ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਾਲੜਾ ’ਚ ਨਗਰ ਕੀਰਤਨ ਸਜਾਇਆ
ਖਾਲੜਾ, 25 ਨਵੰਬਰ (ਜੱਜਪਾਲ ਸਿੰਘ ਜੱਜ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਇਤਿਹਾਸਕ ਪਿੰਡ ਖਾਲੜਾ ਦੇ ਗੁਰਦੁਆਰਾ ਚਰਨ ਛੋਹ ਪ੍ਰਾਪਤ ਪਹਿਲੀ ਪਾਤਸ਼ਾਹੀ ਤੋਂ ਪੂਰੀ ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਗੁਰੂ ਸਾਹਿਬ ਜੀ ਦੇ ਦਰਸ਼ਨਾਂ ਲਈ ਸੰਗਤਾਂ ਦਾ ਵੱਡਾ ਸੈਲ੍ਹਾਬ ਉਮੜਿਆ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸਾਰਾ ਇਲਾਕਾ ਖਾਲਸਾਈ ਰੰਗ ਵਿਚ ਰੰਗਿਆ ਗਿਆ।
ਪ
ਪਿੰਡ ਖਾਲੜਾ ਵਿਖੇ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। ਤਸਵੀਰ: ਜੱਜ
26-11-2026
ਖਾਲੜਾ, 25 ਨਵੰਬਰ (ਜੱਜਪਾਲ ਸਿੰਘ ਜੱਜ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਇਤਿਹਾਸਕ ਪਿੰਡ ਖਾਲੜਾ ਦੇ ਗੁਰਦੁਆਰਾ ਚਰਨ ਛੋਹ ਪ੍ਰਾਪਤ ਪਹਿਲੀ ਪਾਤਸ਼ਾਹੀ ਤੋਂ ਪੂਰੀ ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਗੁਰੂ ਸਾਹਿਬ ਜੀ ਦੇ ਦਰਸ਼ਨਾਂ ਲਈ ਸੰਗਤਾਂ ਦਾ ਵੱਡਾ ਸੈਲ੍ਹਾਬ ਉਮੜਿਆ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸਾਰਾ ਇਲਾਕਾ ਖਾਲਸਾਈ ਰੰਗ ਵਿਚ ਰੰਗਿਆ ਗਿਆ। ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਦੀ ਸੇਵਾ ਭਾਈ ਗੁਰਪਾਲ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਹਰਿੰਦਰ ਸਿੰਘ, ਭਾਈ ਲਖਵਿੰਦਰ ਸਿੰਘ ਅਤੇ ਭਾਈ ਗੁਰਜੀਤ ਸਿੰਘ ਨੇ ਨਿਭਾਈ, ਜਦ ਕਿ ਨਿਸ਼ਾਨਚੀ ਵਜੋਂ ਭਾਈ ਹੀਰਾ ਸਿੰਘ ਨੇ ਆਪਣੀ ਜ਼ਿੰਮੇਵਾਰੀ ਬਾਖੂਬੀ ਅਦਾ ਕੀਤੀ। ਇਸ ਮੌਕੇ ਬੀਬੀ ਗੁਰਸ਼ਰਨ ਕੌਰ ਦੀ ਦੇਖ-ਰੇਖ ਹੇਠ ਤਿਆਰ ਕੀਤੇ ਗਏ ਖਾਲਸਾਈ ਬਾਣੇ ਵਿਚ ਸਜੇ ਛੋਟੇ-ਛੋਟੇ ਬੱਚੇ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ। ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਵਜ਼ੀਰ ਸਿੰਘ, ਭਾਈ ਗੁਰਚਰਨ ਸਿੰਘ ਅਤੇ ਸਾਥੀਆਂ ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪਿੰਡ ਖਾਲੜਾ ਅਤੇ ਬਾਜ਼ਾਰ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਥਾਂ-ਥਾਂ ਨਿੱਘਾ ਸਵਾਗਤ ਕੀਤਾ ਗਿਆ। ਸ਼ਰਧਾਲੂਆਂ ਵਲੋਂ ਸੰਗਤਾਂ ਦੀ ਟਹਿਲ-ਸੇਵਾ ਲਈ ਦੁੱਧ, ਦਾਲ-ਫੁਲਕੇ, ਨਿਊਟਰੀ-ਬਰੈੱਡ, ਬਦਾਮਾਂ ਵਾਲੀ ਖੀਰ, ਕੜਾਹ ਪ੍ਰਸ਼ਾਦ ਅਤੇ ਫਲਾਂ ਦੇ ਅਤੁੱਟ ਲੰਗਰ ਵਰਤਾਏ ਗਏ। ਗੁਰਦੁਆਰਾ ਲੋਕਲ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਜੋਧਪੁਰੀ ਅਤੇ ਹੈੱਡ ਗ੍ਰੰਥੀ ਭਾਈ ਜੁਗਰਾਜ ਸਿੰਘ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਸਹਿਯੋਗ ਲਈ ਧੰਨਵਾਦ ਕੀਤਾ। ਹੈੱਡ ਗ੍ਰੰਥੀ ਭਾਈ ਜੁਗਰਾਜ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪ੍ਰਸਿੱਧ ਕਵੀਸ਼ਰੀ ਅਤੇ ਢਾਡੀ ਜਥੇ ਗੁਰ-ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਨਗਰ ਕੀਰਤਨ ਦੀ ਸਮਾਪਤੀ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸੇਵਾਦਾਰਾਂ ਅਤੇ ਲੰਗਰ ਲਾਉਣ ਵਾਲੀਆਂ ਸੰਗਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।