24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਮਨਾਇਆ ਪ੍ਰਕਾਸ਼ ਗੁਰਪੁਰਬ

ਝਬਾਲ, 24 ਨਵੰਬਰ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵਲੋਂ ਰਸ ਭਿੰਨਾ ਗੁਰਬਾਣੀ ਦਾ ਕੀਰਤਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-11-2026
ਝਬਾਲ, 24 ਨਵੰਬਰ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵਲੋਂ ਰਸ ਭਿੰਨਾ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਉਪਰੰਤ ਸਕੂਲ ਦੇ ਧਾਰਮਿਕ ਅਧਿਆਪਕ ਹਰਪਾਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ।ਪੰਜਵੀਂ ਜਮਾਤ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਨੇ ਭਾਸ਼ਣ ਅਤੇ ਕਰਨਪ੍ਰੀਤ ਕੌਰ ਨੇ ਇਕ ਕਵਿਤਾ ਰਾਹੀਂ ਗੁਰੂ ਸਾਹਿਬ ਜੀ ਦੇ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਬਿਓਰੇ ਨਾਲ ਸੰਬੰਧਿਤ ਗਤੀਵਿਧੀ ਕਰਵਾਈ ਗਈ। ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਅਤੇ ਪ੍ਰਿੰਸੀਪਲ ਅਨੂਰੀਤ ਬਾਵਾ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ ।
Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਦਸਵਾਂ ਸਾਲਾਨਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਗੱਗੋਬੂਹਾ ਵਿਖੇ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ
Ad Position 24