25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

75 ਸਾਲ ਦੀ ਉਮਰ ਵਿਚ ਵੀ ਕਾਮਰੇਡ ਮਹਾਂਵੀਰ ਸਿੰਘ ਦਾ ਖੇਡ ਮੈਦਾਨਾਂ ਵਿਚ ਜਲਵਾ, ਤਿੰਨ ਚਾਂਦੀ ਦੇ ਤਮਗੇ ਜਿੱਤੇ

ਪੱਟੀ, 25 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਉਮਰ ਸਿਰਫ਼ ਇੱਕ ਅੰਕੜਾ ਹੈ, ਜੇਕਰ ਮਨ ਵਿਚ ਕੁਝ ਕਰ ਗੁਜ਼ਰਨ ਦਾ ਜਜ਼ਬਾ ਅਤੇ ਸਰੀਰ ਵਿਚ ਮਿਹਨਤ ਕਰਨ ਦੀ ਹਿੰਮਤ ਹੋਵੇ ਤਾਂ ਇਨਸਾਨ ਕਿਸੇ ਵੀ ਉਮਰ ਵਿਚ ਨਵੀਆਂ ਮੰਜ਼ਿਲਾਂ ਸਰ ਕਰ ਸਕਦਾ ਹੈ। ਇਸ ਗੱਲ ਨੂੰ ਪੱਟੀ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਅਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਕਾਮਰੇਡ ਮਹਾਵੀਰ ਸਿੰਘ ਨੇ ਸਾਬਤ ਕਰ ਦਿਖਾਇਆ ਹੈ।

Ad Position 21
No active advertisement
ਮਸਤੂਆਣਾ ਸਾਹਿਬ ਵਿਖੇ 47ਵੀਆਂ ਪੰਜਾਬ ਮਾਸਟਰਜ਼ ਅਥਲੈਟਿਕ ਖੇਡਾਂ ਦੌਰਾਨ ਤਿੰਨ ਚਾਂਦੀ ਦੇ ਤਮਗੇ ਜਿੱਤਣ ਵਾਲੇ ਕਾਮਰੇਡ ਮਹਾਵੀਰ ਸਿੰਘ। ਅਜੀਤ ਤਸਵੀਰ 26-11-2026
ਪੱਟੀ, 25 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਉਮਰ ਸਿਰਫ਼ ਇੱਕ ਅੰਕੜਾ ਹੈ, ਜੇਕਰ ਮਨ ਵਿਚ ਕੁਝ ਕਰ ਗੁਜ਼ਰਨ ਦਾ ਜਜ਼ਬਾ ਅਤੇ ਸਰੀਰ ਵਿਚ ਮਿਹਨਤ ਕਰਨ ਦੀ ਹਿੰਮਤ ਹੋਵੇ ਤਾਂ ਇਨਸਾਨ ਕਿਸੇ ਵੀ ਉਮਰ ਵਿਚ ਨਵੀਆਂ ਮੰਜ਼ਿਲਾਂ ਸਰ ਕਰ ਸਕਦਾ ਹੈ। ਇਸ ਗੱਲ ਨੂੰ ਪੱਟੀ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਅਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਕਾਮਰੇਡ ਮਹਾਵੀਰ ਸਿੰਘ ਨੇ ਸਾਬਤ ਕਰ ਦਿਖਾਇਆ ਹੈ। ਮਸਤੂਆਣਾ ਸਾਹਿਬ ਵਿਖੇ ਕਰਵਾਈਆਂ ਗਈਆਂ 47ਵੀਆਂ ਪੰਜਾਬ ਮਾਸਟਰਜ਼ ਅਥਲੈਟਿਕ ਖੇਡਾਂ ਵਿਚ ਕਾ. ਮਹਾਂਵੀਰ ਸਿੰਘ ਨੇ 70 ਤੋਂ 75 ਸਾਲ ਉਮਰ ਵਰਗ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਚਾਂਦੀ ਦੇ ਤਮਗੇ ਆਪਣੇ ਨਾਂਅ ਕੀਤੇ। ਉਨ੍ਹਾਂ 100 ਮੀਟਰ ਦੌੜ, ਲੌਂਗ ਜੰਪ ਅਤੇ ਟ੍ਰਿਪਲ ਜੰਪ ਵਿਚ ਦੂਜਾ ਸਥਾਨ ਹਾਸਲ ਕਰਕੇ ਪੱਟੀ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਕਾ. ਮਹਾਂਵੀਰ ਸਿੰਘ ਦੀ ਇਹ ਪ੍ਰਾਪਤੀ ਸਿਰਫ਼ ਖੇਡ ਮੈਦਾਨ ਤੱਕ ਸੀਮਤ ਨਹੀਂ, ਸਗੋਂ ਅੱਜ ਦੀ ਨੌਜਵਾਨ ਪੀੜ੍ਹੀ ਲਈ ਇਕ ਵੱਡਾ ਸੰਦੇਸ਼ ਵੀ ਹੈ। ਅਜੋਕੇ ਸਮੇਂ ਵਿਚ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੀ ਲੋੜ ਹੈ, ਉੱਥੇ 70 ਸਾਲ ਤੋਂ ਵੱਧ ਉਮਰ ਵਿਚ ਉਨ੍ਹਾਂ ਵਲੋਂ ਦਿਖਾਇਆ ਗਿਆ ਖੇਡ ਜਜ਼ਬਾ ਸਿਹਤਮੰਦ ਜੀਵਨ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੀ ਪ੍ਰਾਪਤੀ ਇਹ ਦਰਸਾਉਂਦੀ ਹੈ ਕਿ ਸਰੀਰਕ ਤੰਦਰੁਸਤੀ, ਨਿਯਮਤ ਕਸਰਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਲਗਨ ਮਨੁੱਖ ਨੂੰ ਹਰ ਉਮਰ ਵਿਚ ਸਰਗਰਮ ਰੱਖ ਸਕਦੇ ਹਨ। ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਊਰਜਾ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਵਿਚ ਲਗਾਉਣ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ। ਕਾ. ਮਹਾਂਵੀਰ ਸਿੰਘ ਦੀਆਂ ਇਹ ਤਿੰਨ ਪ੍ਰਾਪਤੀਆਂ ਪੱਟੀ ਇਲਾਕੇ ਲਈ ਮਾਣ ਵਾਲੀ ਗੱਲ ਹਨ ਅਤੇ ਉਨ੍ਹਾਂ ਨੇ ਆਪਣੀ ਮਿਹਨਤ ਤੇ ਖੇਡ ਭਾਵਨਾ ਨਾਲ ਇਹ ਸੁਨੇਹਾ ਦਿੱਤਾ ਹੈ ਕਿ ਜਿੱਤਣ ਦਾ ਜਜ਼ਬਾ ਉਮਰ ਦਾ ਮੁਥਾਜ ਨਹੀਂ ਹੁੰਦਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਾਲੜਾ ’ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬੇਅਦਬੀ ਅਤੇ ਗੋਲੀਕਾਂਡ ਦੇ ਦਾਗ਼ ਗੱਠਜੋੜਾਂ ਨਾਲ ਨਹੀਂ ਧੋਤੇ ਜਾ ਸਕਦੇ - ਬ੍ਰਹਮਪੁਰਾ
Ad Position 24