26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜੇਲ੍ਹ ਦੇ ਬਾਹਰੋਂ ਜੇਲ੍ਹ ਅੰਦਰ ਸਾਮਾਨ ਸੁੱਟ ਰਹੇ ਤਿੰਨ ਵਿਅਕਤੀ ਕਾਬੂ

ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)— ਕੇਂਦਰੀ ਜੇਲ੍ਹ ਗੋਇੰਦਵਾਲ ਜੋ ਕਿ ਅਕਸਰ ਹੀ ਸੁਰਖੀਆਂ ਵਿਚ ਬਣੀ ਰਹਿੰਦੀ ਹੈ, ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ। ਜੇਲ੍ਹ ਦੇ ਬਾਹਰੋਂ ਜੇਲ੍ਹ ਅੰਦਰ ਸਮਾਨ ਸੁੱਟ ਰਹੇ ਤਿੰਨ ਨੌਜਵਾਨਾਂ ਨੂੰ ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਵਲੋਂ ਕਾਬੂ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 27-11-2026
ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)— ਕੇਂਦਰੀ ਜੇਲ੍ਹ ਗੋਇੰਦਵਾਲ ਜੋ ਕਿ ਅਕਸਰ ਹੀ ਸੁਰਖੀਆਂ ਵਿਚ ਬਣੀ ਰਹਿੰਦੀ ਹੈ, ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ। ਜੇਲ੍ਹ ਦੇ ਬਾਹਰੋਂ ਜੇਲ੍ਹ ਅੰਦਰ ਸਮਾਨ ਸੁੱਟ ਰਹੇ ਤਿੰਨ ਨੌਜਵਾਨਾਂ ਨੂੰ ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਵਲੋਂ ਕਾਬੂ ਕੀਤਾ ਗਿਆ ਹੈ। ਕੇਂਦਰੀ ਜੇਲ੍ਹ ਗੋਇੰਦਵਾਲ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਪੁਲਿਸ ਪਾਸ ਲਿਖਤੀ ਸ਼ਿਕਾਇਤ ਕੀਤੀ ਕਿ 25 ਨਵੰਬਰ ਨੂੰ ਗਗਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀਅਨ ਜੇਠੂਵਾਲ ਜ਼ਿਲ੍ਹਾ ਅੰਮ੍ਰਿਤਸਰ, ਗੁਰਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੈਦਪੁਰ ਜ਼ਿਲ੍ਹਾ ਅੰਮ੍ਰਿਤਸਰ ਜੋ ਕਿ ਜੇਲ੍ਹ ਦੇ ਬਾਹਰੋਂ ਜੇਲ੍ਹ ਅੰਦਰ ਸਮਾਨ ਸੁੱਟਣ ਆਏ ਸੀ, ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 55 ਤੰਬਾਕੂ ਪੁੜੀਆਂ, 16 ਪੈਕੇਟ ਕੁਲਲਿੱਪ, 53 ਬੀੜੀ ਬੰਡਲ, 2 ਟੱਚ ਸਕਰੀਨ ਮੋਬਾਈਲ ਫੋਨ ਅਤੇ ਇਕ ਕੀਪੈਡ ਮੋਬਾਈਲ ਫੋਨ ਤੋਂ ਇਲਾਵਾ ਇਕ ਮੋਟਰਸਾਈਕਲ ਬਰਾਮਦ ਕਰਨ ਤੋਂ ਇਲਾਵਾ 170 ਰੁਪਏ ਬਰਾਮਦ ਕੀਤੇ ਹਨ। ਇਸ ਸੰਬੰਧ ਵਿਚ ਥਾਣਾ ਗੋਇੰਦਵਾਲ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਹਿੱਤ ਵਿਚ– ਠੇਕੇਦਾਰ ਚੰਦਨ ਭਾਰਦਵਾਜ ਅਗਲੀ ਖ਼ਬਰ ਰਾਜਨੀਤਿਕ ਰੈਲੀਆਂ ਅਤੇ ਇਕੱਠਾਂ ਲਈ ਸਰਕਾਰੀ ਬੱਸਾਂ ਦੀ ਵਰਤੋਂ ਸਿੱਧਾ ਭ੍ਰਿਸ਼ਟਾਚਾਰ - ਖਹਿਰਾ
Ad Position 24