ਜਨਗਣਨਾ ਸੰਬੰਧੀ ਜ਼ਿਲ੍ਹੇ ਵਿਚ ਡਿਜੀਟਲ ਵੈਨ ਰਾਹੀਂ ਫ਼ੈਲਾਈ ਜਾ ਰਹੀ ਹੈ ਜਾਗਰੂਕਤਾ
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਜਨਗਣਨਾ-2027 ਸੰਬੰਧੀ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਅਤੇ ਇਸ ਕੌਮੀ ਮਹੱਤਵ ਵਾਲੇ ਕਾਰਜ ਵਿਚ ਹਰੇਕ ਨਾਗਰਿਕ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਤਰਨ ਤਾਰਨ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡਿਜੀਟਲ ਐੱਲ.
ਤ
ਤਰਨ ਤਾਰਨ ਵਾਸੀਆਂ ਨੂੰ ਜਨਗਣਨਾ-2027 ਸੰਬੰਧੀ ਜਾਗਰੂਕ ਕਰਦੀ ਹੋਈ ਡਿਜੀਟਲ ਐੱਲ.ਈ.ਡੀ ਵੈਨ। ਤਸਵੀਰ: ਲਵਲੀ
26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਜਨਗਣਨਾ-2027 ਸੰਬੰਧੀ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਅਤੇ ਇਸ ਕੌਮੀ ਮਹੱਤਵ ਵਾਲੇ ਕਾਰਜ ਵਿਚ ਹਰੇਕ ਨਾਗਰਿਕ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਤਰਨ ਤਾਰਨ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡਿਜੀਟਲ ਐੱਲ.ਈ.ਡੀ. ਵੈਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਅਤੇ ਪਿੰਡਾਂ ਵਿਚ ਆਡੀਓ-ਵੀਡੀਓ ਸੰਦੇਸ਼ਾਂ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ, ਜਨਗਣਨਾ ਦੀ ਪ੍ਰਕਿਰਿਆ, ਇਸ ਦੇ ਮਹੱਤਵ ਅਤੇ ਇਸ ਨਾਲ ਜੁੜੀਆਂ ਆਨਲਾਈਨ ਸਹੂਲਤਾਂ ਬਾਰੇ ਜਾਣਕਾਰੀ ਦੇ ਰਹੀ ਹੈ। ਪ੍ਰਿੰਸੀਪਲ ਸੈਂਸਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਇਹ ਵੈਨ ਲੋਕਾਂ ਨੂੰ ਜਨਗਣਨਾ-2027 ਦੇ ਅਹਿਮ ਕਾਰਜ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰੇਰਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਡਿਜੀਟਲ ਵੈਨ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਵਿਚ ਭਾਸ਼ਣ, ਲੇਖ, ਪੇਂਟਿੰਗ, ਪੋਸਟਰ ਮੇਕਿੰਗ ਮੁਕਾਬਲੇ ਅਤੇ ਪੈਂਫਲਿਟ ਵੰਡ ਸਮੇਤ ਹੋਰ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਜਨਗਣਨਾ ਸੰਬੰਧੀ ਜਾਣਕਾਰੀ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਈ ਜਾ ਸਕੇ। ਇਸੇ ਤਰ੍ਹਾਂ ਪ੍ਰੈੱਸ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ, ਫਲੈਕਸ ਬੋਰਡਾਂ ਅਤੇ ਪ੍ਰਚਾਰ ਦੇ ਹੋਰਨਾਂ ਸਾਧਨਾਂ ਰਾਹੀਂ ਵੀ ਘਰ-ਘਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ-2027 ਤਹਿਤ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਸਹੂਲਤ ਉਪਲਬੱਧ ਹੈ। ਇਸ ਸਹੂਲਤ ਰਾਹੀਂ ਨਾਗਰਿਕ ਘਰ ਬੈਠੇ ਅਧਿਕਾਰਤ ਪੋਰਟਲ ’ਤੇ ਜਾ ਕੇ ਆਪਣੇ ਪਰਿਵਾਰ ਸੰਬੰਧੀ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਪਰਿਵਾਰ ਨੂੰ ਇਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ) ਮਿਲੇਗਾ, ਜਿਸ ਨੂੰ ਬਾਅਦ ਵਿਚ ਘਰ-ਘਰ ਆਉਣ ਵਾਲੇ ਅਧਿਕਾਰਤ ਜਨਗਣਨਾ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ। ਉਨ੍ਹਾਂ ਨਾਗਰਿਕਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਵੈ-ਗਣਨਾ ਦੀ ਸਹੂਲਤ ਦਾ ਲਾਭ ਉਠਾਉਣ, ਸਹੀ ਜਾਣਕਾਰੀ ਦਰਜ ਕਰਵਾਉਣ ਅਤੇ ਇਸ ਪ੍ਰਕਿਰਿਆ ਵਿਚ ਆਪਣਾ ਯੋਗਦਾਨ ਪਾ ਕੇ ਇਸ ਕੌਮੀ ਕਾਰਜ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ।