ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਸੇਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ
ਝਬਾਲ, 25 ਨਵੰਬਰ (ਸੁਖਦੇਵ ਸਿੰਘ)–ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਅਤੇ ਚੰਡੀਗੜ੍ਹ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਸੇਲ ਵਿਖੇ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਮਕਸਦ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਝਬਾਲ, 25 ਨਵੰਬਰ (ਸੁਖਦੇਵ ਸਿੰਘ)–ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਅਤੇ ਚੰਡੀਗੜ੍ਹ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਸੇਲ ਵਿਖੇ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਮਕਸਦ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਦੀ ਜ਼ਿਲ੍ਹਾ ਕੋਰ ਕਮੇਟੀ ਮੈਂਬਰ ਜਸਬੀਰ ਕੌਰ ਕਸੇਲ, ਗੁਰਸੇਵਕ ਸਿੰਘ ਪੰਜਵੜ, ਕਮਿਊਨਿਟੀ ਹੈਲਥ ਸੈਂਟਰ ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਅੰਮ੍ਰਿਤਾ ਸੌਂਧੀ, ਡਾਕਟਰ ਰਵਿੰਦਰ ਕੌਰ, ਏ.ਐੱਸ.ਆਈ. ਸੁਖਵੰਤ ਸਿੰਘ, ਪ੍ਰਿੰਸੀਪਲ ਸ਼ਾਮ ਸੁੰਦਰਪਾਲ ਅਤੇ ਮਨੁੱਖੀ ਅਧਿਕਾਰ ਤੇ ਨਸ਼ਾ ਵਿਰੋਧੀ ਕਾਰਕੁੰਨ ਅਤੇ ਪੁਲਿਸ ਸਲਾਹਕਾਰ ਕਮੇਟੀ ਬਾਰਡਰ ਜ਼ੋਨ ਦੇ ਮੈਂਬਰ ਜੁਗਰਾਜ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇਕ ਵਿਅਕਤੀ ਜਾਂ ਪਰਿਵਾਰ ਤੱਕ ਸੀਮਤ ਨਹੀਂ, ਸਗੋਂ ਇਹ ਸਮੁੱਚੇ ਸਮਾਜ ਲਈ ਗੰਭੀਰ ਚੁਣੌਤੀ ਬਣ ਚੁੱਕੀ ਹੈ। ਸੈਮੀਨਾਰ ਨੂੰ ਸਫਲ ਬਣਾਉਣ ਵਾਸਤੇ ਸਰਪੰਚ ਬਲਜਿੰਦਰ ਸਿੰਘ, ਮੈਬਰ ਪੰਚਾਇਤ -ਖਜਾਨ ਸਿੰਘ, ਜਗਰੂਪ ਸਿੰਘ ਅਤੇ ਫੌਜੀ ਦਿਲਬਾਗ ਸਿੰਘ ਪਿੰਡ ਮੁਹਤਬਰਾਂ ਨੇ ਵਿਸ਼ੇਸ ਯੋਗਦਾਨ ਪਾਇਆ। ਇਸ ਮੌਕੇ ਵਿਦਿਆਰਥੀ, ਮਾਪੇ ਆਪਣੇ ਅਧਿਆਪਕ ਹਾਜ਼ਰ ਸਨ।