25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਧਾਰਮਿਕ ਸਮਾਗਮ

ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)–ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਅਧੀਨ ਚੱਲ ਰਹੇ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਤੇ ਲਿਟਲ ਫਲਾਵਰ ਕਿੰਡਰਗਾਰਟਨ ਸਕੂਲ ਪੱਟੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਸੱਤਿਆ ਸਾਈਂ ਬਾਬਾ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਤੇ ਸਾਈਂ ਪਰਿਵਾਰ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਬਾ ਜੀ ਦੇ ਜਨਮ ਦਿਨ ਨੂੰ ਮਨਾਉਂਦੇ ਹੋਏ ਸਕੂਲ ਵਿਚ ਬਹੁਤ ਹੀ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)–ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਅਧੀਨ ਚੱਲ ਰਹੇ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਤੇ ਲਿਟਲ ਫਲਾਵਰ ਕਿੰਡਰਗਾਰਟਨ ਸਕੂਲ ਪੱਟੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਸੱਤਿਆ ਸਾਈਂ ਬਾਬਾ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਤੇ ਸਾਈਂ ਪਰਿਵਾਰ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਬਾ ਜੀ ਦੇ ਜਨਮ ਦਿਨ ਨੂੰ ਮਨਾਉਂਦੇ ਹੋਏ ਸਕੂਲ ਵਿਚ ਬਹੁਤ ਹੀ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਕਮ ਮੈਨੇਜਿੰਗ ਡਾਇਰੈਕਟਰ ਡਾਕਟਰ ਮਰਿਦੁਲਾ ਭਾਰਦਵਾਜ ਨੇ ਆਪਣੇ ਭਾਸ਼ਨ ਵਿਚ ਬੱਚਿਆਂ ਨੂੰ ਬਾਬਾ ਜੀ ਬਾਰੇ ਬਹੁਤ ਹੀ ਵਧੀਆ ਤਰੀਕੇ ਨਾਲ ਉਨ੍ਹਾਂ ਦੇ ਜੀਵਨ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸਦੇ ਨਾਲ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵੀ ਬਹੁਤ ਵਧੀਆ ਗਿਆਨ ਦਿੱਤਾ ਅਤੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਾਰੇ ਧਰਮਾਂ ਦੇ ਸਾਂਝੇ ਗੁਰੂ ਹਨ। ਉਨ੍ਹਾਂ ਨੇ ਜਾਤ- ਪਾਤ ਛੂਆ - ਛਾਤ ਆਦਿ ਸਭ ਪਾਖੰਡਾਂ ਦਾ ਖੰਡਨ ਕੀਤਾ ਸੀ। ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀ ਅਤੇ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਪ੍ਰਿੰਸੀਪਲ ਵਲੋਂ ਚਲਾਈ ਜਾ ਰਹੀ ਬਾਲ ਵਿਕਾਸ ਸੰਸਥਾ ਦੇ ਵਿਦਿਆਰਥੀਆਂ ਨੇ ਬਹੁਤ ਹੀ ਸੋਹਣੇ ਢੰਗ ਨਾਲ ਮੰਤਰਾਂ ਦਾ ਉਚਾਰਨ ਕੀਤਾ। ਤੀਜੀ ਜਮਾਤ ਦੇ ਅਭਿਲਕਸ਼ ਮੋਹਨ ਨੇ ਬਹੁਤ ਵਧੀਆ ਢੰਗ ਨਾਲ ਭਜਨ ਉਚਾਰਨ ਕੀਤਾ। ਸਕੂਲ ਦੇ ਪ੍ਰਬੰਧਕ ਚੇਅਰਮੈਨ ਡਾਕਟਰ ਰਾਜੇਸ਼ ਭਾਰਦਵਾਜ, ਪ੍ਰਿੰਸੀਪਲ ਕਮ ਮੈਨੇਜਿੰਗ ਡਾਇਰੈਕਟਰ ਡਾਕਟਰ ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ ਨੇ ਵੀ ਇਸ ਸਮਾਗਮ ਵਿਚ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ’ਤੇ ਸਕੂਲ ਅਤੇ ਸਾਂਈਂ ਸੰਮਤੀ ਵਲੋਂ ਸਕੂਲ ਦੇ ਕਰਮਚਾਰੀਆਂ ਨੂੰ ਸਰਦੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਜੁਰਾਬਾਂ ਅਤੇ ਬੂਟ ਦਿੱਤੇ ਗਏ। ਇਸ ਪਾਵਨ ਮੌਕੇ ‘ਤੇ ਬੱਚਿਆਂ ਅਤੇ ਪੱਟੀ ਸ਼ਹਿਰ ਦੇ ਸਮੂਹ ਨਿਵਾਸੀਆਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ । ਇਸ ਤੋਂ ਇਲਾਵਾ ਸ਼ਾਮ ਨੂੰ ਭਜਨ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ, ਜਿਸ ਵਿਚ ਸੰਗਤਾਂ ਦੁਆਰਾ ਭਜਨ-ਕੀਰਤਨ ਸਾਈਂ ਬਾਬਾ ਜੀ ਦਾ ਗੁਣਗਾਨ ਕੀਤਾ ਗਿਆ। ਇਸ ਪਵਿੱਤਰ ਸਮਾਗਮ ਨੂੰ ਸਫਲ ਬਣਾਉਣ ਲਈ ਸਾਈਂ ਪਰਿਵਾਰ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੀ ਸਮੁੱਚੀ ਮੈਨੇਜਮੈਂਟ ਵਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਅਕਾਲੀ ਦਲ (ਬ) ਅਤੇ ਭਾਜਪਾ ਗੱਠਜੋੜ ਨਾਲ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਆਵੇਗਾ - ਰੁਪਿੰਦਰ ਕੌਰ ਬ੍ਰਹਮਪੁਰਾ
Ad Position 24