25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾ ਤੋਂ 11 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਹੋਏ ਗੱਠਜੋੜ ਦਾ ਐਨ.ਆਰ.ਆਈ. ਵਿੰਗ ਦੇ ਆਗੂਆਂ ਵਲੋਂ ਸਵਾਗਤ 25-11-2026
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾ ਤੋਂ 11 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅਰਸ਼ਦੀਪ ਸਿੰਘ ਉਰਫ ਸਿੱਧਾ ਪੁੱਤਰ ਨਿਰਮਲ ਸਿੰਘ, ਜੋਬਨਜੀਤ ਸਿੰਘ ਉਰਫ ਪੰਜੀ ਪੁੱਤਰ ਜਸਬੀਰ ਸਿੰਘ ਵਾਸੀਅਨ ਕੋਟ ਧਰਮ ਚੰਦ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੜੀਆ ਪਿੰਡ ਜੋਧਪੁਰ ਤੋਂ ਜਤਿੰਦਰ ਸਿੰਘ ਉਰਫ ਬਾਉ ਪੁੱਤਰ ਖਜਾਨ ਸਿੰਘ ਵਾਸੀ ਚੁਤਾਲਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਲਾਇਟਰ, ਪੰਨੀ ਸਿਲਵਰ, 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਰਾਜੀਵ ਕੁਮਾਰ ਨੇ ਦਾਣਾ ਮੰਡੀ ਧੂੰਦਾ ਤੋਂ ਮਨਪ੍ਰੀਤ ਸਿੰਘ ਉਰਫ ਟੁੰਡਾ ਪੁੱਤਰ ਜਸਵੰਤ ਸਿੰਘ ਵਾਸੀ ਗੋਇੰਦਵਾਲ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਸ ਪਾਸੋਂ ਇਕ ਲਾਇਟਰ, ਪੰਨੀ ਸਿਲਵਰ ਪੇਪਰ, 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਇੰਸਪੈਕਟਰ ਮਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਬਿੱਲਿਆਂਵਾਲਾ ਤੋਂ ਬਿਕਰਮਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਘਰਿਆਲਾ, ਰਣਦੀਪ ਕੌਰ ਪਤਨੀ ਬਿੱਕਰ ਸਿੰਘ ਵਾਸੀ ਬੱਲਿਆਂਵਾਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਾਜਨ ਸਿੰਘ ਪੁੱਤਰ ਬੀਰਾ ਸਿੰਘ ਵਾਸੀ ਕੈਰੋ ਪੱਟੀ ਅਤੇ ਪ੍ਰਗਟ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਕੈਰੋ, ਅਰਜਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪੱਟੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕਰਕੇ ਇਨ੍ਹਾਂ ਪਾਸੋਂ 2 ਸਿਲਵਰ ਪੇਪਰ ਹੈਰੋਇਨ ਨਾਲ ਲੱਗੇ ਹੋਏ, 2 ਲਾਇਟਰ ਸਮੇਤ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੇਨ ਹਾਈਵੇ ਲੇਅ ਲਾਇਨ ਵਹੀਕਲ ਪਾਰਕ ਹਰੀਕੇ ਤੋਂ ਲਛਮਣ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਠੱਠੀਆ ਮਹੰਤਾਂ, ਜਗਮੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਰੀਕੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਸੀ.ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਥਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਹੋਏ ਗੱਠਜੋੜ ਦਾ ਐਨ.ਆਰ.ਆਈ. ਵਿੰਗ ਦੇ ਆਗੂਆਂ ਵਲੋਂ ਸਵਾਗਤ ਪੰਜਾਬ ਦੇ ਹਿੱਤਾਂ...
Ad Position 24