ਖੇਮਕਰਨ ਪੁਲਿਸ ਵਲੋਂ ਤਿੰਨ ਪਿਸਟਲ, 6 ਮੈਗਜ਼ੀਨ ਅਤੇ 10 ਕਾਰਤੂਸ ਬਰਾਮਦ
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇਂ ਥਾਣਾ ਖੇਮਕਰਨ ਦੀ ਪੁਲਿਸ ਨੇ ਤਿੰਨ ਪਿਸਟਲ, 6 ਮੈਗਜੀਨ ਅਤੇ 10 ਕਾਰਤੂਸ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖੇਮਕਰਨ ਦੇ ਏ.
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇਂ ਥਾਣਾ ਖੇਮਕਰਨ ਦੀ ਪੁਲਿਸ ਨੇ ਤਿੰਨ ਪਿਸਟਲ, 6 ਮੈਗਜੀਨ ਅਤੇ 10 ਕਾਰਤੂਸ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖੇਮਕਰਨ ਦੇ ਏ.ਐੱਸ.ਆਈ. ਹਰਦਿਆਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਭੂਰਾ ਕੋਹਨਾ ਮੌਜੂਦ ਸੀ ਤਾਂ ਉਨ੍ਹਾਂ ਨੂੰ ਮੁੱਖ ਮੁਨਸ਼ੀ ਨੇ ਸੂਚਨਾ ਦਿੱਤੀ ਕਿ ਪਿੰਡ ਮਨਾਵਾਂ ਦੇ ਸਮਸ਼ਾਨਘਾਟ ਨਜ਼ਦੀਕ ਕੋਈ ਇਤਰਾਜਯੋਗ ਵਸਤੂ ਬਰਾਮਦ ਹੋਈ ਹੈ ਤਾਂ ਤੁਰੰਤ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਉਥੋਂ ਕਿ 1 ਪਿਸਟਲ ਗਲੋਕ ਮੇਡ ਇਨ ਅਸਟਰੀਆ ਸਮੇਤ 2 ਮੈਗਜੀਨ, ਇਕ ਪਿਸਟਲ ਜਗਾਨਾ ਮੇਡ ਇਨ ਟਰਕੀ ਸਮੇਤ 2 ਮੈਗਜੀਨ ਸਮੇਤ 5 ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਕੇ.ਕੇ ਬੈਰੀਅਰ ਮੌਜੂਦ ਸੀ ਤਾਂ ਉਨ੍ਹਾਂ ਨੂੰ ਮੁੱਖ ਮੁਨਸ਼ਈ ਨੇ ਸੂਚਨਾ ਦਿੱਤੀ ਕਿ ਫਿਰਨੀ ਪਿੰਡ ਮਸਤਗੜ ਵਿਖੇ ਕੋਈ ਇਤਰਾਜਯੋਗ ਵਸਤੂ ਬਰਾਮਦ ਹੋਈ ਹੈ ਤਾਂ ਤੁਰੰਤ ਉਹ ਮੌਕੇ ’ਤੇ ਪੁੱਜੇ ਤਾਂ ਉਥੋਂ ਇਕ ਪਿਸਟਲ, 2 ਮੈਗਜੀਨ ਸਮੇਤ 4 ਕਾਰਤੂਸ ਬਰਾਮਦ ਹੋਏ ਹਨ। ਥਾਣਾ ਖੇਮਕਰਨ ਦੀ ਪੁਲਿਸ ਨੇ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਅਸਲਾ ਐਕਟ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।