ਰੈਲੀ ਵਿਚ ਪਹੁੰਚਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਪਾਰਟੀ ਦੇ ਸਮੂਹ ਆਗੂਆਂ, ਅਹੁਦੇਦਾਰਾਂ, ਯੂਥ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਰੈਲੀ ਵਿਚ ਸ਼ਾਮਲ ਹੋਣ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਹੋਏ ਗੱਠਜੋੜ ਦਾ ਐਨ.ਆਰ.ਆਈ. ਵਿੰਗ ਦੇ ਆਗੂਆਂ ਵਲੋਂ ਸਵਾਗਤ ਪੰਜਾਬ ਦੇ ਹਿੱਤਾਂ... ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹੋਈਆਂ ਗੁ...
Ad Position 24