ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਗਠਜੋੜ ਹੋਣ ਨਾਲ ਪੰਜਾਬ ਦੇ ਲੋਕ ਖੁਸ਼ - ਕੰਚਨਪ੍ਰੀਤ ਕੌਰ
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ (ਬਾ) ਅਤੇ ਭਾਜਪਾ ਦਾ ਗਠਜੋੜ ਹੋਣ ਨਾਲ ਪੰਜਾਬ ਦੇ ਲੋਕਾਂ ਦੀ ਮੰਗ ਪੂਰੀ ਹੋ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਤਰਨ ਤਾਰਨ ਤੋਂ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਗੱਲਬਾਤ ਦੌਰਾਨ ਕੀਤਾ।
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ (ਬਾ) ਅਤੇ ਭਾਜਪਾ ਦਾ ਗਠਜੋੜ ਹੋਣ ਨਾਲ ਪੰਜਾਬ ਦੇ ਲੋਕਾਂ ਦੀ ਮੰਗ ਪੂਰੀ ਹੋ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਤਰਨ ਤਾਰਨ ਤੋਂ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਪੁਰਾਣੀ ਸਾਂਝ ਸੀ ਪਰ ਪਿਛਲੇ ਸਮੇਂ ਦੌਰਾਨ ਕੁਝ ਵਖਰੇਵੇਂ ਹੋ ਗਏ ਸਨ ਅਤੇ ਪੰਜਾਬ ਦੇ ਲੋਕ ਵੀ ਚਾਹੁੰਦੇ ਸਨ ਕਿ ਇਹ ਸਾਂਝ ਦੁਬਾਰਾ ਫਿਰ ਹੋਵੇ ਜੋ ਕਿ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਗਠਜੋੜ ਕੀਤਾ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕ ਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਸਰਕਾਰ ਬਣਾਈ ਜਾਵੇਗੀ ਅਤੇ ਪੰਜਾਬ ਵਿਚੋਂ ਗੈਂਗਸਟਰਵਾਦ, ਨਸ਼ਾ ਤਸਕਰੀ ਨੂੰ ਜੜੋ ਖਤਮ ਕੀਤਾ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗਠਜੋੜ ਕਰਨ ’ਤੇ ਵਧਾਈ ਦਿੱਤੀ।