ਸ਼ਾਹ ਮੀਆਂਵਿੰਡ ਅਤੇ ਅਰਜਨਬੀਰ ਕੰਗ ਨੇ ਰਾਜਾ ਅਮਰਿੰਦਰ ਸਿੰਘ ਵੜਿੰਗ ਨਾਲ ਕੀਤੀ ਮੁਲਾਕਾਤ
ਮੀਆਂਵਿੰਡ, 25 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਜ਼ਿਲ੍ਹਾ ਤਰਨ ਤਾਰਨ ਦੇ ਸਾਬਕਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਸ਼ਾਹ ਮੀਆਂਵਿੰਡ ਅਤੇ ਮੌਜ਼ੂਦਾ ਜ਼ਿਲ੍ਹਾ ਮੀਤ ਪ੍ਰਧਾਨ ਅਰਜਨਬੀਰ ਸਿੰਘ ਕੰਗ ਨੇ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਾਜਾ ਅਮਰਿੰਦਰ ਸਿੰਘ ਵੜਿੰਗ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਗੱਲਬਾਤ ਕਰਦੇ ਹੋਏ ਸ਼ਾਹ ਮੀਆਂਵਿੰਡ ਅਤੇ ਕੰਗ ਸਰਾਂ ਤਲਵੰਡੀ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਉਨ੍ਹਾਂ ਵਲੋਂ ਵੜਿੰਗ ਦੇ ਧਿਆਨ ਵਿਚ ਲਿਆਂਦਾ ਹੈ ਕਿ ਅਸੀਂ ਸਾਰੇ (ਟੀਮ ਡਿੰਪਾ) ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਦੀ ਅਗਵਾਈ ਹੇਠ ਪਿੰਡ-ਪਿੰਡ ਜਾ ਕੇ ਕਾਂਗਰਸ ਪਾਰਟੀ ਲਈ ਕੰਮ ਕਰ ਰਹੇ ਹਾਂ।
ਮੀਆਂਵਿੰਡ, 25 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਜ਼ਿਲ੍ਹਾ ਤਰਨ ਤਾਰਨ ਦੇ ਸਾਬਕਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਸ਼ਾਹ ਮੀਆਂਵਿੰਡ ਅਤੇ ਮੌਜ਼ੂਦਾ ਜ਼ਿਲ੍ਹਾ ਮੀਤ ਪ੍ਰਧਾਨ ਅਰਜਨਬੀਰ ਸਿੰਘ ਕੰਗ ਨੇ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਾਜਾ ਅਮਰਿੰਦਰ ਸਿੰਘ ਵੜਿੰਗ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਗੱਲਬਾਤ ਕਰਦੇ ਹੋਏ ਸ਼ਾਹ ਮੀਆਂਵਿੰਡ ਅਤੇ ਕੰਗ ਸਰਾਂ ਤਲਵੰਡੀ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਉਨ੍ਹਾਂ ਵਲੋਂ ਵੜਿੰਗ ਦੇ ਧਿਆਨ ਵਿਚ ਲਿਆਂਦਾ ਹੈ ਕਿ ਅਸੀਂ ਸਾਰੇ (ਟੀਮ ਡਿੰਪਾ) ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਦੀ ਅਗਵਾਈ ਹੇਠ ਪਿੰਡ-ਪਿੰਡ ਜਾ ਕੇ ਕਾਂਗਰਸ ਪਾਰਟੀ ਲਈ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਵੜਿੰਗ ਦੇ ਧਿਆਨ ਵਿਚ ਲਿਆਂਦਾ ਹੈ ਕਿ ਹਲਕੇ ਵਿਚ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਵਿਚ ਹੈ। ਉਨ੍ਹਾਂ ਕਿਹਾ ਕਿ ਵੜਿੰਗ ਵਲੋਂ ਸਾਡੀ ਟੀਮ ਵਲੋਂ ਲੋਕਾਂ ਨਾਲ ਕੀਤੇ ਜਾ ਰਹੇ ਰਾਬਤੇ ਤੋਂ ਪੂਰੇ ਖੁਸ਼ ਦਿਖਾਈ ਦਿੰਦੇ ਹੋਏ ਸਾਨੂੰ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਹੋਰ ਤਕੜਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਮੀਤ ਪ੍ਰਧਾਨ ਯੁੱਧਵੀਰ ਸਿੰਘ ਸਰਲੀ, ਸਾਬਕਾ ਸਰਪੰਚ ਹਰਜਿੰਦਰ ਸਿੰਘ ਨਾਗੋਕੇਮੋੜ ਰਾਮਪੁਰ ਵਾਲੇ, ਸਾਬਕਾ ਸਰਪੰਚ ਰਵੀ ਚੀਮਾ, ਸਰਪੰਚ ਸਾਹਿਬ ਸਿੰਘ ਝਾੜੂ ਨੰਗਲ, ਸਰਪੰਚ ਬਖਤੌਰ ਸਿੰਘ ਸਰਪੰਚ, ਲਾਲੀ ਹਸਨਪੁਰ, ਗੁਰਿੰਦਰ ਸਿੰਘ ਬੋਤਲ ਕੀੜੀ, ਅਮਨ ਸ਼ਾਹ ਮੀਆਂਵਿੰਡ, ਰਮਨ ਸ਼ਾਹ ਮੀਆਂਵਿੰਡ, ਤਜਿੰਦਰ ਸਿੰਘ ਸਰਾਂ, ਸਾਬਕਾ ਮੈਂਬਰ ਵੀਰ ਸਿੰਘ ਮੀਆਂਵਿੰਡ, ਕੇ.ਵੀ. ਸਰਾਂ ਤਲਵੰਡੀ, ਪੀਟਰ ਢੋਟਾ ਆਦਿ ਹਾਜ਼ਰ ਸਨ।