ਅਕਾਲੀ-ਭਾਜਪਾ ਗੱਠਜੋੜ ਬਣਨ ਨਾਲ ਪੰਜਾਬ ’ਚ ਸਰਕਾਰ ਬਣਾਉਣ ਦਾ ਰਾਹ ਸੌਖਾ ਹੋਇਆ - ਭਿੰਦਾ, ਪ੍ਰਿੰਸ
ਫਤਿਆਬਾਦ 25 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਵਿਚ ਅਕਾਲੀ ਭਾਜਪਾ ਗਠਜੋੜ ਦੀਆਂ ਕਿਆਸ ਅਰਾਈਆਂ ਜੋ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਸਨ, ਉਨ੍ਹਾਂ ’ਤੇ ਵਿਰ੍ਹਾਮ ਲਗਾਉਂਦੇ ਹੋਏ ਭਾਜਪਾ ਦੇ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਗਠਜੋੜ ਦਾ ਐਲਾਨ ਕੀਤੇ ਜਾਣ ’ਤੇ ਅਕਾਲੀ ਆਗੂਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਬਾਰੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਤਿਆਬਾਦ ਦੇ ਅਕਾਲੀ ਆਗੂ ਅਤੇ ਬੀ.
ਭ
ਭੁਪਿੰਦਰ ਸਿੰਘ ਭਿੰਦਾ ਅਤੇ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ
26-11-2026
ਫਤਿਆਬਾਦ 25 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਵਿਚ ਅਕਾਲੀ ਭਾਜਪਾ ਗਠਜੋੜ ਦੀਆਂ ਕਿਆਸ ਅਰਾਈਆਂ ਜੋ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਸਨ, ਉਨ੍ਹਾਂ ’ਤੇ ਵਿਰ੍ਹਾਮ ਲਗਾਉਂਦੇ ਹੋਏ ਭਾਜਪਾ ਦੇ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਗਠਜੋੜ ਦਾ ਐਲਾਨ ਕੀਤੇ ਜਾਣ ’ਤੇ ਅਕਾਲੀ ਆਗੂਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਬਾਰੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਤਿਆਬਾਦ ਦੇ ਅਕਾਲੀ ਆਗੂ ਅਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਅਤੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ ਅਤੇ ਹੋਰਨਾਂ ਨੇ ਅਕਾਲੀ ਭਾਜਪਾ ਗਠਜੋੜ ਦਾ ਸਵਾਗਤ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਸਮੁੱਚੀ ਹਾਈਕਮਾਨ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਉਪਰੋਕਤ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਚਿਹਰੇ ਲਈ ਵੀ ਭਾਜਪਾ ਵਲੋਂ ਐਲਾਨ ਕਰਨ ’ਤੇ ਵਧਾਈ ਦਿੱਤੀ।