ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ - ਅਮੀਰਕੇ
ਅਮਰਕੋਟ, 25 ਨਵੰਬਰ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਟਕਸਾਲੀ ਅਕਾਲੀ ਆਗੂ ਸਾਬਕਾ ਸਰਪੰਚ ਬਲਵਿੰਦਰ ਸਿੰਘ ਅਮੀਰਕੇ ਨੇ ਅਕਾਲੀ ਭਾਜਪਾ ਗਠਜੋੜ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਹੁਣ 2027 ’ਚ ਅਕਾਲੀ ਭਾਜਪਾ ਗਠਜੋੜ ਸਰਕਾਰ ਆਉਣ ਤੋਂ ਕੋਈ ਨਹੀਂ ਰੋਕ ਸਕਦਾ। ਸਾਬਕਾ ਸਰਪੰਚ ਅਮੀਰਕੇ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਹੋਣ ਤੋਂ ਬਾਅਦ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹੋ ਗਏ ਹਨ।
ਅਜੀਤ ਡੈਸਕ
26-11-2026