25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਾਈ ਭਾਗੋ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਕੀਤੀ ਡਿਜ਼ੀਟਲ ਸਵੈ-ਗਣਨਾ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)–ਪ੍ਰਿੰਸੀਪਲ ਸੈਂਸਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਵੈ-ਗਣਨਾ ਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿਚ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਮੁਹਿੰਮ ਪੂਰੇ ਉਤਸ਼ਾਹ ਨਾਲ ਚਲਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)–ਪ੍ਰਿੰਸੀਪਲ ਸੈਂਸਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਵੈ-ਗਣਨਾ ਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿਚ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਮੁਹਿੰਮ ਪੂਰੇ ਉਤਸ਼ਾਹ ਨਾਲ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਮਾਈ ਭਾਗੋ ਇੰਟਰਨੈਸ਼ਨਲ ਨਰਸਿੰਗ ਕਾਲਜ ਪਿੱਦੀ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਵੱਡੀ ਗਿਣਤੀ ਵਿੱਚ ਡਿਜੀਟਲ ਸਵੈ-ਗਣਨਾ ਦੀ ਪ੍ਰਕਿਰਿਆ ਸਿਖਣ ਸਮਝਣ ਅਤੇ ਪੂਰੀ ਕਰਨ ਵਿੱਚ ਭਾਗ ਲਿਆ। ਇਸ ਮੌਕੇ ਕਾਲਜ ਦੀਆਂ ਸਮੂਹ ਏ.ਐੱਨ.ਐੱਮ ਅਤੇ ਜੀ.ਐੱਨ.ਐੱਮ ਵਿਦਿਆਰਥਣਾਂ ਨੂੰ ਜਨਗਣਨਾ-2027 ਦੇ ਮਹੱਤਵ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥਣਾਂ ਨੂੰ ਦੱਸਿਆ ਗਿਆ ਕਿ ਸਵੈ-ਗਣਨਾ ਰਾਹੀਂ ਹਰੇਕ ਪਰਿਵਾਰ ਆਪਣੇ ਘਰ ਅਤੇ ਪਰਿਵਾਰ ਨਾਲ ਸੰਬੰਧਿਤ ਲੋੜੀਂਦੀ ਜਾਣਕਾਰੀ ਡਿਜੀਟਲ ਮਾਧਿਅਮ ਰਾਹੀਂ ਖ਼ੁਦ ਦਰਜ ਕਰ ਸਕਦਾ ਹੈ। ਇਸ ਨਾਲ ਜਨਗਣਨਾ ਦੀ ਪ੍ਰਕਿਰਿਆ ਵਿਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਵਿੱਚ ਡਿਜ਼ੀਟਲ ਜਾਗਰੂਕਤਾ ਵੀ ਵਧਦੀ ਹੈ। ਪ੍ਰੋਗਰਾਮ ਦੌਰਾਨ ਬੀਰਿੰਦਰ ਸਿੰਘ ਲਹਿਰੀ ਸਹਾਇਕ ਨੋਡਲ ਇੰਚਾਰਜ ਸਵੈ-ਗਣਨਾ ਤਰਨ ਤਾਰਨ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਗਣਨਾ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਨਾਲ ਜੁੜਿਆ ਇਕ ਅਹਿਮ ਕਾਰਜ ਹੈ। ਪ੍ਰੇਮ ਸਿੰਘ ਸਹਾਇਕ ਨੋਡਲ ਇੰਚਾਰਜ ਸਵੈਗਣਨਾ ਤਰਨ ਤਾਰਨ ਨੇ ਦੱਸਿਆ ਕਿ ਸਵੈ-ਗਣਨਾ ਦੀ ਮੁਹਿੰਮ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 30 ਨਵੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਆਪਣੇ ਰਿਸ਼ਤੇਦਾਰਾਂ, ਗੁਆਂਢੀਆਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਡਿਜੀਟਲ ਸਵੈ-ਗਣਨਾ ਕਰਨ ਲਈ ਪ੍ਰੇਰਿਤ ਕਰਨ। ਇਸ ਮੌਕੇ ਸਹਾਇਕ ਨੋਡਲ ਅਫ਼ਸਰ ਬੀਰਿੰਦਰ ਸਿੰਘ ਲਹਿਰੀ ਅਤੇ ਪ੍ਰੇਮ ਸਿੰਘ ਨੇ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮੋਬਾਈਲ ਫ਼ੋਨ ਰਾਹੀਂ ਸਵੈ-ਗਣਨਾ ਕਰਦੇ ਸਮੇਂ ਆਉਣ ਵਾਲੀਆਂ ਤਕਨੀਕੀ ਮੁਸ਼ਕਿਲਾਂ ਅਤੇ ਹੋਰ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਨਿਵਾਰਨ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਸਵੈ-ਗਣਨਾ ਦੀ ਪ੍ਰਕਿਰਿਆ ਵਿਚ ਦਿਲਚਸਪੀ ਦਿਖਾਈ ਅਤੇ ਇਸ ਮੁਹਿੰਮ ਨੂੰ ਆਪਣੇ ਘਰਾਂ ਅਤੇ ਸਮਾਜ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਤਰ੍ਹਾਂ ਮਾਈ ਭਾਗੋ ਇੰਟਰਨੈਸ਼ਨਲ ਨਰਸਿੰਗ ਕਾਲਜ ਪਿੱਦੀ ਵਿਖੇ ਕਰਵਾਇਆ ਗਿਆ ਇਹ ਜਾਗਰੂਕਤਾ ਪ੍ਰੋਗਰਾਮ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਕ ਅਹਿਮ ਉਪਰਾਲਾ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਹੋਣ ’ਤੇ ਕੰਚਨਪ੍ਰੀਤ ਕੌਰ ਦੀ ਅਗਵਾਈ ’ਚ ਅਕਾਲੀ ਵਰਕਰਾਂ ਖੁਸ਼ੀ ਵਿਚ ਵੰਡੇ ਲੱਡੂ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ - ਅਮੀਰਕੇ
Ad Position 24