25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰੋਲ ਆਬਜ਼ਰਵਰ ਰਾਮਵੀਰ ਸਿੰਘ ਵਲੋਂ ਵਿਸ਼ੇਸ਼ ਕੈਂਪਾਂ ਦਾ ਨਿਰੀਖਣ

ਖਡੂਰ ਸਾਹਿਬ, 25 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜ਼ਿਲ੍ਹੇ ਵਿਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਡਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ ਵਲੋਂ ਨਿਰੀਖਣ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਵਿਧਾਨ ਸਭਾ ਚੋਣ ਹਲਕਾ 024-ਖਡੂਰ ਸਾਹਿਬ ਦੇ 158, 159, 160 ਅਤੇ 161 ਨੰਬਰ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਪੋਲਿੰਗ ਬੂਥਾਂ ’ਤੇ ਮੌਜੂਦ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ’ਤੇ ਦਾਅਵੇ ਤੇ ਇਤਰਾਜ਼ਾਂ ਸਬੰਧੀ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ।

Ad Position 21
No active advertisement
ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਨਿਰੀਖਣ ਕਰਦੇ ਹੋਏ ਡਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ, ਨਾਲ਼ ਹਨ ਉੱਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਤੇ ਹੋਰ ਅਧਿਕਾਰੀ। ਤਸਵੀਰ: ਕੁਲਾਰ 26-11-2026
ਖਡੂਰ ਸਾਹਿਬ, 25 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜ਼ਿਲ੍ਹੇ ਵਿਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਡਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ ਵਲੋਂ ਨਿਰੀਖਣ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਵਿਧਾਨ ਸਭਾ ਚੋਣ ਹਲਕਾ 024-ਖਡੂਰ ਸਾਹਿਬ ਦੇ 158, 159, 160 ਅਤੇ 161 ਨੰਬਰ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਪੋਲਿੰਗ ਬੂਥਾਂ ’ਤੇ ਮੌਜੂਦ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ’ਤੇ ਦਾਅਵੇ ਤੇ ਇਤਰਾਜ਼ਾਂ ਸਬੰਧੀ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟ ਬਣਾਉਣ ਤੋਂ ਰਹਿ ਗਏ ਵਿਅਕਤੀਆਂ ਅਤੇ ਯੋਗਤਾ ਮਿਤੀ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨ ਵੋਟਰਾਂ ਵਲੋਂ ਪ੍ਰਾਪਤ ਹੋਏ ਫਾਰਮ ਨੰਬਰ 6 ਦੇ ਸਟੇਟਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਉਨ੍ਹਾਂ ਕੈਂਪਾਂ ਵਿਚ ਪਹੁੰਚੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਇਸੇ ਤਰ੍ਹਾਂ 6 ਦਸੰਬਰ ਨੂੰ ਵੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਦੌਰਾਨ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿ ਕੇ ਦਾਅਵੇ ਤੇ ਇਤਰਾਜ਼ਾਂ ਸੰਬੰਧੀ ਫਾਰਮ ਪ੍ਰਾਪਤ ਕਰਨਗੇ। ਡਵੀਜ਼ਨਲ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵੋਟਰ ਸੂਚੀਆਂ ਵਿਚ ਆਪਣੇ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਪ੍ਰਕਿਰਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ, ਜਿਸ ’ਤੇ ਕੋਈ ਵੀ ਵੋਟਰ ਆਪਣੀ ਵੋਟ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਸੰਪਰਕ ਕਰ ਸਕਦਾ ਹੈ। ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ, ਚੋਣ ਤਹਿਸੀਲਦਾਰ ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਡਰੋਨ ਰਾਹੀਂ ਆਏ ਦੋ ਪਿਸਟਲ ਅਤੇ ਕਾਰਤੂਸ ਬਰਾਮਦ ਅਗਲੀ ਖ਼ਬਰ ਜਗਬੀਰ ਸਿੰਘ ਹੋਣਗੇ ਸਬ ਡਵੀਜ਼ਨ ਪੱਟੀ ਦੇ ਨਵੇਂ ਡੀ.ਐਸ.ਪੀ.
Ad Position 24