ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਅਤੇ ਮਜ਼ਬੂਤ ਸਿਆਸੀ ਸਾਂਝ ਲਈ ਅਹਿਮ ਕਦਮ - ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗੱਠਜੋੜ ਦਰਮਿਆਨ ਇਸ ਸਿਆਸੀ ਸਾਂਝ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਿੱਤਾਂ, ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਨੂੰ ਕੇਂਦਰ ਵਿਚ ਰੱਖ ਕੇ ਬਣਨ ਵਾਲੀਆਂ ਸਾਂਝਾਂ ਸੂਬੇ ਲਈ ਅਹਿਮ ਸਾਬਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪਹਿਲਾਂ ਵੀ ਪੰਜਾਬ ਵਿਚ ਵਿਕਾਸ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਕਈ ਕੰਮਾਂ ਲਈ ਜਾਣਿਆ ਜਾਂਦਾ ਹੈ।
ਰ
ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ
25-11-2026
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗੱਠਜੋੜ ਦਰਮਿਆਨ ਇਸ ਸਿਆਸੀ ਸਾਂਝ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਿੱਤਾਂ, ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਨੂੰ ਕੇਂਦਰ ਵਿਚ ਰੱਖ ਕੇ ਬਣਨ ਵਾਲੀਆਂ ਸਾਂਝਾਂ ਸੂਬੇ ਲਈ ਅਹਿਮ ਸਾਬਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪਹਿਲਾਂ ਵੀ ਪੰਜਾਬ ਵਿਚ ਵਿਕਾਸ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਕਈ ਕੰਮਾਂ ਲਈ ਜਾਣਿਆ ਜਾਂਦਾ ਹੈ। ਦੋਵਾਂ ਪਾਰਟੀਆਂ ਦੀ ਸਾਂਝ ਨੇ ਪਹਿਲਾਂ ਵੀ ਸੂਬੇ ਵਿਚ ਵਿਕਾਸ ਦੀ ਰਫ਼ਤਾਰ ਨੂੰ ਅੱਗੇ ਵਧਾਇਆ ਅਤੇ ਪੰਜਾਬ ਤੇ ਕੇਂਦਰ ਵਿਚਾਲੇ ਇਕ ਮਜ਼ਬੂਤ ਤਾਲਮੇਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ। ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਕਿਹਾ ਕਿ ਪੰਜਾਬ ਨੂੰ ਅੱਜ ਅਜਿਹੀ ਸਿਆਸੀ ਦਿਸ਼ਾ ਅਤੇ ਮਜ਼ਬੂਤ ਤਾਲਮੇਲ ਦੀ ਲੋੜ ਹੈ, ਜਿਸ ਰਾਹੀਂ ਸੂਬੇ ਦੇ ਮੁੱਦੇ ਕੇਂਦਰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕਣ। ਭਾਜਪਾ ਨਾਲ ਸਾਂਝ ਕੇਂਦਰ ਤੱਕ ਪੰਜਾਬ ਦੀ ਪਹੁੰਚ ਅਤੇ ਸੰਪਰਕ ਨੂੰ ਹੋਰ ਮਜ਼ਬੂਤ ਕਰਦੀ ਹੈ, ਜਿਸਦਾ ਆਉਣ ਵਾਲੇ ਸਮੇਂ ਵਿਚ ਸੂਬੇ ਨੂੰ ਵਿਕਾਸ, ਨਵੇਂ ਪ੍ਰਾਜੈਕਟਾਂ ਅਤੇ ਲੋਕਾਂ ਦੇ ਹਿੱਤਾਂ ਨਾਲ ਜੁੜੇ ਮਾਮਲਿਆਂ ਵਿੱਚ ਲਾਭ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਆਂ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਲੋਕਾਂ ਦੀ ਬਿਹਤਰੀ ਲਈ ਆਪਣੀ ਭੂਮਿਕਾ ਨਿਭਾਉਂਦਾ ਰਹੇਗਾ।