ਭਾਜਪਾ ਨਾਲ ਗੱਠਜੋੜ ਕਰਕੇ ਅਕਾਲੀ ਦਲ ਨੇ ਪੰਜਾਬ ਦੇ ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰਿਆ- ਕਿਰਨਜੀਤ ਸੰਧੂ
ਅਮਰਕੋਟ, 25 ਨਵੰਬਰ (ਭੱਟੀ)–ਕਿਸਾਨ ਕਾਂਗਰਸ ਪੰਜਾਬ ਦੇ ਚੇਅਰਮੈਨ ਕਿਰਨਜੀਤ ਸੰਧੂ ਮਾੜੀਮੇਘਾ ਨੇ ਅਕਾਲੀ ਦਲ ਵਲੋਂ ਭਾਜਪਾ ਨਾਲ ਮੁੜ ਗਠਜੋੜ ਕਰਨ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਨੇ ਸਿਆਸੀ ਲਾਹੇ ਦੀ ਖ਼ਾਤਰ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਅਣਡਿੱਠਾ ਕਰਕੇ ਮੁੜ ਭਾਜਪਾ ਨਾਲ ਹੱਥ ਮਿਲਾਉਣਾ ਅਕਾਲੀ ਦਲ ਦੀ ਸਿਆਸੀ ਪਹੁੰਚ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਅਮਰਕੋਟ, 25 ਨਵੰਬਰ (ਭੱਟੀ)–ਕਿਸਾਨ ਕਾਂਗਰਸ ਪੰਜਾਬ ਦੇ ਚੇਅਰਮੈਨ ਕਿਰਨਜੀਤ ਸੰਧੂ ਮਾੜੀਮੇਘਾ ਨੇ ਅਕਾਲੀ ਦਲ ਵਲੋਂ ਭਾਜਪਾ ਨਾਲ ਮੁੜ ਗਠਜੋੜ ਕਰਨ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਨੇ ਸਿਆਸੀ ਲਾਹੇ ਦੀ ਖ਼ਾਤਰ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਅਣਡਿੱਠਾ ਕਰਕੇ ਮੁੜ ਭਾਜਪਾ ਨਾਲ ਹੱਥ ਮਿਲਾਉਣਾ ਅਕਾਲੀ ਦਲ ਦੀ ਸਿਆਸੀ ਪਹੁੰਚ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਸ ਸਮੇਂ ਭਾਜਪਾ ਦੀਆਂ ਨੀਤੀਆਂ ਕਿਸਾਨ ਵਿਰੋਧੀ ਸਨ ਤਾਂ ਅੱਜ ਅਜਿਹਾ ਕੀ ਬਦਲ ਗਿਆ ਹੈ ਕਿ ਅਕਾਲੀ ਦਲ ਨੇ ਮੁੜ ਉਸੇ ਪਾਰਟੀ ਨਾਲ ਸਿਆਸੀ ਸਾਂਝ ਪਾ ਲਈ? ਕੀ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ? ਕੀ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਮਿਲ ਗਏ ਹਨ? ਜੇਕਰ ਨਹੀਂ ਤਾਂ ਫਿਰ ਇਸ ਗਠਜੋੜ ਪਿੱਛੇ ਕਿਹੜੇ ਸਿਧਾਂਤ ਅਤੇ ਕਿਹੜੇ ਲੋਕ-ਹਿੱਤ ਕੰਮ ਕਰ ਰਹੇ ਹਨ। ਸੰਧੂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਸਭ ਕੁਝ ਯਾਦ ਰੱਖਦਾ ਹੈ। ਕਿਸਾਨ ਅੰਦੋਲਨ ਦੌਰਾਨ ਦਿੱਤੀਆਂ ਕੁਰਬਾਨੀਆਂ ਨੂੰ ਸਿਆਸੀ ਸਹੂਲਤ ਅਨੁਸਾਰ ਭੁਲਾਇਆ ਨਹੀਂ ਜਾ ਸਕਦਾ। ਅਕਾਲੀ ਦਲ ਨੂੰ ਪੰਜਾਬ ਦੇ ਕਿਸਾਨਾਂ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ ਕਿ ਜਿਨ੍ਹਾਂ ਮੁੱਦਿਆਂ ਦੇ ਆਧਾਰ ’ਤੇ ਭਾਜਪਾ ਨਾਲੋਂ ਨਾਤਾ ਤੋੜਿਆ ਸੀ, ਉਹ ਮੁੱਦੇ ਅੱਜ ਕਿੱਥੇ ਖੜ੍ਹੇ ਹਨ।