25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਹੋਏ ਗੱਠਜੋੜ ਦਾ ਐਨ.ਆਰ.ਆਈ. ਵਿੰਗ ਦੇ ਆਗੂਆਂ ਵਲੋਂ ਸਵਾਗਤ ਪੰਜਾਬ ਦੇ ਹਿੱਤਾਂ ਅਤੇ ਵਿਕਾਸ ਲਈ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਸ਼ੁੱਭ ਸੰਕੇਤ-ਵਿਨੋਦ ਕੁਮਾਰ ਤੇ ਮਨਪ੍ਰੀਤ ਸਿੰਘ ਜੱਜ

ਚੋਹਲਾ ਸਾਹਿਬ, 24 ਨਵੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਹੋਏ ਸਿਆਸੀ ਗੱਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਐਨ. ਆਰ.

Ad Position 21
No active advertisement
ਮਨਪ੍ਰੀਤ ਸਿੰਘ ਜੱਜ ਅਤੇ ਵਿਨੋਦ ਕੁਮਾਰ 25-11-2026
ਚੋਹਲਾ ਸਾਹਿਬ, 24 ਨਵੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਹੋਏ ਸਿਆਸੀ ਗੱਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਐਨ.ਆਰ.ਆਈ .ਵਿੰਗ ਜ਼ਿਲ੍ਹਾ ਤਰਨ ਤਾਰਨ ਦੇ ਮੀਤ ਪ੍ਰਧਾਨ ਵਿਨੋਦ ਕੁਮਾਰ ਅਤੇ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਜੱਜ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਲਈ ਇਕ ਅਹਿਮ ਅਤੇ ਦੂਰਅੰਦੇਸ਼ੀ ਫੈਸਲਾ ਹੈ, ਜਿਸ ਦਾ ਆਉਣ ਵਾਲੇ ਸਮੇਂ ਵਿਚ ਸੂਬੇ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪਹਿਲਾਂ ਵੀ ਲੰਮਾ ਸਮਾਂ ਸਿਆਸੀ ਗੱਠਜੋੜ ਰਿਹਾ ਹੈ ਅਤੇ ਦੋਵਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਦੀ ਸਿਆਸਤ ਅਤੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਈ ਹੈ। ਮੌਜੂਦਾ ਸਮੇਂ ਵਿਚ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਦੋਵਾਂ ਪਾਰਟੀਆਂ ਦਾ ਮੁੜ ਇਕ ਮੰਚ ’ਤੇ ਆਉਣਾ ਸਮੇਂ ਦੀ ਲੋੜ ਹੈ। ਇਸ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਪੰਜਾਬ ਦੀ ਸਿਆਸਤ ਨੂੰ ਵੀ ਨਵੀਂ ਦਿਸ਼ਾ ਮਿਲੇਗੀ। ਵਿਨੋਦ ਕੁਮਾਰ ਅਤੇ ਮਨਪ੍ਰੀਤ ਸਿੰਘ ਜੱਜ ਨੇ ਕਿਹਾ ਕਿ ਪੰਜਾਬ ਇਸ ਸਮੇਂ ਬੇਰੁਜ਼ਗਾਰੀ, ਨਸ਼ਿਆਂ, ਆਰਥਿਕ ਮੰਦਹਾਲੀ ਅਤੇ ਕਿਸਾਨੀ ਸਮੇਤ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਹਾਲਾਤ ਵਿਚ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਮਜ਼ਬੂਤ ਸਿਆਸੀ ਸਾਂਝ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਗੱਠਜੋੜ ਪੰਜਾਬ ਦੇ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗਾ। ਉਨ੍ਹਾਂ ਹੋਰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਅਤ ਅਤੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੀ ਜਮਾਤ ਹੈ। ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੇ ਹੱਕਾਂ ਦੀ ਆਵਾਜ਼ ਹੋਰ ਮਜ਼ਬੂਤੀ ਨਾਲ ਉਠਾਈ ਜਾ ਸਕੇਗੀ ਅਤੇ ਕੇਂਦਰ ਤੇ ਸੂਬੇ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਵਿਕਾਸ ਕਾਰਜਾਂ ਨੂੰ ਵੀ ਹੁਲਾਰਾ ਮਿਲ ਸਕੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਕੱਲ੍ਹ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਵਿਚ ਬਾਬਾ ਬਕਾਲਾ ਸਾਹਿਬ ਤੋਂ ਵਿਸ਼ਾਲ ਜਥਾ ਲੈ ਕੇ ਸ਼ਾਮਿਲ ਹੋਵਾਂਗੇ - ਸਤਿੰਦਰਜ...
Ad Position 24