25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਸਬਾ ਮੁਰਾਦਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 25 ਨਵੰਬਰ (ਇਕਬਾਲ ਸਿੰਘ ਸੋਢੀ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਰਾਦਪੁਰਾ ਵਿਖੇ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਇਕਬਾਲ ਸਿੰਘ ਸੋਢੀ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਰਾਦਪੁਰਾ ਵਿਖੇ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ ਕਥਾਵਾਚਕ ਭਾਈ ਗੁਰਜੰਟ ਸਿੰਘ ਨੇ ਆਈ ਹੋਈ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਉਨ੍ਹਾਂ ਸਾਰੀ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ । ਇਸ ਮੌਕੇ ਬੀਬੀਆਂ ਦੇ ਜਥੇ ਵਲੋਂ ਸ਼ਬਦ ਗਾਇਨ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਕੰਦਰ ਸਿੰਘ ਸਰਪੰਚ, ਗ੍ਰੰਥੀ ਪ੍ਰਭਜੋਤ ਸਿੰਘ, ਬਲਵਿੰਦਰ ਸਿੰਘ, ਨਿਰਮਲਜੀਤ ਸਿੰਘ, ਬਲਵਿੰਦਰ ਸਿੰਘ ਕੰਗ, ਹੀਰਾ ਸਿੰਘ, ਜਰਨਾਮ ਸਿੰਘ, ਰਘਵੀਰ ਸਿੰਘ, ਪ੍ਰਤਾਪ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਕੰਵਲਜੀਤ ਸਿੰਘ ਆਦਿ ਹਾਜ਼ਰ ਸਨ। ਇਨ੍ਹਾਂ ਸਮਾਗਮਾਂ ਦੌਰਾਨ ਆਈ ਸੰਗਤ ਲਈ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਅਮਨਪ੍ਰੀਤ ਸਿੰਘ ਨੇ ਬ੍ਰਾਹਮਣ ਸਮਾਜ ਦੀਆਂ ਸੁਣੀਆਂ ਮੁਸ਼ਕਿਲਾਂ ਚੇਅ. ਸ਼ੁੱਭਮ ਪ੍ਰਸ਼ਾਰ ਨੇ ਕੀਤਾ ਸਵਾਗਤ ਅਗਲੀ ਖ਼ਬਰ ਦਿਵਯ ਜਯੋਤੀ ਜਾਗਰਤੀ ਸੰਸਥਾਨ ’ਚ ਪ੍ਰਕਾਸ਼ ਪੁਰਬ ਮਨਾਇਆ
Ad Position 24