ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਕਾਬੂ
ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਸਿਟੀ ਤਰਨ ਤਾਰਨ ਦੇ ਏ.
ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੰਨੀ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਗਲੀ ਰਾਮ ਲਾਲ ਵਾਲੀ ਮੁਹੱਲਾ ਗੁਰੂ ਕਾ ਖੂਹ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜੋਧਬੀਰ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਮੁਗਲਾਣੀ ਨੂੰ ਕਾਬੂ ਕਰਕੇ ਉਸ ਪਾਸੋਂ 36.20 ਗ੍ਰਾਮ ਹੈਰੋਇਨ ਅਤੇ 650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਖਾਲੜਾ ਤੋਂ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਡੋਗਰ ਸਿੰਘ ਵਾਸੀ ਸਕੱਤਰਾ, ਗੁਰਸਾਬ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਿੱਧਵਾਂ, ਅਜੇ ਕੁਮਾਰ ਪੁੱਤਰ ਸੁਖਚੈਨ ਸਿੰਘ ਵਾਸੀ ਸਿੱਧਵਾਂ ਨੂੰ ਨਸ਼ੇ ਦਾ ਸੇਵਨ ਕਰਦਿਆੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੇਪਰ ਹੈਰੋਇਨ ਨਾਲ ਲਿਬੜੀ ਹੋਈ ਅਤੇ ਇਕ 50 ਰੁਪਏ ਦਾ ਨੋਟ ਦੀ ਪਾਇਪ ਅਤੇ ਇਕ ਲਾਇਟਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਸ . ਆਈ. ਰੋਹਾਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਖਾਰਾ ਨਜ਼ਦੀਕ ਗਸ਼ਤ ਦੌਰਾਨ ਜਤਿੰਦਰ ਸਿੰਘ ਪੁੱਤਰ ਸਾਹਬ ਸਿੰਘ ਵਾਸੀ ਬਨਵੀਰਪੁਰ ਜ਼ਿਲ੍ਹਾ ਖੀਰੀ ਉਤਰ ਪ੍ਰਦੇਸ਼ ਨੂੰ ਕਾਬੂ ਕਰਕੇ ਉਸ ਪਾਸੋਂ 100 ਗ੍ਰਾਮ ਅਫੀਮ ਅਤੇ 1 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।