ਬਲਾਕ ਝਬਾਲ ਅਧੀਨ 112 ਬੂਥਾਂ ’ਤੇ 18212 ਬੱਚਿਆਂ ਪੋਲੀਓ ਬੂੰਦਾਂ ਪਿਲਾਈਆਂ
ਝਬਾਲ, 25 ਨਵੰਬਰ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਸੰਦੀਪ ਧਵਨ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ.
ਝਬਾਲ, 25 ਨਵੰਬਰ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਸੰਦੀਪ ਧਵਨ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਾਜੂ ਚੌਹਾਨ ਦੀ ਅਗਵਾਈ ਹੇਠ ਸਬ ਨੈਸ਼ਨਲ ਇੰਮੂਨਾਈਜੇਸਨ ਦਿਵਸ ਤਹਿਤ ਕਮਿਊਨਿਟੀ ਹੈਲਥ ਸੈਂਟਰ ਝਬਾਲ ਅਧੀਨ ਆਉਂਦੇ 0 ਤੋਂ 5 ਸਾਲ ਦੇ 18212 ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਡਾਕਟਰ ਰਾਜੂ ਚੌਹਾਨ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ 112 ਬੂਥ, 3 ਟਰਾਂਜਿਟ ਬੂਥ ਅਤੇ 3 ਮੋਬਾਈਲ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਵਲੋਂ ਪ੍ਰਵਾਸੀ ਆਬਾਦੀ, ਝੁੱਗੀਆਂ-ਝੌਪੜੀਆਂ, ਇੱਟਾਂ ਦੇ ਭੱਠਿਆਂ, ਨਰਸਰੀਆਂ, ਫੈਕਟਰੀਆਂ ਆਦਿ ਹਾਈ ਰਿਸਕ ਏਰੀਏ ਵਿਚ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਸਿਹਤ ਕਰਮਚਾਰੀਆਂ ਵਲੋਂ ਆਂਗਣਵਾੜੀ ਸੈਂਟਰਾਂ ਅਤੇ ਪ੍ਰਾਈਵੇਟ ਸਕੂਲਾਂ ਵਿਚ ਜਾ ਕੇ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਇਸ ਮੁਹਿੰਮ ਵਿਚ ਬੀ.ਈ.ਈ. ਗੁਰਲਾਲ ਸਿੰਘ ਅਤੇ ਸਿਹਤ ਕਰਮਚਾਰੀ ਸ਼ਾਮਿਲ ਹੋਏ।