25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਮਾਲਚੱਕ, ਦੀਨੇਵਾਲ ਤੇ ਜਹਾਂਗੀਰ ਖੁਰਦ ਤੋਂ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆ ਨੂੰ ਛੱਡ ਕੇ ਆਗੂ ਕਾਂਗਰਸ ’ਚ ਹੋਏ ਸ਼ਾਮਿਲ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)– ਹਲਕਾ ਖਡੂਰ ਸਾਹਿਬ ਦੀ ਸਿਆਸਤ ਵਿਚ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਪਿੰਡ ਮਾਲ ਚੱਕ, ਦੀਨੇਵਾਲ ਅਤੇ ਜਹਾਂਗੀਰ ਖੁਰਦ ਤੋਂ ਭਾਜਪਾ ਨਾਲ ਸਬੰਧਤ ਸੈਂਕੜੇ ਸਾਥੀਆਂ ਨੇ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਗਿੱਲ ਵੜੈਚ ਦੇ ਯਤਨਾਂ ਸਦਕਾ ਹੋਏ ਇਸ ਸਿਆਸੀ ਇਕੱਠ ਦੌਰਾਨ ਸਾਬਕਾ ਹਲਕਾ ਵਿਧਾਇਕ ਸਰਦਾਰ ਰਮਨਜੀਤ ਸਿੰਘ ਸਿੱਕੀ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)– ਹਲਕਾ ਖਡੂਰ ਸਾਹਿਬ ਦੀ ਸਿਆਸਤ ਵਿਚ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਪਿੰਡ ਮਾਲ ਚੱਕ, ਦੀਨੇਵਾਲ ਅਤੇ ਜਹਾਂਗੀਰ ਖੁਰਦ ਤੋਂ ਭਾਜਪਾ ਨਾਲ ਸਬੰਧਤ ਸੈਂਕੜੇ ਸਾਥੀਆਂ ਨੇ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਗਿੱਲ ਵੜੈਚ ਦੇ ਯਤਨਾਂ ਸਦਕਾ ਹੋਏ ਇਸ ਸਿਆਸੀ ਇਕੱਠ ਦੌਰਾਨ ਸਾਬਕਾ ਹਲਕਾ ਵਿਧਾਇਕ ਸਰਦਾਰ ਰਮਨਜੀਤ ਸਿੰਘ ਸਿੱਕੀ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਸੂਬੇ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਕਿਸਾਨ, ਮਜ਼ਦੂਰ,ਵਪਾਰੀ,ਮੁਲਾਜ਼ਮ ਅਤੇ ਨੌਜਵਾਨ ਵਰਗ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਉਮੀਦ ਲਗਾਈ ਬੈਠਾ ਹੈ। ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝੇ ਅਤੇ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਨਾਲ ਖੜ੍ਹੇ। ਉਨ੍ਹਾਂ ਕਿਹਾ ਕਿ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ, ਸਾਦਗੀ, ਲੋਕਾਂ ਨਾਲ ਸਿੱਧਾ ਸੰਪਰਕ ਅਤੇ ਆਮ ਵਰਗ ਨਾਲ ਜੁੜੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਲੋਕ ਕਾਂਗਰਸ ਨਾਲ ਜੁੜ ਰਹੇ ਹਨ। ਸਿੱਕੀ ਨੇ ਕਿਹਾ ਕਿ ਅੱਜ ਤਿੰਨ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਪਰਿਵਾਰਾਂ ਦਾ ਕਾਂਗਰਸ ਵਿਚ ਸ਼ਾਮਿਲ ਹੋਣਾ ਸਾਡੇ ਲਈ ਖੁਸ਼ੀ ਦੀ ਗੱਲ ਹੈ। ਲੋਕਾਂ ਵੱਲੋਂ ਦਿੱਤਾ ਜਾ ਰਿਹਾ ਪਿਆਰ ਅਤੇ ਵਿਸ਼ਵਾਸ ਸਾਡੀ ਜ਼ਿੰਮੇਵਾਰੀ ਨੂੰ ਹੋਰ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਵਰਕਰ ਪੂਰੀ ਮਿਹਨਤ ਅਤੇ ਇਕਜੁੱਟਤਾ ਨਾਲ ਲੋਕਾਂ ਵਿਚ ਵਿਚਰ ਰਹੇ ਹਨ। ਕਾਂਗਰਸ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਚੰਨੀ ਦੀ ਅਗਵਾਈ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਵਿਚ ਸੂਬੇ ਦੇ ਭਵਿੱਖ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਉਨ੍ਹਾਂ ਆਪਣੀ ਇੱਛਾ ਜ਼ਾਹਰ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਵੱਲ ਵਧੇ। ਇਸ ਮੌਕੇ ਭਾਜਪਾ ਦੇ ਹਲਕਾ ਖਡੂਰ ਸਾਹਿਬ ਤੋਂ ਮੀਤ ਪ੍ਰਧਾਨ ਸਰਵਣ ਸਿੰਘ ਅਤੇ ਮੌਜੂਦਾ ਮੈਂਬਰ ਪੰਚਾਇਤ ਸਰਜੀਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਨ੍ਹਾਂ ਤੋਂ ਇਲਾਵਾ ਰਣਜੀਤ ਸਿੰਘ, ਜਰਮਨ ਸਿੰਘ, ਗੁਰਵਿੰਦਰ ਸਿੰਘ, ਧਰਮਿੰਦਰ ਸਿੰਘ, ਅਰਜਨ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਮਹਿੰਦਰ ਸਿੰਘ, ਅਜੀਤ ਸਿੰਘ, ਸਰਬਜੀਤ ਸਿੰਘ, ਸਮਿੱਤਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਵੀ ਕਾਂਗਰਸ ਦਾ ਪੱਲਾ ਫੜਿਆ। ਇਸ ਮੌਕੇ ਨਿਰਵੈਲ ਸਿੰਘ ਬਾਕੀਪੁਰ, ਮਨਪ੍ਰੀਤ ਸਿੰਘ ਗਲਾਲੀਪੁਰ ਅਤੇ ਰਣਜੀਤ ਸਿੰਘ ਰਾਣਾ ਪੀ.ਏ. ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਰਤੀ ਸੰਸਥਾਨ ’ਚ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ਼ਾਹ ਮੀਆਂਵਿੰਡ ਅਤੇ ਅਰਜਨਬੀਰ ਕੰਗ ਨੇ ਰਾਜਾ ਅਮਰਿੰਦਰ ਸਿੰਘ ਵੜਿੰਗ ਨਾਲ ਕੀਤੀ ਮੁਲਾਕਾਤ
Ad Position 24