25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਬੱਚਿਆਂ ਨੇ ਧਾਰਮਿਕ ਪ੍ਰੀਖਿਆਵਾਂ ਵਿਚ ਆਪਣੀ ਛਵੀ ਨੂੰ ਰੱਖਿਆ ਬਰਕਰਾਰ

ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਵਿਦਿਆਰਥੀਆਂ ਵਲੋਂ ਸਮੇਂ ਸਮੇਂ ’ਤੇ ਧਾਰਮਿਕ ਸੰਸਥਾਵਾਂ ਵਲੋਂ ਕਰਵਾਈਆਂ ਜਾਂਦੀਆਂ ਧਾਰਮਿਕ ਪ੍ਰੀਖਿਆਵਾਂ ਵਿਚ ਵੱਡੀ ਗਿਣਤੀ ’ਚ ਭਾਗ ਲਿਆ ਜਾਂਦਾ ਹੈ। ਅਗਸਤ 2026 ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨੈਤਿਕ ਸਿੱਖਿਆ ਇਮਤਿਹਾਨ ਵੱਖ ਵੱਖ ਸਕੂਲਾਂ ਵਿਚ ਲਿਆ ਗਿਆ।

Ad Position 21
No active advertisement
ਸਕੂਲ ਦੇ ਵਿਦਿਆਰਥੀਆਂ ਨਾਲ ਸਕੂਲ ਪ੍ਰਬੰਧਕ ਅਤੇ ਸਟਾਫ ਮੈਂਬਰ। ਤਸਵੀਰ: ਕਾਲੇਕੇ 26-11-2026
ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਵਿਦਿਆਰਥੀਆਂ ਵਲੋਂ ਸਮੇਂ ਸਮੇਂ ’ਤੇ ਧਾਰਮਿਕ ਸੰਸਥਾਵਾਂ ਵਲੋਂ ਕਰਵਾਈਆਂ ਜਾਂਦੀਆਂ ਧਾਰਮਿਕ ਪ੍ਰੀਖਿਆਵਾਂ ਵਿਚ ਵੱਡੀ ਗਿਣਤੀ ’ਚ ਭਾਗ ਲਿਆ ਜਾਂਦਾ ਹੈ। ਅਗਸਤ 2026 ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨੈਤਿਕ ਸਿੱਖਿਆ ਇਮਤਿਹਾਨ ਵੱਖ ਵੱਖ ਸਕੂਲਾਂ ਵਿਚ ਲਿਆ ਗਿਆ। ਇਸ ਇਮਤਿਹਾਨ ਵਿਚ ਸਕੂਲ ਦੇ ਲਗਭਗ 120 ਬੱਚਿਆਂ ਨੇ ਭਾਗ ਲਿਆ, ਜਿਨਾਂ ਵਿਚੋਂ ਮਨਤਾਜ ਸਿੰਘ (ਅੱਠਵੀਂ ਏ) ਦੇ ਵਿਦਿਆਰਥੀ ਨੇ ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ੋਨ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ। ਜਿਸ ਨੂੰ ਨਗਦ ਰਾਸ਼ੀ 1500 ਰੁਪਏ ਅਤੇ ਪ੍ਰਭਾਵਸ਼ਾਲੀ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ 11 ਬੱਚਿਆਂ ਨੇ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ, 10 ਬੱਚਿਆਂ ਨੂੰ ਵਿਸ਼ੇਸ਼ ਅਤੇ 11 ਬੱਚਿਆਂ ਨੂੰ ਮੈਡਲ, ਸ਼ੀਲਡਾਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਟੱਡੀ ਸਰਕਲ ਪੱਟੀ ਵਲੋਂ ਉਚੇਚੇ ਤੌਰ ’ਤੇ ਪਹੁੰਚੇ ਭਾਈ ਹਰਜਿੰਦਰ ਸਿੰਘ ਮਾਣਕਪੁਰ ਅਤੇ ਪ੍ਰਚਾਰਕ ਭਾਈ ਬਿਕਰਮਜੀਤ ਸਿੰਘ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਚਾਰ ਤਰ੍ਹਾਂ ਦੀਆਂ ਇਮਾਰਤਾਂ ਹਨ, ਜਿੰਨਾਂ ਅੰਦਰ ਮਨੁੱਖ ਦੇ ਜੀਵਨ ਦੀ ਘਾੜਤ ਘੜੀ ਜਾਂਦੀ ਹੈ। ਸਕੂਲ ਦੇ ਵਾਈਸ ਪ੍ਰਿੰਸੀਪਲ ਨੀਰ ਸ਼ਰਮਾ ਵਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਗਿਆ। ਪ੍ਰਿੰਸੀਪਲ ਜਸਬੀਰ ਕੌਰ ਸੈਣੀ ਵੱਲੋਂ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ ਇਹ ਉਹਨਾਂ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ। ਸਕੂਲ ਵਿਚ ਦੁਨਿਆਵੀ ਵਿੱਦਿਆ ਦੇ ਨਾਲ ਨਾਲ ਧਾਰਮਿਕ ਪੱਖ ਤੋਂ ਬੱਚਿਆਂ ਦਾ ਜੀਵਨ ਵਿਕਸਿਤ ਕਰਨ ਲਈ ਸਮੇਂ ਸਮੇਂ ਤੇ ਯਤਨ ਕੀਤੇ ਜਾਂਦੇ ਹਨ। ਸਕੂਲ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ ਅਤੇ ਸਰਬਜੀਤ ਸਿੰਘ ਵਲੋਂ ਵੀ ਜੇਤੂ ਬੱਚਿਆਂ, ਮਾਪਿਆਂ ਅਤੇ ਧਾਰਮਿਕ ਅਧਿਆਪਕਾਂ ਨੂੰ ਇਸ ਸਫਲਤਾ ਦੇ ਲਈ ਵਧਾਈ ਦਿੰਦਿਆਂ ਬੱਚਿਆਂ ਨੂੰ ਆਪਣੇ ਮਹਾਨ ਵਿਰਸੇ ਨਾਲ ਜੁੜਨ ਦੇ ਲਈ ਪ੍ਰੇਰਿਤ ਕੀਤਾ। ਸਕੂਲ ਵਲੋਂ ਆਏ ਹੋਏ ਮਹਿਮਾਨਾਂ ਨੂੰ ਗੁਰੂ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗੀਤ ਅਧਿਆਪਕ ਬਹਾਲ ਸਿੰਘ, ਹਰਜੋਤ ਕੌਰ, ਸੁਪਰਵਾਈਜ਼ਰ ਕਰਮਜੀਤ ਕੌਰ, ਪਰਦੀਪ ਕੌਰ, ਰੁਪਿੰਦਰ ਕੌਰ ਨੰਦਾ, ਰਣਜੀਤ ਕੌਰ, ਹਰਪ੍ਰੀਤ ਕੌਰ ਚੀਮਾ ਅਤੇ ਵੰਦਨਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ - ਡਾ. ਨਿਰਮਲ ਓਸੇਪਚਨ ਅਗਲੀ ਖ਼ਬਰ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਪੁਲਿਸ ਵਲੋਂ 7 ਵਿਅਕਤੀ ਗ੍ਰਿਫ਼ਤਾਰ
Ad Position 24