ਪੁਲਿਸ ਵਲੋਂ ਡਰੋਨ ਰਾਹੀਂ ਆਏ ਦੋ ਪਿਸਟਲ ਅਤੇ ਕਾਰਤੂਸ ਬਰਾਮਦ
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਥਾਣਾ ਖੇਮਕਰਨ ਦੀ ਪੁਲਿਸ ਵਲੋਂ ਡਰੋਨ ਰਾਹੀਂ ਆਏ ਦੋ ਪਿਸਟਲ ਸਮੇਤ ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ। ਇਸ ਸੰਬੰਧੀ ਏ.
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਥਾਣਾ ਖੇਮਕਰਨ ਦੀ ਪੁਲਿਸ ਵਲੋਂ ਡਰੋਨ ਰਾਹੀਂ ਆਏ ਦੋ ਪਿਸਟਲ ਸਮੇਤ ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ। ਇਸ ਸੰਬੰਧੀ ਏ.ਐਸ.ਆਈ. ਹੀਰਾ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਪਿੰਡ ਖੇਮਕਰਨ ਤੋਂ ਨੂਰਵਾਲਾ ਪਿੰਡਾਂ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਪਿੰਡ ਨੂਰਵਾਲਾ ਵਿਖੇ ਡਰੋਨ ਦੀ ਰਾਹੀਂ ਆਏ ਦੋ ਪਿਸਟਲ 30 ਬੋਰ ਸਮੇਤ 4 ਮੈਗਜ਼ੀਨ 108 ਕਾਰਤੂਸ ਬਰਾਮਦ ਹੋਏ। ਇਸ ਸੰਬੰਧੀ ਥਾਣਾ ਖੇਮਕਰਨ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐਸ.ਆਈ. ਜਗਦੀਸ਼ ਸਿੰਘ ਪਿੰਡ ਦੂਹਲ ਕੋਹਨਾ ਆਦਿ ਪਿੰਡਾਂ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਨੇ ਬੀ.ਐਸ.ਐਫ. ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਦੂਹਲ ਕੋਹਨਾ ਵਿਖੇ ਡਰੋਨ ਰਾਹੀਂ ਆਏ 100 ਕਾਰਤੂਸ 30 ਬੋਰ ਦੇ ਬਰਾਮਦ ਕੀਤੇ। ਇਸ ਸੰਬੰਧੀ ਥਾਣਾ ਖੇਮਕਰਨ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।