ਗੁਰਦੁਆਰਾ ਛਾਉਣੀ ਸਾਹਿਬ ਸੁਰ ਸਿੰਘ ਵਿਖੇ ਮਹਾਨ ਨਗਰ ਕੀਰਤਨ ਸਜਾਇਆ
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਇਤਿਹਾਸਕ ਨਗਰ ਸੁਰ ਸਿੰਘ ਵਿਖੇ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ 12ਵੇਂ ਮੁਖੀ ਜਥੇ. ਸਿੰਘ ਸਾਹਿਬ ਸੰਤ ਬਾਬਾ ਅਵਤਾਰ ਸਿੰਘ ਵਲੋਂ ਗੁਰਦੁਆਰਾ ਛਾਉਣੀ ਸਾਹਿਬ (ਹੈੱਡ ਕੁਆਰਟਰ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ) ਤੋਂ ਅਰਦਾਸ ਬੇਨਤੀ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ।
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਇਤਿਹਾਸਕ ਨਗਰ ਸੁਰ ਸਿੰਘ ਵਿਖੇ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ 12ਵੇਂ ਮੁਖੀ ਜਥੇ. ਸਿੰਘ ਸਾਹਿਬ ਸੰਤ ਬਾਬਾ ਅਵਤਾਰ ਸਿੰਘ ਵਲੋਂ ਗੁਰਦੁਆਰਾ ਛਾਉਣੀ ਸਾਹਿਬ (ਹੈੱਡ ਕੁਆਰਟਰ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ) ਤੋਂ ਅਰਦਾਸ ਬੇਨਤੀ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਬੇਅੰਤ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਸਤਿਗੁਰੂ ਜੀ ਦਾ ਜੱਸ ਕਰਦਿਆਂ ਸਮੁੱਚੇ ਨਗਰ ਸੁਰ ਸਿੰਘ ਦੀ ਪੜਾਅ ਦਰ ਪੜਾਅ ਪ੍ਰਕਰਮਾ ਕੀਤੀ। ਇਸ ਮੌਕੇ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਬੱਚਿਆਂ ਵਲੋਂ ਬੈਂਡ ਵਾਜਿਆਂ ਦੀ ਸੇਵਾ ਨਿਭਾਈ ਅਤੇ ਦਲ ਪੰਥ ਦੇ ਸਿੰਘਾਂ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ । ਨਗਰ ਕੀਰਤਨ ਵਿਚ ਹਾਜ਼ਰ ਬਾਬਾ ਪ੍ਰੇਮ ਸਿੰਘ, ਅਵਤਾਰ ਸਿੰਘ ਭੈਲ, ਜੋਗਿੰਦਰ ਸਿੰਘ, ਮੋਹਣ ਸਿੰਘ ਮੈਂਬਰ, ਡਾ. ਹੀਰਾ ਸਿੰਘ, ਡਾ. ਲਖਵਿੰਦਰ ਸਿੰਘ ਆਦਿ ਹਾਜ਼ਰ ਸਨ। ਬਾਬਾ ਬਿਧੀ ਚੰਦ ਸ਼ਬਦੀ ਜਥਾ ਸੁਰ ਸਿੰਘ ਅਤੇ ਪੱਤੀ ਸਾਂਡਵਾਲਾ ਦਾ ਸ਼ਬਦਈ ਜਥਿਆਂ ਨੇ ਗੁਰੂ ਸਾਹਿਬ ਜੀ ਦਾ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ । ਕਵੀਸ਼ਰ ਜਥੇ ਗੁਰਚਰਨ ਸਿੰਘ ਚੰਨ ਧਾਲੀਵਾਲ ਕਾਬਲ ਸਿੰਘ ਨਾਰਲੀ ਆਦਿ ਜਥਿਆਂ ਨੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ, ਜਿੱਥੇ ਨਗਰ ਕੀਰਤਨ ਦੇ ਸਵਾਗਤ ਵਿਚ ਸੰਗਤਾਂ ਵਲੋਂ ਬਹੁਤ ਉਤਸ਼ਾਹ ਰਿਹਾ, ਉੱਥੇ ਚਾਹ, ਕੌਫੀ, ਸ਼ਰਦਾਈਆਂ, ਨਮਕੀਨ ਅਤੇ ਮਿਸ਼ਠਾਨ, ਗੁਰੂ ਕਾ ਲੰਗਰ ਆਦਿ ਤਿਆਰ ਕੀਤਾ ਗਿਆ। ਸਮਾਪਤੀ ’ਤੇ ਸੰਤ ਬਾਬਾ ਅਵਤਾਰ ਸਿੰਘ ਵਲੋਂ ਗੁਰਦੁਆਰਾ ਛਾਉਣੀ ਸਾਹਿਬ ਵਿਖੇ ਸ਼ੁਕਰਾਨੇ ਦੀ ਅਰਦਾਸ ਉਪਰੰਤ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।